'ਇਤਿਹਾਸ ਬਚਾਓ ਸਿੱਖੀ ਬਚਾਓ' ਮੋਰਚੇ ਵਲੋਂ PSEB ਦੇ ਗੇਟ ਪੱਕੇ ਤੌਰ 'ਤੇ ਬੰਦ ਕਰਨ ਦੀ ਚੇਤਾਵਨੀ
Published : May 4, 2022, 9:30 pm IST
Updated : May 4, 2022, 9:30 pm IST
SHARE ARTICLE
PHOTO
PHOTO

ਨਾਲ ਹੀ ਲੋਕਾਂ ਨੂੰ 16 ਮਈ ਨੂੰ ਸ਼ਾਮ 4 ਵਜੇ ਮੁਹਾਲੀ ਮੋਰਚੇ 'ਤੇ ਪਹੁੰਚਣ ਦੀ ਕੀਤੀ ਅਪੀਲ

 

 ਮੁਹਾਲੀ : ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ +2 ਦੇ ਵਿਦਿਆਰਥੀਆਂ ਨੂੰ "ਪੰਜਾਬ ਦਾ ਇਤਿਹਾਸ" ਇਤਿਹਾਸ ਦੀ ਕਿਤਾਬ ਪੜ੍ਹਾਈ ਜਾ ਰਹੀ ਹੈ ਜਿਸ ਵਿਚ ਗੁਰ ਇਤਿਹਾਸ ਅਤੇ ਕੌਮੀ ਸਿੱਖ ਯੋਧਿਆਂ ਦੇ ਜੀਵਨ ਕਾਲ ਨੂੰ ਤੋੜ ਮਰੋੜ ਕੇ ਪੇਸ਼ ਕਰਨ ਦੇ ਨਾਲ ਨਾਲ ਗੁਰਬਾਣੀ ਦੇ ਸ਼ਬਦ ਜੋੜ ਵੀ ਗ਼ਲਤ ਲਿਖੇ ਹੋਏ ਹਨ।  
ਬਲਦੇਵ ਸਿੰਘ ਸਿਰਸਾ ਨੇ ਮੀਡੀਆ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਾਲ ਹੀ ਪੰਜਾਬ ਸਰਕਾਰ ਵੱਲੋਂ ਭਾਵੇਂ ਉਕਤ ਮਾਮਲੇ ਵਿਚ   ਇਤਿਹਾਸ ਦੀਆਂ 3 ਕਿਤਾਬਾਂ 'ਤੇ ਬੈਨ ਲਗਾ ਦਿੱਤਾ ਹੈ ਪਰ ਸਰਕਾਰ ਵੱਲੋਂ ਕੀਤੀਆਂ ਮੀਟਿੰਗਾਂ ਚ ਭਰੋਸਾ ਦਿੱਤਾ ਗਿਆ ਸੀ ਕਿ ਲੇਖਕਾਂ, ਪ੍ਰਕਾਸ਼ਕਾਂ ਅਤੇ ਰੀਵਿਊਕਾਰਾਂ ਤੇ ਪਰਚੇ ਦਰਜ ਕੀਤੇ ਜਾਣਗੇ ਜੋ ਕਿ ਤਿੰਨ ਮਹੀਨਿਆਂ ਤੋਂ ਅੱਜ ਤਕ ਸਰਕਾਰ ਵੱਲੋਂ ਦੋਸ਼ੀਆਂ ਖਿਲਾਫ਼  ਕੋਈ ਪਰਚਾ ਦਰਜ ਨਹੀਂ ਕੀਤਾ ਗਿਆ। 

 

PHOTOPHOTO

 

ਸਿਰਸਾ ਨੇ ਦੱਸਿਆ ਕਿ  ਭਾਵੇਂ ਅੱਜ ਪੜਤਾਲੀਆ ਅਫਸਰ ਵੱਲੋਂ ਪ੍ਰਕਾਸ਼ਕਾਂ ਅਤੇ ਲੇਖਕਾਂ ਨੂੰ ਸੱਦਿਆ ਗਿਆ ਸੀ ਪਰ ਉਸ ਦੇ ਵਿੱਚ ਵੀ ਕੋਈ ਵਧੀਆ ਕਾਰਗੁਜ਼ਾਰੀ ਨਜ਼ਰ ਨਹੀਂ ਆਈ। ਜਿਸ ਨੂੰ ਮੱਦੇਨਜ਼ਰ ਰੱਖਦਿਆਂ ਕਿਸਾਨ ਜਥੇਬੰਦੀਆਂ, ਧਾਰਮਿਕ ਜਥੇਬੰਦੀਆਂ, ਸਮਾਜਿਕ ਜਥੇਬੰਦੀਆਂ ਅਤੇ ਸਮੂਹ ਇਨਸਾਫ਼ ਪਸੰਦ ਲੋਕਾਂ ਦੀ ਸਹਿਮਤੀ ਨਾਲ ਮੋਰਚੇ ਨੂੰ ਹੋਰ ਤਿੱਖਾ ਕਰਨ ਲਈ ਦੋਸ਼ੀਆਂ ਖ਼ਿਲਾਫ਼ ਪਰਚੇ ਦਰਜ ਕਰਵਾਉਣ ਲਈ ਪੰਜਾਬ ਸਕੂਲ ਸਿੱਖਿਆ ਬੋਰਡ ਦੇ ਸਾਰੇ ਮੁੱਖ ਦਰਵਾਜ਼ੇ 16 ਮਈ 2022 ਨੂੰ ਸਵੇਰੇ ਅੱਠ ਵਜੇ ਬੰਦ ਕੀਤੇ ਜਾਣਗੇ ਜਿਸ ਦਾ ਜ਼ਿੰਮੇਵਾਰ ਸਥਾਨਕ ਪ੍ਰਸ਼ਾਸਨ ਅਤੇ ਪੰਜਾਬ ਸਰਕਾਰ ਹੋਵੇਗੀ ।

 

 

PHOTOPHOTO

ਬਲਦੇਵ ਸਿੰਘ ਸਿਰਸਾ ਨੇ ਮੰਗ ਕਰਦਿਆਂ ਕਿਹਾ ਕਿ ਜਿਥੇ ਤਿੰਨ ਕਿਤਾਬਾਂ ਬੈਨ ਕੀਤੀਆਂ ਗਈਆਂ ਹਨ ਉਥੇ ਹੋਰ ਵੀ ਕਈ ਲੇਖਕਾਂ ਦੀਆਂ ਕਿਤਾਬਾਂ ਜਿਨ੍ਹਾਂ ਤੇ ਰੋਕ ਲਾਉਣੀ ਜ਼ਰੂਰੀ ਹੈ ਉਹ ਵੀ ਜਲਦੀ ਲਗਾਈ ਜਾਣੀ ਚਾਹੀਦੀ ਹੈ ਅਤੇ ਦੋਸ਼ੀਆਂ ਖ਼ਿਲਾਫ਼ ਐਫਆਈਆਰ ਦਰਜ ਕਰ ਕੇ ਸਖ਼ਤ ਸਜ਼ਾਵਾਂ ਦਿੱਤੀਆਂ ਜਾਣੀਆਂ ਚਾਹੀਦੀਆਂ ਹਨ ਤਾਂ ਜੋ ਅੱਗੇ ਤੋਂ ਇਸ ਤਰ੍ਹਾਂ ਗੁਰ ਇਤਿਹਾਸ ਸਿੱਖ ਕੌਮੀ ਯੋਧਿਆਂ ਅਤੇ ਗੁਰਬਾਣੀ ਦੀਆਂ ਤੁਕਾਂ ਨਾਲ ਕੋਈ ਛੇੜਛਾੜ ਨਾ ਕਰ ਸਕੇ।

ਇਸ ਦੇ ਨਾਲ ਹੀ ਬਲਦੇਵ ਸਿੰਘ ਸਿਰਸਾ ਨੇ ਇਹ ਵੀ ਕਿਹਾ ਕਿ ਨਵਾਂ ਸੈਸ਼ਨ ਸ਼ੁਰੂ ਹੋ ਚੁੱਕਾ ਹੈ ਇਸ ਲਈ ਸਕੂਲੀ ਵਿਦਿਆਰਥੀਆਂ ਨੂੰ ਉਨ੍ਹਾਂ ਦੀਆਂ ਨਵੀਆਂ ਪੁਸਤਕਾਂ ਸੋਧ ਕੇ ਸਕੂਲਾਂ ਵਿੱਚ ਮੁਹੱਈਆ ਕਰਵਾਈਆਂ ਜਾਣੀਆਂ ਚਾਹੀਦੀਆਂ ਹਨ ਤਾਂ ਜੋ ਉਨ੍ਹਾਂ ਦੀ ਪੜ੍ਹਾਈ ਵਿੱਚ ਵਿਘਨ ਨਾ ਪਵੇ। 
ਅੱਜ ਲੰਗਰ ਦੀ ਸੇਵਾ ਦੀ ਵਾਰੀ ਪਿੰਡ ਰਾਏਪੁਰ ਕਲਾਂ ਜ਼ਿਲ੍ਹਾ ਮੁਹਾਲੀ ਵੱਲੋਂ ਕੀਤੀ  ਗਈ ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੰਤਰੀ ਹਰਭਜਨ ਸਿੰਘ ETO ਦਾ ਬਾਜਵਾ ਨੂੰ ਮੋੜਵਾਂ ਜਵਾਬ

09 Feb 2026 3:29 PM

ਡੇਢ ਸਾਲ ਮਗਰੋਂ ਦੁਬਈ ਤੋਂ ਪਰਤੇ ਸ਼ਖ਼ਸ ਨੇ ਪਤਨੀ ਅਤੇ ਸਾਲ਼ੀ ਨਾਲ਼ ਆਹ ਕੀ ਕੀਤਾ ?

08 Feb 2026 2:08 PM

Lucky Oberoi ਦੇ ਕਤ.ਲ ਦੀ ਨਵੀਂ CCTV, ਹਮਲਾਵਰਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ, ਨੌਕਰ 'ਤੇ ਸ਼ੱਕ ਦੀ ਸੂਈ !

07 Feb 2026 2:09 PM

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM
Advertisement