ਡਰੱਗ ਰਿਕਵਰੀ ਮਾਮਲਾ: ਸਾਬਕਾ DIG ਲਖਮਿੰਦਰ ਜਾਖੜ ਤੇ ਸੁਖਦੇਵ ਸੱਗੂ ਖ਼ਿਲਾਫ਼ NDPS ਐਕਟ ਤਹਿਤ ਮਾਮਲਾ ਦਰਜ
Published : May 4, 2022, 12:25 pm IST
Updated : May 4, 2022, 12:25 pm IST
SHARE ARTICLE
Lakhminder Singh Jakhar and Sukhdev Singh Saggu
Lakhminder Singh Jakhar and Sukhdev Singh Saggu

ਫਿਰੋਜ਼ਪੁਰ ਪੁਲਿਸ ਵੱਲੋਂ ਡਰੱਗ ਰਿਕਵਰੀ ਮਾਮਲੇ ਵਿਚ 2 ਸਾਬਕਾ ਡੀਆਈਜੀ ’ਤੇ ਐਨਡੀਪੀਸੀ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।

 

ਚੰਡੀਗੜ੍ਹ:  ਫਿਰੋਜ਼ਪੁਰ ਪੁਲਿਸ ਵੱਲੋਂ ਡਰੱਗ ਰਿਕਵਰੀ ਮਾਮਲੇ ਵਿਚ 2 ਸਾਬਕਾ ਡੀਆਈਜੀ ਖ਼ਿਲਾਫ਼ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਦਰਅਸਲ ਪੰਜਾਬ ਜੇਲ੍ਹ ਵਿਭਾਗ ਦੇ ਸੇਵਾ ਮੁਕਤ ਡੀਆਈਜੀ ਲਖਮਿੰਦਰ ਸਿੰਘ ਜਾਖੜ ਅਤੇ ਡੀਆਈਜੀ ਸੁਖਦੇਵ ਸਿੰਘ ਸੱਗੂ ਵਲੋਂ ਆਪਣੇ ਜੇਲ੍ਹ ਸੁਪਰਡੈਂਟ ਦੇ ਕਾਰਜਕਾਲ ਦੌਰਾਨ ਜੇਲ੍ਹ ਵਿਚੋਂ ਬਰਾਮਦ ਹੈਰੋਇਨ, ਨਸ਼ੀਲੇ ਕੈਪਸੂਲਾਂ ਦੇ ਸੈਂਕੜੇ ਕੇਸਾਂ ਵਿਚ ਕਾਨੂੰਨੀ ਕਾਰਵਾਈ ਨਾ ਕਰਨ ਦੇ ਚਲਦਿਆਂ ਇਹ ਕਾਰਵਾਈ ਕੀਤੀ ਗਈ ਹੈ। ਅਧਿਕਾਰੀਆਂ ’ਤੇ ਦੋਸ਼ ਹਨ ਕਿ ਇਹਨਾਂ ਨੇ ਮਾਮਲਿਆਂ ਅਪਣੇ ਪੱਧਰ ’ਤੇ ਹੀ ਨਿਬੇੜ ਦਿੱਤਾ ਅਤੇ ਇਸ ਸਬੰਧੀ ਉੱਚ ਅਧਿਕਾਰੀਆਂ ਨੂੰ ਜਾਣਕਾਰੀ ਨਹੀਂ ਦਿੱਤੀ।

Lakhminder Singh Jakhar Lakhminder Singh Jakhar

ਇਹਨਾਂ ਖਿਲਾਫ਼ ਆਈਪੀਸੀ ਦੀ ਧਾਰਾ 120ਬੀ, 409, 217 ਅਤੇ ਐਨਡੀਪੀਐਸ ਐਕਟ ਦੀ ਧਾਰਾ 18,21,25,27ਏ, ਐਕਸਾਈਜ਼ ਐਕਟ ਦੀ ਧਾਰਾ 61 ਅਤੇ ਭ੍ਰਿਸ਼ਟਾਚਾਰ ਐਕਟ ਦੀ ਧਾਰਾ 13(1)(ਏ) ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਇਹ ਮਾਮਲੇ 2005-11 ਦੇ ਹਨ ਜਦੋਂ ਇਹ ਦੋਵੇਂ ਫਿਰੋਜ਼ਪੁਰ ਜੇਲ੍ਹ ਦੇ ਸੁਪਰਡੈਂਟ ਵਜੋਂ ਤਾਇਨਾਤ ਸਨ।

Punjab PolicePunjab Police

ਐਫਆਈਆਰ ਵਿਚ ਦਰਜ ਹੈ ਕਿ ਜੇਲ ਵਿਚ ਨਸ਼ੀਲੇ ਪਦਾਰਥਾਂ ਦੇ 241 ਮਾਮਲੇ ਸਾਹਮਣੇ ਆਏ ਸਨ ਅਤੇ ਮੋਬਾਈਲ ਫੋਨ ਵੀ ਬਰਾਮਦ ਹੋਏ ਸਨ। ਡੀਜੀਪੀ ਵੀਕੇ ਭਾਵੜਾ ਨੇ 6 ਅਪ੍ਰੈਲ ਨੂੰ ਐਫਆਈਆਰ ਦਰਜ ਕਰਨ ਦੇ ਹੁਕਮ ਦਿੱਤੇ ਸਨ ਪਰ ਮੁਲਜ਼ਮਾਂ ਨੇ ਕਿਹਾ ਸੀ ਕਿ ਫ਼ੈਸਲਾ ਲੈਣ ਤੋਂ ਪਹਿਲਾਂ ਉਹਨਾਂ ਦੀ ਸੁਣਵਾਈ ਨਹੀਂ ਕੀਤੀ ਗਈ। ਇਸ ’ਤੇ ਡੀਜੀਪੀ ਨੇ ਫਾਈਲ ਵਾਪਸ ਮੰਗਵਾ ਲਈ ਸੀ ਤੇ ਹੁਣ ਸੋਧੇ ਹੋਏ ਹੁਕਮ 29 ਅਪ੍ਰੈਲ ਨੂੰ ਜਾਰੀ ਹੋਏ ਹਨ।

 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement