
ਪੁਲਿਸ ਨੇ ਸਬੂਤਾਂ ਦੇ ਆਧਾਰ 'ਤੇ ਮਾਮਲਾ ਕੀਤਾ ਦਰਜ
ਬੇਗੋਵਾਲ: ਪਿੰਡ ਮਿਆਣੀ ਭੱਗੂਪੁਰੀਆ ਤੋਂ ਮੰਦਭਾਗੀ ਖ਼ਬਰ ਸਾਹਮਣੇ ਆਈ ਹੈ। ਜਿਥੇ ਬੀਤੀ ਰਾਤ ਇਕ ਅਧਿਆਪਿਕਾ ਨੇ ਆਪਣੇ ਘਰ 'ਚ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਜਾਣਕਾਰੀ ਅਨੁਸਾਰ ਨਮਰਤਾ ਸ਼ਰਮਾ (40) ਪਤਨੀ ਵਿਸ਼ਾਲ ਬਜਾਜ ਪਿੰਡ ਮਿਆਣੀ ਭੱਗੂਪੁਰੀਆ, ਜੋ ਬੇਗੋਵਾਲ ਤੋਂ ਨੇੜਲੇ ਪਿੰਡ ਭਦਾਸ ਦੇ ਸਰਕਾਰੀ ਪ੍ਰਾਇਮਰੀ ਸਕੂਲ ਭਦਾਸ ਵਿਖੇ ਅਧਿਆਪਿਕਾ ਸੀ।
PHOTO
ਜਿਸ ਨੇ ਬੀਤੀ ਰਾਤ ਆਪਣੇ ਘਰ ਵਿਚ ਪੱਖੇ ਨਾਲ ਲਟਕ ਕੇ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਮ੍ਰਿਤਕ ਅਧਿਆਪਕਾਂ ਦੇ ਪਤੀ ਵਿਸ਼ਾਲ ਬਜਾਜ ਪੁੱਤਰ ਅਸ਼ੋਕ ਬਜਾਜ ਵਾਸੀ ਪਿੰਡ ਮਿਆਣੀ ਭੱਗੂਪੁਰੀਆ ਨੇ ਦੱਸਿਆ ਕਿ ਉਸਦੀ ਪਤਨੀ ਸਰਕਾਰੀ ਪ੍ਰਾਇਮਰੀ ਸਕੂਲ ਪਿੰਡ ਮੰਡ ਕੁੱਲਾ ਵਿਖੇ ਅਧਿਆਪਿਕਾ ਸੀ।
PHOTO
ਦੋ ਮਈ ਨੂੰ ਮੇਰੀ ਪਤਨੀ ਨਮਰਤਾ ਸ਼ਰਮਾ ਉਮਰ 40 ਸਾਲ ਵਕਤ ਕਰੀਬ 9.30 ਵਜੇ ਦਿਨ ਆਪਣੀ ਡਿਊਟੀ ਤੇ ਸਰਕਾਰੀ ਪ੍ਰਾਇਮਰੀ ਸਕੂਲ ਭਦਾਸ ਗਈ ਸੀ ਅਤੇ ਕਰੀਬ 12.15 ਵਜੇ ਦਿਨ ਉਹ ਸਕੂਲ ਤੋਂ ਘਰ ਵਾਪਸ ਆ ਗਈ ਸੀ ਤੇ ਮੇਰੀ ਪਤਨੀ ਨੇ ਸਕੂਲ ਵਾਪਸ ਘਰ ਆ ਕੇ ਮੈਨੂੰ ਦੱਸਿਆ ਕਿ ਮੇਰੀ ਰਵਨੀਤ ਕੌਰ ਅਤੇ ਮਨਦੀਪ ਕੌਰ ਨਾਲ ਸਕੂਲ ਲੇਟ ਜਾਣ ਤੋਂ ਬਹਿਸ ਹੋਈ ਹੈ ਤੇ ਰਵਨੀਤ ਕੌਰ ਤੇ ਮਨਦੀਪ ਕੌਰ ਨੇ ਉਸ ਨੂੰ ਜਲੀਲ ਕੀਤਾ ਤੇ ਮਾੜਾ ਚੰਗਾ ਬੋਲਿਆ ਹੈ।
Hanging
ਇਸ ਉਪਰੰਤ ਮੈਂ ਆਪਣੀ ਪਤਨੀ ਨੂੰ ਕਿਹਾ ਕਿ ਮੈਂ ਪਰਸੋਂ ਆਪ ਤੇਰੇ ਨਾਲ ਜਾ ਕੇ ਸਕੂਲ ਦੀਆ ਮੈਡਮਾਂ ਨਾਲ ਗੱਲ ਕਰਕੇ ਆਵਾਂਗਾ। ਉਸ ਤੋਂ ਬਾਅਦ ਕਰੀਬ 10 ਵਜੇ ਰਾਤ ਮੇਰੀ ਪਤਨੀ ਨਮਰਤਾ ਸ਼ਰਮਾ ਨੇ ਪੱਖੇ ਨਾਲ ਫਾਹਾ ਲੈ ਕੇ ਖੁਦਕੁਸ਼ੀ ਕਰ ਲਈ। ਬੇਗੋਵਾਲ ਪੁਲਿਸ ਵੱਲੋਂ ਮਿਲੇ ਸਬੂਤਾਂ ਦੇ ਆਧਾਰ ਤੇ ਦੋਵਾਂ ਅਧਿਆਪਕਾਂ ਰਵਨੀਤ ਕੌਰ ਤੇ ਮਨਪ੍ਰੀਤ ਕੌਰ ਵਾਸੀ ਬੇਗੋਵਾਲ ਦੇ ਖਿਲਾਫ਼ ਪਰਚਾ ਦਰਜ ਕਰ ਲਿਆ ਹੈ।