ਮਾਨ ਸਰਕਾਰ ਵਿੱਚ ਕਾਰਪੋਰੇਟਰ ਨਹੀਂ, ਆਮ ਲੋਕ ਬਣਾਉਣਗੇ ਬਜਟ: ਮਾਲਵਿੰਦਰ ਸਿੰਘ ਕੰਗ
Published : May 4, 2022, 5:36 pm IST
Updated : May 4, 2022, 5:36 pm IST
SHARE ARTICLE
Malwinder Singh Kang
Malwinder Singh Kang

-ਜਨਤਾ ਬਜਟ, ਜਨਤਾ ਵੱਲੋਂ ਤਿਆਰ ਕਰਨ ਨਾਲ ਜਨਤਾ ਨੂੰ ਪਹੁੰਚੇਗਾ ਜਿਆਦਾ ਲਾਭ, ਲੋਕਤੰਤਰ ਵੀ ਹੋਵੇਗਾ ਮਜਬੂਤ: ਮਾਲਵਿੰਦਰ ਸਿੰਘ ਕੰਗ

 

ਚੰਡੀਗੜ੍ਹ:  ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਪੰਜਾਬ ਬਜਟ 2022 ਨੂੰ ਤਿਆਰ ਕਰਨ ਦੀ ਪ੍ਰੀਕ੍ਰਿਆ ਵਿੱਚ ਸੂਬੇ ਦੀ ਆਮ ਜਨਤਾ ਤੋਂ ਸੁਝਾਅ ਮੰਗੇ ਜਾਣ ਦੇ ਫ਼ੈਸਲੇ ਦੀ ਆਮ ਆਦਮੀ ਪਾਰਟੀ (ਆਪ) ਪੰਜਾਬ ਨੇ ਸਵਾਗਤ ਕੀਤਾ ਹੈ। ‘ਆਪ’ ਪੰਜਾਬ ਦੇ ਮੁੱਖ ਬੁਲਾਰੇ ਮਾਲਵਿੰਦਰ ਸਿੰਘ ਕੰਗ ਨੇ ਬਜਟ ਪ੍ਰਕ੍ਰਿਆ ਨੂੰ ਇਤਿਹਾਸਕ ਕਰਾਰ ਦਿੰਦਿਆਂ ਕਿਹਾ ਕਿ 2022 ਦਾ ਸਰਕਾਰੀ ਬਜਟ ਸਹੀ ਮਾਇਨੇ ਵਿੱਚ ਆਮ ਜਨਤਾ ਦਾ ਬਜਟ ਹੋਵੇਗਾ।

 

 

No Caption

ਬੁੱਧਵਾਰ ਨੂੰ ਪਾਰਟੀ ਮੁੱਖ ਦਫ਼ਤਰ ਵਿੱਚ ਪੱਤਰਕਾਰਾਂ ਨੂੰ ਸੰਬੋਧਨ ਕਰਦਿਆਂ ਮਾਲਵਿੰਦਰ ਸਿੰਘ ਕੰਗ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੇ ਸਮੇਂ ਮੁੱਖ ਮੰਤਰੀ ਦੇ ਕੁੱਝ ਕਰੀਬੀ ਆਗੂ, ਅਧਿਕਾਰੀ, ਉਦਯੋਗਪਤੀ ਬਜਟ ਤਿਆਰ ਕਰਦੇ ਸਨ, ਜਿਸ ਦਾ ਲਾਭ ਆਮ ਲੋਕਾਂ ਨੂੰ ਨਾ ਹੋ ਕੇ ਸਰਕਾਰ ਵਿੱਚ ਬੈਠੇ ਆਗੂਆਂ, ਉਦਯੋਗਪਤੀਆਂ ਅਤੇ ਕਾਰਪੋਰੇਟਰਾਂ  ਨੂੰ ਹੀ ਹੁੰਦਾ ਸੀ। ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਇਸ ਪੁਰਾਣੀ ਪ੍ਰੰਪਰਾਂ ਨੂੰ ਖ਼ਤਮ ਕਰਕੇ ਲੋਕਤੰਤਰ ਦੇ ਮੂਲ ਸਿਧਾਂਤਾ ਦਾ ਪਾਲਣ ਕਰਦਿਆਂ ਜਨਤਾ ਦਾ ਬਜਟ, ਜਨਤਾ ਵੱਲੋਂ ਹੀ ਤਿਆਰ ਕਰਾਉਣ ਦਾ ਫ਼ੈਸਲਾ ਕੀਤਾ ਹੈ। ਪੰਜਾਬ ਦਾ ਬਜਟ ਹੁਣ ਉਦਯੋਗਪਤੀ ਅਤੇ ਅਧਿਕਾਰੀ ਨਹੀਂ, ਸਗੋਂ ਆਮ ਜਨਤਾ ਤਿਆਰ ਕਰੇਗੀ। 

No Malwinder Singh Kang

ਕੰਗ ਨੇ ਅੱਗੇ ਕਿਹਾ ਕਿ 2022 ਦਾ ਪੰਜਾਬ ਬਜਟ ਹਰ ਵਰਗ ਨੂੰ ਲਾਭ ਪਹੁੰਚਾਉਣ ਵਾਲਾ ਬਜਟ ਹੋਵੇਗਾ। ਕਿਸਾਨਾਂ, ਮਜਦੂਰਾਂ, ਨੌਜਵਾਨਾਂ, ਔਰਤਾਂ,ਦਿਆਰਥੀਆਂ,  ਬਜੁਰਗਾਂ, ਕਾਰੋਬਾਰੀਆਂ ਅਤੇ ਵਪਾਰੀਆਂ ਸਾਰੇ ਵਰਗਾਂ ਤੋਂ ਮਿਲੇ ਸੁਝਾਵਾਂ ਨੂੰ ਬਜਟ ਵਿੱਚ ਸ਼ਾਮਲ ਕੀਤਾ ਜਾਵੇਗਾ ਅਤੇ ਇਨਾਂ ਸੁਝਾਵਾਂ ਅਨੁਸਾਰ ਹੀ ਬਜਟ ਤਿਆਰ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਬਜਟ ਪ੍ਰੀਕ੍ਰਿਆ ਵਿੱਚ ਆਮ ਲੋਕਾਂ ਦੇ ਸ਼ਾਮਲ ਹੋਣ ਨਾਲ ਸਰਕਾਰ ਤੱਕ ਸਿੱਧੇ ਤੌਰ ’ਤੇ ਉਨ੍ਹਾਂ ਦੀਆਂ ਸਮੱਸਿਆਵਾਂ ਅਤੇ ਸੁਝਾਅ ਪਹੁੰਚ ਸਕਣਗੇ, ਜਿਸ ਨਾਲ ਸਮੱਸਿਆਵਾਂ ਦਾ ਹੱਲ ਜਲਦੀ ਅਤੇ ਅਸਾਨੀ ਨਾਲ ਹੋ ਸਕੇਗਾ।

 

 

ਆਮ ਲੋਕਾਂ ਦੀਆਂ ਸਮੱਸਿਆਵਾਂ ਦੂਰ ਕਰਕੇ ਪੰਜਾਬ ਨੂੰ ਫਿਰ ਤੋਂ ਖੁਸ਼ਹਾਲ, ਸੰਪਨ ਅਤੇ ਸਮਰਿੱਧ ਬਣਾਉਣਾ ਮੁੱਖ ਮੰਤਰੀ ਭਗਵੰਤ ਮਾਨ ਦਾ ਉਦੇਸ਼ ਹੈ ਅਤੇ ਇਹ ਉਦੇਸ਼ ਆਮ ਲੋਕਾਂ ਦੇ ਸਹਿਯੋਗ ਨਾਲ ਹੀ ਪੂਰਾ ਹੋ ਸਕਦਾ ਹੈ।  ‘ਆਪ’ ਆਗੂ ਨੇ ਕਿਹਾ ਕਿ ਦਿੱਲੀ ਵਿੱਚ ਵੀ ਆਮ ਆਦਮੀ ਪਾਰਟੀ ਦੀ ਸਰਕਾਰ ਜਨਤਾ ਤੋਂ ਪੁੱਛ ਕੇ ਹੀ ਬਜਟ ਤਿਆਰ ਕਰਦੀ ਹੈ। ਦਿੱਲੀ ਦੀ ਜਨਤਾ ਨੂੰ ਬਜਟ ਪ੍ਰੀਕ੍ਰਿਆ ਵਿੱਚ ਸ਼ਾਮਲ ਕਰਨ ਨਾਲ ਬਹੁਤ ਸਾਰੇ ਸੁਝਾਅ ਸਰਕਾਰ ਦੇ ਸਾਹਮਣੇ ਪਹੁੰਚੇ ਅਤੇ ਉਨਾਂ ’ਤੇ ਅਮਲ ਕਰਕੇ ਕੇਜਰੀਵਾਲ ਸਰਕਾਰ ਨੇ ਆਮ ਲੋਕਾਂ ਲਈ ਮੁਫ਼ਤ ਵਿੱਚ ਚੰਗੀ ਸਿੱਖਿਆ ਅਤੇ ਇਲਾਜ ਸਮੇਤ ਮੁਫਤ ਬਿਜਲੀ, ਪਾਣੀ ਦਾ ਪ੍ਰਬੰਧ ਕੀਤਾ ਹੈ। ਪੰਜਾਬ ਦੇ ਲੋਕਾਂ ਨੂੰ ਵੀ ਇਸ ਫ਼ੈਸਲੇ ਨਾਲ ਕਾਫ਼ੀ ਲਾਭ ਮਿਲੇਗਾ ਅਤੇ ਉਨ੍ਹਾਂ ਨੂੰ ਸਰਕਾਰ ਵਿੱਚ ਆਪਣੀ ਹਿਸੇਦਾਰੀ ਦਾ ਵੀ ਅਹਿਸਾਸ ਹੋਵੇਗਾ। ਇਸ ਨਾਲ ਲੋਕਾਂ ਦਾ ਸਰਕਾਰ ਪ੍ਰਤੀ ਵਿਸ਼ਵਾਸ਼ ਵਧੇਗਾ।

SHARE ARTICLE

ਏਜੰਸੀ

Advertisement

ਮੰਤਰੀ ਹਰਭਜਨ ਸਿੰਘ ETO ਦਾ ਬਾਜਵਾ ਨੂੰ ਮੋੜਵਾਂ ਜਵਾਬ

09 Feb 2026 3:29 PM

ਡੇਢ ਸਾਲ ਮਗਰੋਂ ਦੁਬਈ ਤੋਂ ਪਰਤੇ ਸ਼ਖ਼ਸ ਨੇ ਪਤਨੀ ਅਤੇ ਸਾਲ਼ੀ ਨਾਲ਼ ਆਹ ਕੀ ਕੀਤਾ ?

08 Feb 2026 2:08 PM

Lucky Oberoi ਦੇ ਕਤ.ਲ ਦੀ ਨਵੀਂ CCTV, ਹਮਲਾਵਰਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ, ਨੌਕਰ 'ਤੇ ਸ਼ੱਕ ਦੀ ਸੂਈ !

07 Feb 2026 2:09 PM

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM
Advertisement