
ਮੁੱਖ ਮੰਤਰੀ ਨੇ ਟਵੀਟ ਜ਼ਰੀਏ ਦਿੱਤੀ ਜਾਣਕਾਰੀ
ਚੰਡੀਗੜ੍ਹ: ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਕਿਹਾ ਕਿ ਪੰਜਾਬ ਕੋਲ ਵੈਕਸੀਨੇਸ਼ਨ ਸਟਾਕ 50,000 ਤੋਂ ਵੀ ਘੱਟ ਰਹਿ ਗਿਆ ਹੈ। ਉਹਨਾਂ ਦੱਸਿਆ ਕਿ ਕੇਂਦਰ ਵੱਲੋਂ 1 ਤੋਂ 15 ਮਈ ਲਈ ਸਿਰਫ਼ 6 ਲੱਖ ਖੁਰਾਕਾਂ ਅਲਾਟ ਕੀਤੀਆਂ ਗਈਆਂ ਹਨ ਯਾਨੀ 40 ਹਜ਼ਾਰ ਪ੍ਰਤੀ ਦਿਨ ਖੁਰਾਕਾਂ।
Tweet
ਮੁੱਖ ਮੰਤਰੀ ਨੇ ਟਵੀਟ ਕਰਦਿਆਂ ਕਿਹਾ, ‘ਮੈਂ ਕੇਂਦਰੀ ਸਿਹਤ ਮੰਤਰੀ ਡਾ. ਹਰਸ਼ਵਰਧਨ ਜੀ ਨੂੰ ਬੇਨਤੀ ਕਰਦਾ ਹਾਂ ਕਿ ਉਹ ਪੰਜਾਬ ਵਿਚ ਕੋਰੋਨਾ ਵਾਇਰਸ ਦੇ ਮਾਮਲਿਆਂ ਨੂੰ ਦੇਖਦੇ ਹੋਏ ਵੈਕਸੀਨੇਸ਼ਨ ਅਲਾਟਮੈਂਟ ਵਿੱਚ ਵਾਧਾ ਕਰਨ।‘
Corona vaccine
ਇਸ ਤੋਂ ਪਹਿਲਾਂ ਇਕ ਉੱਚ ਪੱਧਰੀ ਵਰਚੁਅਲ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ, ਮੁੱਖ ਮੰਤਰੀ ਨੇ ਕਿਹਾ ਸੀ ਕਿ ਸੂਬੇ ਨੂੰ ਮਈ ਮਹੀਨੇ ਲਈ ਸੀਰਮ ਇੰਸਟੀਚਿਊਟ ਆਫ ਇੰਡੀਆ ਵੱਲੋਂ 18 ਸਾਲ ਤੋਂ ਵੱਧ ਉਮਰ ਦੇ ਵਿਅਕਤੀਆਂ ਲਈ ਸਿਰਫ 3.30 ਲੱਖ ਵੈਕਸੀਨਾਂ ਮਿਲਣ ਦੇ ਮੱਦੇਨਜਰ, 70 ਫੀਸਦੀ ਖੁਰਾਕਾਂ ਸਹਿ-ਬਿਮਾਰੀਆਂ ਨਾਲ ਪੀੜਤ ਵਿਅਕਤੀਆਂ ਲਈ ਰਾਖਵੀਆਂ ਰੱਖੀਆਂ ਜਾਣ ਤੇ ਬਾਕੀ 30 ਫੀਸਦੀ ਇਸੇ ਉਮਰ ਵਰਗ ਦੇ ਉੱਚ ਜੋਖਮ ਸ਼੍ਰੇਣੀ ਵਿੱਚ ਆਉਂਦੇ ਕਾਮਿਆਂ ਅਤੇ ਮੁਲਾਜਮਾਂ ਲਈ ਵਰਤੀਆਂ ਜਾਣ।
Captain Amarinder Singh
ਮੁੱਖ ਮੰਤਰੀ ਨੇ ਇਸ ਸਬੰਧੀ ਵੀ ਖਦਸ਼ਾ ਜ਼ਾਹਿਰ ਕੀਤਾ ਕਿ 45 ਸਾਲ ਤੋਂ ਵੱਧ ਉਮਰ ਵਰਗ ਲਈ ਵੀ ਸੂਬੇ ਕੋਲ ਵੈਕਸੀਨ ਦੀ ਘਾਟ ਹੈ ਜਿਸ ਦੇ ਨਤੀਜੇ ਵਜੋਂ ਮੌਜੂਦਾ ਸਮੇਂ ਥੋੜੀ ਗਿਣਤੀ ਵਿਚ ਹੀ ਟੀਕਾਕਰਨ ਕੇਂਦਰ ਚਾਲੂ ਹਨ।