ਪੰਜਾਬ ਦੀ ਉਪਜਾਊ ਧਰਤੀ 'ਤੇ ਕੱੁਝ ਵੀ ਬੀਜਿਆ ਜਾ ਸਕਦੈ ਪਰ ਨਫ਼ਰਤ ਦਾ ਬੀਜ ਨਹੀਂ : ਭਗਵੰਤ ਮਾਨ
Published : May 4, 2022, 6:27 am IST
Updated : May 4, 2022, 6:27 am IST
SHARE ARTICLE
image
image

ਪੰਜਾਬ ਦੀ ਉਪਜਾਊ ਧਰਤੀ 'ਤੇ ਕੱੁਝ ਵੀ ਬੀਜਿਆ ਜਾ ਸਕਦੈ ਪਰ ਨਫ਼ਰਤ ਦਾ ਬੀਜ ਨਹੀਂ : ਭਗਵੰਤ ਮਾਨ


ਮੁੱਖ ਮੰਤਰੀ ਨੇ ਮਲੇਰਕੋਟਲਾ ਵਿਖੇ ਨਮਾਜ਼ ਅਦਾ ਕਰਨ ਮੌਕੇ ਸੂਬੇ ਦੇ ਲੋਕਾਂ ਨੂੰ  ਈਦ ਦਿਤੀਆਂ ਵਧਾਈਆਂ

