ਬਟਾਲਾ 'ਚ ਵਾਪਰਿਆ ਵੱਡਾ ਹਾਦਸਾ, ਸਕੂਲੀ ਬੱਚਿਆਂ ਨੂੰ ਲੈ ਕੇ ਜਾ ਰਹੀ ਬੱਸ ਨੂੰ ਲੱਗੀ ਭਿਆਨਕ ਅੱਗ
Published : May 4, 2022, 3:07 pm IST
Updated : May 4, 2022, 3:54 pm IST
SHARE ARTICLE
A major accident in Batala
A major accident in Batala

ਸੱਤ ਬੱਚੇ ਬੁਰੀ ਤਰ੍ਹਾਂ ਝੁਲਸੇ

 

 ਬਟਾਲਾ : ਬਟਾਲਾ 'ਚ ਅੱਜ ਇਕ ਵੱਡਾ ਹਾਦਸਾ ਵਾਪਰ ਗਿਆ। ਇਥੇ ਨਿੱਜੀ ਸਕੂਲ ਦੀ ਬੱਸ ਅੱਗ ਦੀ ਲਪੇਟ 'ਚ ਆ ਗਈ। ਬੱਸ ਅੱਗ ਦੀ ਲਪੇਟ 'ਚ ਆਉਣ ਨਾਲ ਬੱਸ ਪਲਟ ਗਈ ਤੇ ਪਲਟਣ ਤੋਂ ਬਾਅਦ ਡਰਾਈਵਰ ਤੇ ਆਸ-ਪਾਸ ਦੇ ਪਿੰਡਾਂ ਦੇ ਲੋਕਾਂ ਨੇ ਬੜੀ ਜੱਦੋ-ਜਹਿਦ ਨਾਲ ਸਕੂਲ 'ਚ ਸਵਾਰ ਬੱਚਿਆਂ ਨੂੰ ਬੱਸ ਤੋਂ ਬਾਹਰ ਕੱਢਿਆ।

A major accident in Batala
A major accident in Batala

 

ਜਾਣਕਾਰੀ ਅਨੁਸਾਰ ਸ੍ਰੀ ਗੁਰੂ ਹਰਿ ਰਾਏ ਪਬਲਿਕ ਸਕੂਲ ਕਿਲਾ ਲਾਲ ਸਿੰਘ ਦੀ ਬੱਸ ਜਿਸ ਵਿਚ 42 ਬੱਚੇ ਸਵਾਰ ਸਨ। ਸਕੂਲ ਤੋਂ ਬੱਸ ਬੱਚਿਆਂ ਨੂੰ ਲੈ ਕੇ ਘਰਾਂ ਨੂੰ ਛੱਡਣ ਜਾ ਰਹੀ ਕਿ ਰਸਤੇ ਵਿਚ ਕਿਸਾਨਾਂ ਵਲੋਂ ਨਾੜ ਨੂੰ ਲੱਗੀ ਅੱਗ ਕਾਰਨ ਬੱਸ ਡਰਾਈਵਰ ਬੱਸ ਤੋਂ ਸੰਤੁਲਨ ਗੁਆ ਬੈਠਾ ਤੇ ਬੱਸ ਖੇਤਾਂ 'ਚ ਪਲਟ ਗਈ ਤੇ  ਵੇਖਦੇ ਹੀ ਵੇਖਦੇ ਅੱਗ ਨੇ ਬੱਸ ਨੂੰ ਆਪਣੀ ਚਪੇਟ 'ਚ ਲੈ ਲਿਆ।

A major accident in Batala
A major accident in Batala

 

ਹਾਦਸਾ ਬਹੁਤ ਵੱਡਾ ਸੀ ਪਰ ਪਰਮਾਤਮਾ ਦੀ ਕਿਰਪਾ ਦੇ ਨਾਲ ਸਾਰੇ ਬੱਚਿਆਂ ਨੂੰ ਸਹੀ ਸਲਾਮਤ ਬਾਹਰ ਕੱਢ ਲਿਆ, ਪਰ ਇਸ ਅੱਗ ਦੀ ਲਪੇਟ ਚ ਆਉਣ ਨਾਲ ਸੱਤ ਬੱਚੇ ਝੁਲਸ ਗਏ, ਜਿਨ੍ਹਾਂ ਨੂੰ ਬਟਾਲਾ ਦੇ ਵੱਖ-ਵੱਖ ਨਿੱਜੀ ਹਸਪਤਾਲਾਂ 'ਚ ਦਾਖ਼ਲ ਕਰਵਾਇਆ ਗਿਆ ਹੈ। ਭਿਆਨਕ ਅੱਗ ਦੀ ਲਪੇਟ 'ਚ ਆਈ ਬੱਸ ਪੂਰੀ ਤਰ੍ਹਾਂ ਸੜ ਕੇ ਸੁਆਹ ਹੋ ਚੁੱਕੀ ਹੈ। ਘਟਨਾ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਮੌਕੇ 'ਤੇ ਪਹੁੰਚ ਗਈ, ਜਿਨ੍ਹਾਂ ਨੇ ਭਾਰੀ ਜੱਦੋ ਜਹਿਦ ਨਾਲ ਅੱਗ ਤੇ ਕਾਬੂ ਪਾਇਆ।

A major accident in Batala
A major accident in Batala

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement