ਪੰਜਾਬ 'ਚ ਫ਼ਿਲਹਾਲ ਮੁਕੰਮਲ ਤਾਲਾਬੰਦੀ ਦਾ ਫ਼ੈਸਲਾ ਵੀਰਵਾਰ ਤਕ ਟਲਿਆ
Published : May 4, 2021, 7:11 am IST
Updated : May 4, 2021, 7:11 am IST
SHARE ARTICLE
image
image

ਪੰਜਾਬ 'ਚ ਫ਼ਿਲਹਾਲ ਮੁਕੰਮਲ ਤਾਲਾਬੰਦੀ ਦਾ ਫ਼ੈਸਲਾ ਵੀਰਵਾਰ ਤਕ ਟਲਿਆ

ਕੈਪਟਨ ਨੇ ਕਿਹਾ, ਉਹ ਮੁਕੰਮਲ ਤਾਲਾਬੰਦੀ ਨਹੀਂ ਚਾਹੁੰਦੇ ਪਰ ਜੇ ਲੋਕ ਖ਼ੁਦ ਨਾ ਸੰਭਲੇ ਤਾਂ ਫ਼ੈਸਲਾ ਲੈਣ ਲਈ ਮਜਬੂਰ ਹੋਣਾ ਪਵੇਗਾ

ਚੰਡੀਗੜ੍ਹ, 3 ਮਈ (ਗੁਰਉਪਦੇਸ਼ ਭੁੱਲਰ) : ਪੰਜਾਬ 'ਚ ਮੁਕੰਮਲ ਤਾਲਾਬੰਦੀ ਲਾਗੂ ਕੀਤੇ ਜਾਣ ਦਾ ਫ਼ੈਸਲਾ ਫ਼ਿਲਹਾਲ ਵੀਰਵਾਰ ਤਕ ਟਲ ਗਿਆ ਹੈ | ਸੂਬੇ ਦੇ ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਸਥਿਤੀ ਨੂੰ  ਸਮੇਂ ਸਿਰ ਕਾਬੂ ਕਰਨ ਲਈ 10 ਦਿਨ ਦੀ ਤਾਲਾਬੰਦੀ ਦੇ ਹੱਕ 'ਚ ਸਨ ਪਰ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਹਾਲੇ ਮੁਕੰਮਲ ਤਾਲਾਬੰਦੀ ਕਰਨ ਲਈ ਸਹਿਮਤ ਨਹੀਂ ਹਨ | 
ਆਮ ਲੋਕਾਂ ਵਲੋਂ ਵੀ ਮੁਕੰਮਲ ਤਾਲਾਬੰਦੀ ਦਾ ਵਿਰੋਧ ਸ਼ੁਰੂ ਹੋ ਚੁੱਕਾ ਹੈ ਅਤੇ ਅੱਜ ਸੂਬੇ 'ਚ ਵੱਖ-ਵੱਖ ਸ਼ਹਿਰਾਂ 'ਚ ਵਪਾਰੀਆਂ, ਦੁਕਾਨਦਾਰਾਂ ਤੇ ਹੋਰ ਕਾਰੋਬਾਰੀ ਲੋਕਾਂ ਨੇ ਤਾਲਾਬੰਦੀ ਦੇ ਵਿਰੋਧ 'ਚ ਭੀੜ ਨਾ ਕਰਨ ਦੀਆਂ ਪਾਬੰਦੀਆਂ ਦੇ ਬਾਵਜੂਦ ਰੋਸ ਮੁਜ਼ਾਹਰੇ ਕੀਤੇ ਹਨ | ਕਿਤੇ ਨਾ ਕਿਤੇ ਸੂਬਾ ਸਰਕਾਰ ਅੰਦਰ ਵੀ ਆਮ ਲੋਕਾਂ ਦੀ ਪ੍ਰੇਸ਼ਾਨੀ ਨੂੰ  ਵੇਖਦਿਆਂ ਕਿਤੇ ਨਾ ਕਿਤੇ ਇਹ ਸੋਚ ਹੈ ਕਿ ਫਿਲਹਾਲ ਕੋਈ ਹੋਰ ਸਖ਼ਤ ਕਦਮ ਨਾ ਚੁੱਕੇ ਜਾਣ, ਜਿਸ ਦਾ ਨੇੜੇ ਆ ਰਹੀਆਂ ਚੋਣਾਂ 'ਚ ਕਾਂਗਰਸ ਨੂੰ  ਕੋਈ ਨੁਕਸਾਨ ਝੱਲਣਾ ਪਵੇ | 
ਅੱਜ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਕੋਰੋਨਾ ਬਾਰੇ ਰੀਵੀਊ ਮੀਟਿੰਗ ਤੋਂ ਬਾਅਦ ਸਿਹਤ ਮੰਤਰੀ ਸਿੱਧੂ ਨੇ ਕਿਹਾ ਕਿ ਉਹ ਭਾਵੇਂ ਨਿਜੀ ਤੌਰ 'ਤੇ ਤਾਲਾਬੰਦੀ ਦੇ ਹੱਕ 'ਚ ਸਨ ਪਰ ਫ਼ੈਸਲਾ ਸੱਭ ਦੀ ਸਹਿਮਤੀ ਨਾਲ ਹੀ ਹੁੰਦਾ ਹੈ | ਸਿਹਤ ਮਾਹਰਾਂ ਨਾਲ ਵੀ ਸਰਕਾਰ ਨੇ ਵਿਚਾਰ ਕੀਤੀ ਹੈ ਅਤੇ ਫਿਲਹਾਲ ਇਕਦਮ ਮੁਕੰਮਲ ਤਾਲਾਬੰਦੀ ਲਾਗੂ ਕਰਨ ਦੀ ਥਾਂ 'ਵਾਚ ਐਂਡ ਵੇਟ' ਅਰਥਾਤ 'ਦੇਖੋ ਤੇ ਉਡੀਕੋ' ਤਹਿਤ ਸਥਿਤੀ 'ਤੇ ਨਜ਼ਰ ਰੱਖੀ ਜਾਵੇਗੀ | ਸਥਿਤੀ ਬਿਲਕੁਲ ਹੀ ਕਾਬੂ ਤੋਂ ਬਾਹਰ ਹੁੰਦੀ ਹੈ ਤਾਂ ਤਾਲਾਬੰਦੀ ਦਾ ਫ਼ੈਸਲਾ ਲਿਆ ਜਾ ਸਕਦਾ ਹੈ | 
