
ਮ੍ਰਿਤਕ ਪਿਛਲੇ ਡੇਢ ਸਾਲ ਤੋਂ ਸੀ ਚਿੱਟੇ ਦਾ ਆਦੀ
ਅਬੋਹਰ: ਅਬੋਹਰ 'ਚ ਸਥਾਨਕ ਬੁਰਜਮੁਹਾਰ ਕਾਲੋਨੀ ਦੇ ਰਹਿਣ ਵਾਲੇ ਨੌਜਵਾਨ ਦੀ ਨਸ਼ੇ ਕਾਰਨ ਮੌਤ ਹੋ ਗਈ। ਨੌਜਵਾਨ ਦੀ ਅੱਜ ਸਵੇਰੇ ਫਰੀਦਕੋਟ ਦੇ ਹਸਪਤਾਲ ਵਿਚ ਇਲਾਜ ਦੌਰਾਨ ਮੌਤ ਹੋ ਗਈ। ਇਸ ਦੇ ਨਾਲ ਹੀ ਕਲੋਨੀ ਵਾਸੀਆਂ ਨੇ ਪੁਲਿਸ ਪ੍ਰਸ਼ਾਸਨ ਤੋਂ ਨਸ਼ਾ ਤਸਕਰਾਂ ਖਿਲਾਫ਼ ਕਾਰਵਾਈ ਦੀ ਮੰਗ ਕੀਤੀ ਹੈ। ਮ੍ਰਿਤਕ ਦੀ ਪਹਿਚਾਣ ਧਰਮਮੀਤ ਪੁੱਤਰ ਗੁਰਮੀਤ ਸਿੰਘ (25 ਸਾਲਾ) ਵਜੋਂ ਹੋਈ ਹੈ।
ਇਹ ਵੀ ਪੜ੍ਹੋ: ਅੰਮ੍ਰਿਤਸਰ ਨੈਸ਼ਨਲ ਹਾਈਵੇ 'ਤੇ ਹਾਦਸਾ, ਬੱਸ ਹੇਠਾਂ ਆਈ ਬਜ਼ੁਰਗ ਮਾਤਾ, ਮੌਤ
ਮ੍ਰਿਤਕ ਦੇ ਪਰਿਵਾਰਕ ਮੈਂਬਰਾਂ ਨੇ ਦਸਿਆ ਕਿ ਧਰਮਮੀਤ ਪਿਛਲੇ ਕੁਝ ਸਮੇਂ ਤੋਂ ਨਸ਼ੇ ਦਾ ਆਦੀ ਸੀ। ਹਾਲ ਹੀ ਵਿਚ ਉਸ ਦੀ ਹਾਲਤ ਵਿਗੜਨ ਕਾਰਨ ਉਸ ਨੂੰ ਅਬੋਹਰ ਦੇ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ ਸੀ। ਜਿਥੇ ਡਾਕਟਰਾਂ ਨੇ ਉਸ ਨੂੰ ਫਰੀਦਕੋਟ ਮੈਡੀਕਲ ਕਾਲਜ ਰੈਫਰ ਕਰ ਦਿੱਤਾ। ਜਿਥੇ ਉਸ ਦਾ ਇਲਾਜ ਚੱਲ ਰਿਹਾ ਸੀ। ਅੱਜ ਸਵੇਰੇ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਮ੍ਰਿਤਕ ਅਜੇ ਕੁਆਰਾ ਸੀ।
ਇਹ ਵੀ ਪੜ੍ਹੋ: ਕਪੂਰਥਲਾ 'ਚ ਵੱਡੀ ਵਾਰਦਾਤ, ਲੁਟੇਰਿਆਂ ਨੇ ਹਥਿਆਰਾਂ ਦੀ ਨੋਕ 'ਤੇ ਸੁਨਿਆਰੇ ਤੋਂ ਲੁੱਟੇ 35 ਲੱਖ ਰੁਪਏ
ਪਿੰਡ ਦੇ ਸਰਪੰਚ ਗੁਰਸਾਹਿਬ ਸਿੰਘ ਨੇ ਦਸਿਆ ਕਿ ਮ੍ਰਿਤਕ ਪਿਛਲੇ ਡੇਢ ਸਾਲ ਤੋਂ ਚਿੱਟੇ ਦਾ ਆਦੀ ਸੀ। ਕਰੀਬ ਇਕ ਹਫ਼ਤਾ ਪਹਿਲਾਂ ਹੀ ਉਸ ਨੂੰ ਨਸ਼ਾ ਛਡਾਊ ਕੇਂਦਰ ਵਿਚ ਦਾਖ਼ਲ ਕਰਵਾਇਆ ਗਿਆ। ਜਿਸ ਤੋਂ ਬਾਅਦ ਉਸ ਦੀ ਸਿਹਤ ਖ਼ਰਾਬ ਹੋਣ ਲੱਗੀ। ਜਿਸ 'ਤੇ ਰਿਸ਼ਤੇਦਾਰਾਂ ਨੇ ਉਸ ਨੂੰ ਹਸਪਤਾਲ ਦਾਖ਼ਲ ਕਰਵਾਇਆ। ਜਿਸ ਕਾਰਨ ਅੱਜ ਸਵੇਰੇ ਉਸ ਦੀ ਮੌਤ ਹੋ ਗਈ। ਉਨ੍ਹਾਂ ਦਸਿਆ ਕਿ ਪਿੰਡ ਦੇ ਕਰੀਬ 2 ਦਰਜਨ ਨੌਜਵਾਨ ਇਸ ਨਸ਼ੇ ਦੀ ਦਲਦਲ ਵਿੱਚ ਫਸੇ ਹੋਏ ਹਨ। ਉਨ੍ਹਾਂ ਪੁਲਿਸ ਪ੍ਰਸ਼ਾਸਨ ਤੋਂ ਮੰਗ ਕੀਤੀ ਹੈ ਕਿ ਨਸ਼ੇ 'ਤੇ ਰੋਕ ਲਗਾਈ ਜਾਵੇ ਅਤੇ ਨਸ਼ੇੜੀਆਂ ਨੂੰ ਇਸ ਦਲਦਲ 'ਚੋਂ ਕੱਢਿਆ ਜਾਵੇ |