
ਯੂਗਾਂਡਾ ’ਚ ਵਾਪਰਿਆ ਭਿਆਨਕ ਬੱਸ ਹਾਦਸਾ, 20 ਮੌਤਾਂ
ਕੰਪਾਲਾ, 4 ਮਈ: ਪੱਛਮੀ ਯੂਗਾਂਡਾ ਵਿਚ ਇਕ ਸੜਕ ਹਾਦਸੇ ਵਿਚ ਇਕ ਯਾਤਰੀ ਬੱਸ ਵਿਚ ਸਵਾਰ 20 ਲੋਕਾਂ ਦੀ ਮੌਤ ਹੋ ਗਈ। ਪੁਲਿਸ ਨੇ ਇਹ ਜਾਣਕਾਰੀ ਦਿਤੀ। ਪੁਲਸ ਮੁਤਾਬਕ ਬੁੱਧਵਾਰ ਸਵੇਰੇ ਵਾਪਰੇ ਇਸ ਹਾਦਸੇ ’ਚ ਮਰਨ ਵਾਲਿਆਂ ’ਚ 7 ਨਾਬਾਲਗ਼ ਸ਼ਾਮਲ ਹਨ।
ਪੁਲਿਸ ਨੇ ਦਸਿਆ ਕਿ ਹਾਦਸੇ ਦੇ ਕਾਰਨਾਂ ਦਾ ਤੁਰਤ ਪਤਾ ਨਹੀਂ ਲੱਗ ਸਕਿਆ ਹੈ। ਬੱਸ ਫ਼ੋਰਟ ਪੋਰਟਲ ਸ਼ਹਿਰ ਤੋਂ ਯੂਗਾਂਡਾ ਦੀ ਰਾਜਧਾਨੀ ਕੰਪਾਲਾ ਜਾ ਰਹੀ ਸੀ। ਸੋਸ਼ਲ ਮੀਡੀਆ ’ਤੇ ਸਾਂਝੀਆਂ ਕੀਤੀਆਂ ਗਈਆਂ ਹਾਦਸੇ ਦੀਆਂ ਤਸਵੀਰਾਂ ’ਚ ਲੋਕ ਹਾਦਸੇ ਵਾਲੀ ਥਾਂ ’ਤੇ ਮਲਬੇ ਤੋਂ ਯਾਤਰੀਆਂ ਨੂੰ ਬਚਾਉਂਦੇ ਹੋਏ ਦੇਖੇ ਜਾ ਸਕਦੇ ਹਨ। (ਏਜੰਸੀ)