ਹੁਣ ਵੀਰਵਾਰ ਨੂੰ  ਮੁੜ ਰਿਵੀਊ ਮੀਟਿੰਗ 'ਚ ਸਥਿਤੀ 'ਤੇ ਵਿਚਾਰ ਕੀਤਾ ਜਾਵੇਗੀ |
ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਮੀਟਿੰਗ 'ਚ ਕਿਹਾ ਕਿ ਉਨ੍ਹਾਂ ਨੇ ਸੂਬੇ ਵਿਚ ਹੁਣ ਤਕ ਸੰਪੂਰਨ ਤਾਲਾਬੰਦੀ ਦੇ ਆਦੇਸ਼ ਦੇਣ ਤੋਂ ਗੁਰੇਜ਼ ਹੀ ਕੀਤਾ ਹੈ ਕਿਉਂਕਿ ਇਸ ਨਾਲ ਸੱਭ ਤੋਂ ਵੱਧ ਮਾਰ ਗ਼ਰੀਬਾਂ ਨੂੰ  ਪੈਂਦੀ ਹੈ | ਪਰਵਾਸੀ ਮਜ਼ਦੂਰਾਂ ਨੂੰ  ਹਿਜਰਤ ਕਰਨੀ ਪੈਂਦੀ ਹੈ ਅਤੇ ਉਦਯੋਗਾਂ ਨੂੰ  ਹਫ਼ੜਾ-ਦਫ਼ੜੀ ਪੈ ਜਾਂਦੀ ਹੈ | ਉਨ੍ਹਾਂ ਕਿਹਾ ਕਿ ਜੇਕਰ ਲੋਕਾਂ ਵਲੋਂ ਬੰਦਸ਼ਾਂ ਦੀ ਪਾਲਣਾ ਨਹੀਂ ਕੀਤੀ ਗਈ ਤਾਂ ਸਖ਼ਤ ਕਦਮ ਚੁੱਕਣੇ ਪੈ ਸਕਦੇ ਹਨ |
ਸੂਬੇ ਵਿਚ ਮੌਜੂਦਾ ਸਮੇਂ ਹਲਕੀ ਤਾਲਾਬੰਦੀ ਦੀ ਸਥਿਤੀ ਹੈ | ਸਰਕਾਰ ਵਲੋਂ ਐਤਵਾਰ ਨੂੰ  ਲਗਾਈਆਂ ਹੋਰ ਰੋਕਾਂ ਦੇ ਨਾਲ ਸਖਤ ਬੰਦਸ਼ਾਂ ਲਗਾਈਆਂ ਗਈਆਂ ਹਨ | ਡੀ.ਜੀ.ਪੀ. ਦਿਨਕਰ ਗੁਪਤਾ ਨੇ ਮੀਟਿੰਗ ਵਿਚ ਦਸਿਆ ਕਿ ਮੌਜੂਦਾ ਰੋਕਾਂ ਨੂੰ  ਸਖ਼ਤੀ ਨਾਲ ਲਾਗੂ ਕਰਨ ਲਈ ਸਾਰੇ ਉਪਰਾਲੇ ਕੀਤੇ ਜਾ ਰਹੇ ਹਨ |
ਕੋਵਿਡ ਸਥਿਤੀ ਦੀ ਸਮੀਖਿਆ ਕਰਨ ਲਈ ਸੱਦੀ ਗਈ ਵਰਚੁਅਲ ਮੀਟਿੰਗ ਵਿਚ ਮੁੱਖ ਮੰਤਰੀ ਨੇ ਅੱਜ ਰੈਸਟੋਰੈਂਟ ਤੋਂ ਲੋਕਾਂ ਨੂੰ  ਖ਼ੁਦ ਖਾਣਾ ਲੈ ਕੇ ਜਾਣ ਦੀ ਰੋਕ ਦੇ ਵੀ ਹੁਕਮ ਦਿਤੇ ਕਿਉਂਕਿ ਇਸ ਸਹੂਲਤ ਦੇ ਬਹਾਨੇ ਨੌਜਵਾਨ ਬਾਹਰ ਘੁਮਣ ਨਿਕਲ ਜਾਂਦੇ ਸਨ | ਉਨ੍ਹਾਂ ਅਧਿਕਾਰੀਆਂ ਨੂੰ  ਨਿਰਦੇਸ਼ ਦਿਤੇ ਕਿ ਸਿਰਫ ਖਾਣੇ ਦੀ ਹੋਮ ਡਲਿਵਰੀ ਦੀ ਇਜਾਜ਼ਤ ਦਿਤੀ ਜਾਵੇ | ਉਨ੍ਹਾਂ ਖਾਦਾਂ ਦੀ ਵਿਕਰੀ ਵਾਲੀਆਂ ਦੁਕਾਨਾਂ ਨੂੰ  ਖੋਲ੍ਹਣ ਦੀ ਆਗਿਆ ਦਿੱਤੀ |
ਮੁੱਖ ਮੰਤਰੀ ਨੇ ਇਹ ਗੱਲ ਜ਼ੋਰ ਦੇ ਕੇ ਕਹੀ ਕਿ ਉਹ ਪੰਜਾਬ ਨੂੰ  ਹੋਰਨਾਂ ਸੂਬਿਆਂ ਦੇ ਰਾਹ ਨਹੀਂ ਜਾਣ ਦੇਣਗੇ ਜਿਥੇ ਮਰੀਜ਼ ਸੜਕਾਂ ਉਤੇ ਪਾਏ ਦੇਖੇ ਜਾ ਸਕਦੇ ਹਨ | ਉਨ੍ਹਾਂ ਉਦਯੋਗਾਂ ਨੂੰ  ਅਪਣੇ ਸੀ.ਐਸ.ਆਰ. ਫ਼ੰਡਾਂ ਦੀ ਵਰਤੋਂ ਟੀਕਾਕਰਨ ਅਤੇ ਮਾਮੂਲੀ ਤੇ ਸਾਧਾਰਨ ਲੱਛਣਾਂ ਵਾਲੇ ਮਜ਼ਦੂਰਾਂ ਦਾ ਇਲਾਜ ਕਰਵਾਉਣ ਲਈ ਕਰਨ ਲਈ ਆਖਿਆ ਤਾਂ ਜੋ ਉਹ ਘਰ ਰਹਿ ਸਕਣ ਜਿਸ ਨਾਲ ਹਸਪਤਾਲਾਂ 'ਤੇ ਦਬਾਅ ਘਟੇਗਾ |
ਆਉਂਦੇ ਦਿਨਾਂ ਵਿਚ ਕੋਵਿਡ ਦੇ ਸਿਖਰ ਉਤੇ ਜਾਣ ਦੀਆਂ ਸੰਭਾਵਨਾਵਾਂ ਦੇ ਮੱਦੇਨਜ਼ਰ ਤਿਆਰੀਆਂ ਵਧਾਉਣ ਦੀ ਲੋੜ ਉਤੇ ਦਿੰਦੇ ਹੋਏ ਮੁੱਖ ਮੰਤਰੀ ਨੇ ਅਗਲੇ 10 ਦਿਨਾਂ ਵਿਚ ਬੈੱਡਾਂ ਦੀ ਸਮਰੱਥਾ 20 ਫ਼ੀ ਸਦੀ ਤਕ ਵਧਾਉਣ ਦੇ ਹੁਕਮ ਦਿਤੇ ਹਨ | ਉਨ੍ਹਾਂ ਨੇ ਸਿਹਤ ਅਤੇ ਮੈਡੀਕਲ ਸਿਖਿਆ ਵਿਭਾਗਾਂ ਨੂੰ  ਵੀ ਮਰੀਜ਼ਾਂ ਨੂੰ  ਰੱਖਣ ਲਈ ਸਟੇਡੀਅਮਜ਼, ਜਿਮਨੇਜੀਅਮਜ਼ ਅਤੇ ਹੋਰ ਅਜਿਹੀਆਂ ਥਾਵਾਂ ਨੂੰ  ਤਿਆਰ ਕਰਨ ਦੇ ਆਦੇਸ਼ ਦਿਤੇ ਹਨ | ਉਨ੍ਹਾਂ ਕਿਹਾ ਕਿ ਟੈਂਟ ਵਾਲੇ ਕੈਂਪ ਸਥਾਪਤ ਕਰਨੇ ਚਾਹੀਦੇ ਹਨ ਅਤੇ ਜਿੰਮਜ਼/ਹਾਲਜ਼ ਨੂੰ  ਐਲ-2 ਅਤੇ ਐਲ-3 ਸੁਵਿਧਾਵਾਂ ਵਿਚ ਤਬਦੀਲ ਕਰ ਦੇਣਾ ਚਾਹੀਦਾ ਹੈ | ਮੁੱਖ ਮੰਤਰੀ ਨੇ ਕਿਹਾ, ''ਸਾਨੂੰ ਬਦ ਤੋਂ ਬਦਤਰ ਸਥਿਤੀ ਲਈ ਤਿਆਰ ਰਹਿਣਾ ਹੋਵੇਗਾ |'' ਉਨ੍ਹਾਂ ਨੇ ਪੇਂਡੂ ਵਿਕਾਸ ਅਤੇ ਹੋਰ ਵਿਭਾਗਾਂ ਦੇ ਸਟਾਫ਼ ਦੀਆਂ ਸੇਵਾਵਾਂ ਲੈਣ ਦੇ ਵੀ ਹੁਕਮ ਦਿਤੇ 

ਸਿਹਤ ਮੰਤਰੀ ਤੇ ਸਕੱਤਰ ਨੇ ਜ਼ਿਆਦਾ ਬੈੱਡ ਭਰੇ ਜਾਣ ਦੀ ਗੱਲ ਮੰਨੀ

ਸਿਹਤ ਮੰਤਰੀ ਬਲਬੀਰ ਸਿੰਘ ਸਿੱਧੂ ਨੇ ਦਸਿਆ ਕਿ ਸਥਿਤੀ ਬਹੁਤ ਭਿਆਨਕ ਬਣੀ ਹੋਈ ਹੈ ਕਿਉਂਕਿ ਸੂਬੇ ਵਿਚ ਐਲ-3 ਲਈ ਸਿਰਫ 300 ਬੈੱਡ ਉਪਲੱਬਧ ਹਨ ਜਿਸ ਤੋਂ ਬਾਅਦ ਮੁੱਖ ਮੰਤਰੀ ਨੇ ਇਹ ਆਦੇਸ਼ ਜਾਰੀ ਕੀਤੇ ਹਨ | ਉਨ੍ਹਾਂ ਕਿਹਾ ਕਿ ਹਸਪਤਾਲ ਭਰ ਰਹੇ ਹਨ |
ਸਿਹਤ ਸਕੱਤਰ ਹੁਸਨ ਲਾਲ ਨੇ ਕਿਹਾ ਕਿ ਐਤਵਾਰ ਨੂੰ  ਸੂਬੇ ਦੀ ਪਾਜ਼ੇਟਿਵਿਟੀ ਦਰ 12 ਫ਼ੀ ਸਦੀ ਉਤੇ ਖੜ੍ਹੀ ਹੈ ਅਤੇ ਪਿਛਲੇ 7-10 ਦਿਨਾਂ ਤੋਂ ਮਾਲਵਾ ਖੇਤਰ ਵਿਚ ਕੇਸ ਵਧ ਰਹੇ ਹਨ | ਉਨ੍ਹਾਂ ਕਿਹਾ ਕਿ ਐਲ-3 ਦੇ 90 ਫ਼ੀ ਸਦੀ ਬੈੱਡ ਭਰ ਗਏ ਹਨ ਅਤੇ ਕਈ ਮਾਮਲਿਆਂ ਵਿਚ 100 ਫ਼ੀ ਸਦੀ ਭਰ ਗਏ ਹਨ ਜਿਸ ਕਰ ਕੇ ਸਥਿਤੀ ਬਹੁਤ ਭਿਆਨਕ ਹੈ | ਉਨ੍ਹਾਂ ਅੱਗੇ ਦੱਸਿਆ ਕਿ ਮੌਤ ਦਰ 2 ਫ਼ੀ ਸਦੀ ਦੇ ਨੇੜੇ ਪਹੁੰਚ ਗਈ ਹੈ ਅਤੇ ਪੇਂਡੂ ਇਲਾਕਿਆਂ ਵਿਚ ਇਸ ਤੋਂ ਵੀ ਵੱਧ (2.7 ਫ਼ੀ ਸਦੀ) ਹੈ | ਇਸ ਵੇਲੇ ਘਰਾਂ ਵਿਚ ਮੌਤਾਂ ਦੀ ਦਰ ਵੀ 2 ਫ਼ੀ ਸਦੀ ਹੈ | ਸੱਭ ਤੋਂ ਚਿੰਤਾ ਦਾ ਕਾਰਨ ਇਹ ਹੈ ਕਿ ਕੱੁਲ ਮੌਤਾਂ ਵਿਚੋਂ 17 ਫ਼ੀ ਸਦੀ ਮਰੀਜ਼ ਸਹਿ ਬਿਮਾਰੀਆਂ ਤੋਂ ਵੀ ਪੀੜਤ ਨਹੀਂ ਸਨ |
 

SHARE ARTICLE

ਏਜੰਸੀ

Advertisement

Big Breaking: ਪਰਨੀਤ ਕੌਰ ਦਾ ਵਿਰੋਧ ਕਰਨ ਆਏ ਕਿਸਾਨਾਂ ਨਾਲ ਪ੍ਰਸ਼ਾਸਨ ਦੀ ਝੜਪ!, ਇੱਕ ਕਿਸਾਨ ਦੀ ਮੌ.ਤ, ਬਹੁਤ ਮੰਦਭਾਗਾ

04 May 2024 5:08 PM

Valtoha ‘ਤੇ ਵਰ੍ਹੇ Simranjit Mann ਦੀ Party ਦਾ ਉਮੀਦਵਾਰ, ਉਦੋਂ ਤਾਂ ਬਾਹਾਂ ਖੜ੍ਹੀਆਂ ਕਰਕੇ ਬਲੂ ਸਟਾਰ ਦੌਰਾਨ...

04 May 2024 3:11 PM

ਅਮਰ ਸਿੰਘ ਗੁਰਕੀਰਤ ਕੋਟਲੀ ਨੇ ਦਲ ਬਦਲਣ ਵਾਲਿਆਂ ਨੂੰ ਦਿੱਤਾ ਕਰਾਰਾ ਜਵਾਬ

04 May 2024 1:29 PM

NSA ਲੱਗੀ ਦੌਰਾਨ Amritpal Singh ਕੀ ਲੜ ਸਕਦਾ ਚੋਣ ? ਕੀ ਕਹਿੰਦਾ ਕਾਨੂੰਨ ? ਸਜ਼ਾ ਹੋਣ ਤੋਂ ਬਾਅਦ ਲੀਡਰ ਕਿੰਨਾ ਸਮਾਂ

04 May 2024 12:46 PM

ਡੋਪ ਟੈਸਟ ਦਾ ਚੈਲੰਜ ਕਰਨ ਵਾਲੇ Kulbir Singh Zira ਨੂੰ Laljit Singh Bhullar ਨੇ ਚੱਲਦੀ Interview 'ਚ ਲਲਕਾਰਿਆ

04 May 2024 11:44 AM
Advertisement