ਮਾਲੇਰਕੋਟਲਾ, ਸੰਦੋੜ, 3 ਮਈ (ਬਲਵਿੰਦਰ ਸਿੰਘ ਭੁੱਲਰ, ਸ਼ਹਿਬਾਜ਼ ਮਹਿਬੂਬ, ਇਸਮਾਇਲ ਏਸ਼ੀਆ, ਬਲਜੀਤ ਹੁਸੈਨਪੁਰਾ) :  ਸੂਬੇ ਦੀ ਅਮਨ-ਸ਼ਾਂਤੀ ਨੂੰ  ਭੰਗ ਕਰਨ ਦੀ ਕੋਸ਼ਿਸ਼ ਕਰ ਰਹੇ ਸਮਾਜ ਵਿਰੋਧੀ ਅਨਸਰਾਂ ਨੂੰ  ਸਖ਼ਤ ਚੇਤਾਵਨੀ ਦਿੰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਹੈ ਕਿ ਪੰਜਾਬ ਦੀ ਉਪਜਾਊ ਧਰਤੀ 'ਤੇ ਕੁੱਝ ਵੀ ਬੀਜਿਆ ਜਾ ਸਕਦਾ ਹੈ ਪਰ ਨਫ਼ਰਤ ਦੇ ਬੀਜ ਨਹੀਂ | ਸੂਬੇ ਦੇ ਲੋਕਾਂ ਵਿਚ ਮਜ਼ਬੂਤ ਸਮਾਜਕ ਸਾਂਝ ਨੂੰ  ਕਮਜ਼ੋਰ ਕਰਨ ਦੀਆਂ ਨਾਪਾਕ ਕੋਸ਼ਿਸ਼ਾਂ ਵਿਚ ਸ਼ਾਮਲ ਕਿਸੇ ਵੀ ਵਿਅਕਤੀ ਨੂੰ  ਸਰਕਾਰ ਬਖ਼ਸ਼ੇਗੀ ਨਹੀਂ |
ਸਥਾਨਕ ਈਦਗਾਹ ਵਿਖੇ ਨਮਾਜ਼ ਅਦਾ ਕਰਨ ਮੌਕੇ ਭਰਵੇਂ ਇਕੱਠ ਨੂੰ  ਸੰਬੋਧਨ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਈਦ ਇਕ ਅਜਿਹਾ ਤਿਉਹਾਰ ਹੈ ਜੋ ਸਾਨੂੰ ਦੂਜਿਆਂ ਦੇ ਦੁੱਖ-ਸੁੱਖ ਦਾ ਅਹਿਸਾਸ ਕਰਵਾਉਂਦਾ ਹੈ ਅਤੇ ਇਹ ਪਵਿੱਤਰ ਤਿਉਹਾਰ ਭਾਈਚਾਰਕ ਸਾਂਝ, ਸ਼ਾਂਤੀ ਅਤੇ ਸਦਭਾਵਨਾ ਦਾ ਪ੍ਰਤੀਕ ਹੈ | ਮਲੇਰਕੋਟਲਾ ਦੇ ਸਰਬਪੱਖੀ ਵਿਕਾਸ ਨੂੰ  ਯਕੀਨੀ ਬਣਾਉਣ ਦਾ ਐਲਾਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਨਵੇਂ ਬਣੇ ਜ਼ਿਲ੍ਹੇ ਵਿਚ ਲੋੜੀਂਦੇ ਬੁਨਿਆਦੀ
ਢਾਂਚੇ ਦੇ ਵਿਕਾਸ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ | ਉਨ੍ਹਾਂ ਕਿਹਾ ਕਿ ਪਿਛਲੀ ਸਰਕਾਰ ਨੇ ਮਾਲੇਰਕੋਟਲਾ ਨੂੰ  ਸਿਰਫ਼ ਜ਼ਿਲ੍ਹੇ ਦਾ ਦਰਜਾ ਦਿਤਾ ਸੀ ਪਰ ਇਸ ਨੂੰ  ਸਹੀ ਅਰਥਾਂ ਵਿਚ ਜ਼ਿਲ੍ਹਾ ਬਣਾਉਣ ਲਈ ਹਾਲੇ ਬਹੁਤ ਕੁੱਝ ਕੀਤਾ ਜਾਣਾ ਬਾਕੀ ਹੈ | ਉਨ੍ਹਾਂ ਕਿਹਾ ਕਿ ਉਹ ਮਾਲੇਰਕੋਟਲਾ ਦੀਆਂ ਲੋੜਾਂ ਤੋਂ ਭਲੀ-ਭਾਂਤ ਜਾਣੂ ਹਨ ਅਤੇ ਜ਼ਿਲ੍ਹੇ ਵਿਚ ਸਿਖਿਆ ਤੇ ਸਿਹਤ ਦੇ ਬੁਨਿਆਦੀ ਢਾਂਚੇ ਦੇ ਵਿਕਾਸ ਨੂੰ  ਤਰਜੀਹ ਦਿੱਤੀ ਜਾਵੇਗੀ |
ਸਥਾਨਕ ਵਿਧਾਇਕ ਮੁਹੰਮਦ ਜਮੀਲ ਉਰ ਰਹਿਮਾਨ  ਵਲੋਂ ਉਠਾਈਆਂ ਮੰਗਾਂ ਨੂੰ  ਮੰਨਦੇ ਹੋਏ ਭਗਵੰਤ ਮਾਨ ਨੇ ਭਰੋਸਾ ਦਿਵਾਇਆ ਕਿ ਇਸ ਇਤਿਹਾਸਕ ਸ਼ਹਿਰ ਨੂੰ  ਉਦੋਂ ਤਕ ਫ਼ੰਡਾਂ ਦੀ ਕੋਈ ਕਮੀ ਨਹੀਂ ਆਉਣ ਦਿਤੀ ਜਾਵੇਗੀ ਜਦੋਂ ਤਕ ਸਮੁੱਚੇ ਵਿਕਾਸ ਕਾਰਜ ਇਸ ਦੇ ਵਸਨੀਕਾਂ ਦੀ ਤਸੱਲੀ ਅਨੁਸਾਰ ਮੁਕੰਮਲ ਨਹੀਂ ਹੋ ਜਾਂਦੇ | ਸੂਬੇ ਦੀ ਗੁਆਚੀ ਸ਼ਾਨ ਨੂੰ  ਮੁੜ ਹਾਸਲ ਕਰਨ ਲਈ ਅਪਣੀ ਸਰਕਾਰ ਦੀ ਵਚਨਬੱਧਤਾ ਨੂੰ  ਦੁਹਰਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਸੂਬੇ ਦੇ ਲੋਕਾਂ ਨੇ 46 ਦਿਨਾਂ ਦੌਰਾਨ ਨੌਜਵਾਨਾਂ ਲਈ ਰੁਜ਼ਗਾਰ ਦੇ ਵੱਡੇ ਮੌਕੇ ਪੈਦਾ ਕਰਨ ਦੇ ਨਾਲ-ਨਾਲ ਸਾਫ਼-ਸੁਥਰਾ ਅਤੇ ਪਾਰਦਰਸ਼ੀ ਪ੍ਰਸ਼ਾਸਨ ਮੁਹਈਆ ਕਰਵਾਉਣ ਲਈ ਉਨ੍ਹਾਂ ਦੀ ਸਰਕਾਰ ਦੀਆਂ ਪਹਿਲਕਦਮੀਆਂ ਨੂੰ  ਦੇਖਿਆ ਹੈ | ਇਸ ਦੌਰਾਨ ਜਿਥੇ ਭਿ੍ਸ਼ਟਾਚਾਰ ਦਾ ਖ਼ਾਤਮਾ ਹੋਇਆ ਹੈ, ਉੱਥੇ ਹੀ ਸਰਕਾਰੀ ਜ਼ਮੀਨਾਂ ਨੂੰ  ਨਾਜਾਇਜ਼ ਕਬਜ਼ਿਆਂ ਤੋਂ ਮੁਕਤ ਕਰਵਾਉਣ ਲਈ ਸਫ਼ਲ ਮੁਹਿੰਮ ਚਲਾਈ ਗਈ ਹੈ | 'ਆਪ' ਸਰਕਾਰ ਨੂੰ  ਕਾਰਗੁਜ਼ਾਰੀ ਲਈ ਲੋਕਾਂ ਨੂੰ  ਕੁੱਝ ਹੋਰ ਸਮਾਂ ਦੇਣ ਦੀ ਅਪੀਲ ਕਰਦਿਆਂ ਭਗਵੰਤ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਸੂਬੇ ਦੇ ਲੋਕਾਂ ਨਾਲ ਕੀਤੇ ਹਰ ਵਾਅਦੇ ਨੂੰ  ਪੂਰਾ ਕਰ ਰਹੀ ਹੈ ਅਤੇ ਉਨ੍ਹਾਂ ਦੀ ਕੈਬਨਿਟ ਨੇ ਪਹਿਲਾਂ ਹੀ ਵੱਖ-ਵੱਖ ਸਰਕਾਰੀ ਵਿਭਾਗਾਂ ਵਿਚ ਖ਼ਾਲੀ ਪਈਆਂ 26,454 ਅਸਾਮੀਆਂ ਭਰਨ ਲਈ ਵੱਡੇ ਪੱਧਰ 'ਤੇ ਭਰਤੀ ਮੁਹਿੰਮ ਨੂੰ  ਪ੍ਰਵਾਨਗੀ ਦੇ ਦਿਤੀ ਹੈ |  
ਇਸ ਤੋਂ ਪਹਿਲਾਂ ਮਲੇਰਕੋਟਲਾ ਦੇ ਵਿਧਾਇਕ ਮੁਹੰਮਦ ਜਮੀਲ ਉਰ ਰਹਿਮਾਨ ਨੇ ਮੁੱਖ ਮੰਤਰੀ ਦਾ ਸਵਾਗਤ ਕੀਤਾ ਅਤੇ ਮਾਲੇਰਕੋਟਲਾ ਦੀਆਂ ਲੰਮੇ ਸਮੇਂ ਤੋਂ ਲਟਕਦੀਆਂ ਆ ਰਹੀਆਂ ਮੰਗਾਂ ਨੂੰ  ਮੁੱਖ ਮੰਤਰੀ ਸਾਹਮਣੇ ਰਖਿਆ ਅਤੇ ਗਲੀਆਂ ਨਾਲੀਆਂ ਦੇ ਵਿਕਾਸ ਲਈ 50 ਕਰੌੜ ਦੀ ਮੰਗ ਕੀਤੀ ਤਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ 72 ਸਾਲਾਂ ਵਿਚ ਗਲੀਆਂ ਨਾਲੀਆਂ ਹੀ ਠੀਕ ਨਹੀਂ ਹੋਈਆਂ ਸਾਡੀ ਪਾਰਟੀ ਇਸ ਤੋਂ ਉਪਰ ਸੋਚੇਗੀ | ਸੱਭ ਤੋਂ ਪਹਿਲਾਂ ਸਿਹਤ ਅਤੇ ਸਿਖਿਆ 'ਤੇ ਧਿਆਨ ਦਿਤਾ ਜਾਵੇਗਾ | ਇਸ ਮੌਕੇ ਹੋਰਨਾਂ ਤੋਂ ਇਲਾਵਾ ਜਸਵੰਤ ਸਿੰਘ ਗੱਜਣਮਾਜਰਾ ਵਿਧਾਇਕ ਅਮਰਗੜ੍ਹ, ਮੁਫਤੀ-ਏ-ਆਜ਼ਮ ਹਜ਼ਰਤ ਮੌਲਾਨਾ ਮੁਫਤੀ ਇਰਤਕਾ ਉਲ ਹਸਨ ਕੰਧਲਵੀ, ਮੁਹੰਮਦ ਅਸਲਮ ਬਚੀ, ਰਵੀ ਭਗਤ ਮੁੱਖ ਮੰਤਰੀ ਪੰਜਾਬ ਦੇ ਵਿਸ਼ੇਸ਼ ਪ੍ਰਮੁੱਖ ਸਕੱਤਰ, ਮੁਖਵਿੰਦਰ ਸਿੰਘ ਛੀਨਾ ਆਈਜੀ ਪੰਜਾਬ ਪੁਲਿਸ, ਜਤਿੰਦਰ ਜੋਰਵਾਲ ਡਿਪਟੀ ਕਮਿਸ਼ਨਰ, ਅਲਕਾ ਮੀਨਾ ਸੀਨੀਅਰ ਪੁਲਿਸ ਕਪਤਾਨ, ਸੁਖਪ੍ਰੀਤ ਸਿੰਘ ਸਿੱਧੂ ਵਧੀਕ ਡਿਪਟੀ ਕਮਿਸ਼ਨਰ ਵੀ ਹਾਜ਼ਰ ਸਨ |
ਫੋਟੋ 3-1ਏ ਅਤੇ 3-2ਬੀ

 

SHARE ARTICLE

ਏਜੰਸੀ

Advertisement

Amritsar Encounter : ਪੰਜਾਬ 'ਚ ਹੋਣ ਵਾਲੀ ਸੀ ਗੈਂਗਵਾਰ, ਪਹਿਲਾਂ ਹੀ ਪਹੁੰਚ ਗਈ ਪੁਲਿਸ, ਚੱਲੀਆਂ ਠਾਹ-ਠਾਹ ਗੋਲੀਆਂ

17 Aug 2025 9:53 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV

17 Aug 2025 9:52 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 16/08/2025 Rozana S

16 Aug 2025 9:55 PM

Flood In Punjab : ਡੁੱਬ ਗਿਆ ਪੰਜਾਬ ਦਾ ਇਹ ਪੂਰਾ ਇਲਾਕਾ, ਦੇਖੋ ਕਿਵੇਂ ਲੋਕਾਂ ‘ਤੇ ਆ ਗਈ ਮੁਸੀਬਤ, ਕੋਈ ਤਾਂ ਕਰੋ ਮਦਦ

16 Aug 2025 9:42 PM

Brother Died hearing Brother Death news: ਤਿੰਨ ਸਕੇ ਭਰਾਵਾਂ ਨੂੰ ਪਿਆ ਦਿਲ ਦਾ ਦੌਰਾ

11 Aug 2025 3:14 PM
Advertisement