ਕੋਰੋਨਾ ਨੂੰ  ਕਾਬੂ ਕਰਨ ਲਈ ਤਾਲਾਬੰਦੀ 'ਤੇ ਵਿਚਾਰ ਕਰੇ ਕੇਂਦਰ : ਸੁਪਰੀਮ ਕੋਰਟ
Published : May 4, 2021, 7:18 am IST
Updated : May 4, 2021, 7:18 am IST
SHARE ARTICLE
image
image

ਕੋਰੋਨਾ ਨੂੰ  ਕਾਬੂ ਕਰਨ ਲਈ ਤਾਲਾਬੰਦੀ 'ਤੇ ਵਿਚਾਰ ਕਰੇ ਕੇਂਦਰ : ਸੁਪਰੀਮ ਕੋਰਟ


ਨਵੀਂ ਦਿੱਲੀ, 3 ਮਈ : ਦੇਸ਼ 'ਚ ਕੋਰੋਨਾ ਵਾਇਰਸ ਦੀ ਦੂਜੀ ਲਹਿਰ ਨੂੰ  ਕਾਬੂ ਕਰਨ ਲਈ ਸੁਪਰੀਮ ਕੋਰਟ ਨੇ ਕੇਂਦਰ ਅਤੇ ਸੂਬਾ ਸਰਕਾਰਾਂ ਨੂੰ  ਤਾਲਾਬੰਦੀ 'ਤੇ ਵਿਚਾਰ ਕਰਨ ਦੀ ਗੱਲ ਕਹੀ ਹੈ | ਐਤਵਾਰ ਦੇਰ ਰਾਤ ਸੁਣਵਾਈ ਕਰਦੇ ਹੋਏ ਸੁਪਰੀਮ ਕੋਰਟ ਨੇ ਕਿਹਾ ਕਿ ਅਸੀਂ ਕੇਂਦਰ ਅਤੇ ਸੂਬਾ ਸਰਕਾਰਾਂ ਨੂੰ  ਸਮੂਹਕ ਸਮਾਗਮਾਂ ਅਤੇ ਪ੍ਰੋਗਰਾਮਾਂ 'ਤੇ ਰੋਕ ਲਗਾਉਣ 'ਤੇ ਵਿਚਾਰ ਕਰਨ ਦੀ ਅਪੀਲ ਕਰਾਂਗੇ | ਸੁਪਰੀਮ ਕੋਰਟ ਨੇ ਸਰਕਾਰਾਂ ਨੂੰ  ਕਿਹਾ ਕਿ ਉਹ ਲੋਕ ਕਲਿਆਣ ਦੇ ਹਿੱਤ ਵਿਚ ਦੂਜੀ ਲਹਿਰ ਦੇ ਵਾਇਰਸ 'ਤੇ ਰੋਕ ਲਗਾਉਣ ਲਈ ਤਾਲਾਬੰਦੀ 'ਤੇ ਵਿਚਾਰ ਕਰ ਸਕਦੇ ਹਨ | ਕੋਰੋਨਾ ਵਾਇਰਸ ਦੀ ਦੂਜੀ ਲਹਿਰ ਵਿਚ ਸਥਿਤੀ ਨੂੰ  ਗੰਭੀਰ ਹੁੰਦੇ ਦੇਖ ਸੁਪਰੀਮ ਕੋਰਟ ਨੇ ਖ਼ੁਦ ਹੀ ਮਾਮਲੇ ਦਾ ਨੋਟਿਸ ਲੈਂਦੇ ਹੋਏ ਕਿਹਾ ਕਿ ਜੇਕਰ ਕਿਸੇ ਮਰੀਜ਼ ਕੋਲ ਕਿਸੇ ਸੂਬੇ/ਕੇਂਦਰ ਸਾਸ਼ਤ ਪ੍ਰਦੇਸ਼ ਦਾ ਸਥਾਨਕ ਪਤਾ ਪ੍ਰਮਾਣ ਪੱਤਰ ਜਾਂ ਆਈ.ਡੀ. ਪਰੂਫ਼ ਨਹੀਂ ਹੈ ਤਾਂ ਵੀ ਉਸ ਨੂੰ  ਹਸਪਤਾਲ 'ਚ ਦਾਖ਼ਲ ਕਰਨ ਅਤੇ ਜ਼ਰੂਰੀ ਦਵਾਈਆਂ ਦੇਣ ਤੋਂ ਨਾਂਹ ਨਹੀਂ ਕੀਤੀ ਜਾ ਸਕਦੀ |         (ਏਜੰਸੀ)
 

SHARE ARTICLE

ਏਜੰਸੀ

Advertisement

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM
Advertisement