ਪ੍ਰਕਾਸ਼ ਸਿੰਘ ਬਾਦਲ ਦੀ ਅੰਤਿਮ ਅਰਦਾਸ ਮੌਕੇ ਬੋਲੇ ਜਥੇਦਾਰ, ਕਿਹਾ: ਉਨ੍ਹਾਂ ਦੀ ਸੋਚ 'ਤੇ ਪਹਿਰਾ ਦੇਣ ਦੀ ਲੋੜ 
Published : May 4, 2023, 5:13 pm IST
Updated : May 4, 2023, 5:13 pm IST
SHARE ARTICLE
Giani Harpreet Singh
Giani Harpreet Singh

SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਚੁਕਿਆ ਬੰਦੀ ਸਿੰਘਾਂ ਦੀ ਰਿਹਾਈ ਦਾ ਮੁੱਦਾ

ਸ੍ਰੀ ਮੁਕਤਸਰ ਸਾਹਿਬ : ਅੱਜ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਦੀ ਅੰਤਮ ਅਰਦਾਸ ਹੋਈ ਤੇ ਇਸ ਵਿਚ ਵੱਖ-ਵੱਖ ਸਖ਼ਸ਼ੀਅਤਾਂ ਪਹੁੰਚੀਆਂ।  
ਇਸ ਮੌਕੇ ਵੱਡੇ ਲੀਡਰਾਂ ਨੇ ਅਪਣੇ-ਅਪਣੇ ਵਿਚਾਰ ਪ੍ਰਕਾਸ਼ ਸਿੰਘ ਬਾਦਲ ਬਾਰੇ ਕਹੇ। ਅੰਤਮ ਅਰਦਾਸ ਮੌਕੇ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਸੰਬੋਧਨ ਕਰਦਿਆਂ ਕਿਹਾ ਕਿ ਇਹ ਸੰਸਾਰ ਹੈ ਤੇ ਇਸ ਸੰਸਾਰ 'ਚ ਕੋਈ ਸਥਿਰ ਨਹੀਂ ਰਿਹਾ। ਵੱਡੀਆਂ-ਵੱਡੀਆਂ ਉਮਰਾਂ ਵਾਲੇ ਵੀ ਇਸ ਜਗਤ 'ਚ ਪੈਦਾ ਹੋਏ ਤੇ ਜਦੋਂ ਅਕਾਲ ਪੁਰਖ ਦਾ ਸੱਦਾ ਆਇਆ ਤਾਂ ਉਹ ਅਕਾਲ ਪੁਰਖ ਦੇ ਹੁਕਮ 'ਤੇ ਸੰਸਾਰ 'ਚੋਂ ਚੱਲ ਵਸੇ।

ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਜਿੱਥੇ ਅਸੀਂ ਬੈਠੇ ਹਾਂ ਪਤਾ ਨਹੀਂ ਇਨ੍ਹਾਂ ਆਸਣਾਂ 'ਤੇ ਪਹਿਲਾਂ ਕਿੰਨੇ ਵਿਅਕਤੀ ਬੈਠੇ ਸਨ ਤੇ ਅੱਗੇ ਹੋਰ ਕਿੰਨੇ ਬੈਠਣਗੇ। ਜਿਹੜੇ ਜੀਵ ਆਉਂਦੇ ਨੇ ਉਹ ਆਪਣੇ ਤੇ ਆਪਣੇ ਪਰਿਵਾਰ ਲਈ ਜੀਵਨ ਜਿਉਂਦੇ ਹਨ ਪਰ ਉਹ ਜੀਵ ਕਦੇ ਯਾਦ ਨਹੀਂ ਰੱਖੇ ਜਾਂਦੇ ਸਗੋਂ ਯਾਦ ਉਹ ਰੱਖੇ ਜਾਂਦੇ ਹਨ, ਜੋ ਸਮਾਜ, ਲੋਕਾਈ, ਮਨੁੱਖਤਾ ਅਤੇ ਮਾਨਵਤਾ ਲਈ ਜ਼ਿੰਦਗੀ ਜਿਉਂਦੇ ਹਨ। 

ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਜੋ ਗੱਲ 1947 ਤੋਂ ਲੈ ਕੇ ਹੁਣ ਤੱਕ ਸ਼੍ਰੋਮਣੀ ਅਕਾਲੀ ਦਲ ਕਰਦਾ ਆਇਆ ਹੈ ਉਹ ਹੁਣ ਦੂਸਰੇ ਸੂਬੇ ਵੀ ਕਰਨ ਲੱਗ ਗਏ ਹਨ ਤੇ ਇਹ ਗੱਲ ਵੱਖਰੀ ਹੈ ਕਿ ਉਨ੍ਹਾਂ ਨੂੰ ਕੋਈ ਅੱਤਵਾਦੀ ਜਾਂ ਵੱਖਵਾਦੀ ਨਹੀਂ ਕਹਿੰਦਾ। ਜਥੇਦਾਰ ਨੇ ਦੱਸਿਆ ਕਿ ਜਥੇਦਾਰ ਦਿਆਲ ਸਿੰਘ ਜੀ ਦੀ ਯਾਦ 'ਚ ਪਰਿਵਾਰ ਨੇ ਪਾਠ ਰਖਵਾਇਆ ਸੀ ਤੇ ਮੇਰੀ ਮੁਲਾਕਾਤ ਉੱਥੇ ਪ੍ਰਕਾਸ਼ ਸਿੰਘ ਬਾਦਲ ਨਾਲ ਹੋਈ ਸੀ ਅਤੇ ਉਨ੍ਹਾਂ ਨੇ ਉਸ ਸਮੇਂ ਬਹੁਤ ਖ਼ੂਬਸੂਰਤ ਗੱਲਾਂ ਕੀਤੀਆਂ ਸਨ।

ਇਕ ਅਜਿਹੇ ਲੀਡਰ ਜਿਨ੍ਹਾਂ ਨੇ ਬਾਕੀ ਸੂਬਿਆਂ ਦੇ ਲੀਡਰਾਂ ਨੂੰ ਰਸਤਾ ਦਿਖਾਇਆ ਹੋਵੇ, ਉਨ੍ਹਾਂ ਦੇ ਚਲੇ ਜਾਣ ਨਾਲ ਪਾਰਟੀ, ਸੰਗਤਾਂ ਤੇ ਨਜ਼ਦੀਕੀਆਂ ਨੂੰ ਘਾਟਾ ਪੈਣਾ ਯਕੀਨਨ ਹੈ ਪਰ ਅਜਿਹੇ ਵਿਅਕਤੀ ਲੋਕ ਚਹੇਤਿਆਂ 'ਚ ਯਾਦ ਰੱਖੇ ਜਾਂਦੇ ਹਨ ਤੇ ਰੱਖੇ ਜਾਣਗੇ। ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਅੱਜ ਲੋਕਾਂ ਨੂੰ ਪ੍ਰਕਾਸ਼ ਸਿੰਘ ਬਾਦਲ ਦੀ ਸੋਚ 'ਤੇ ਡਟ ਕੇ ਪਹਿਰਾ ਦੇਣ ਦੀ ਲੋੜ ਹੈ। 

ਇਸ ਦੇ ਨਾਲ ਹੀ ਦੱਸ ਦਈਏ ਕਿ ਇਸ ਸਮਾਗਮ ਮੌਕੇ SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਬੰਦੀ ਸਿੰਘਾਂ ਦੀ ਰਿਹਾਈ ਦੀ ਮੰਗ ਕੀਤੀ। ਉਨ੍ਹਾਂ ਨੇ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਵੀ ਇਹੀ ਚਾਹੁੰਦੇ ਸਨ ਕਿ ਬੰਦੀ ਸਿੰਘ ਰਿਹਾਅ ਹੋਣ। ਅੱਜ ਗ੍ਰਹਿ ਮੰਤਰੀ ਸਾਹਮਣੇ ਹਨ ਤਾਂ ਇਸ ਲਈ ਉਹ ਇਹ ਮੁੱਦਾ ਚੁੱਕ ਰਹੇ ਹਨ, ਅੱਜ ਉਨ੍ਹਾਂ ਕੋਲ ਸਾਰੀ ਤਾਕਤ ਹੈ ਤਾਂ ਉਨ੍ਹਾਂ ਨੂੰ ਬੰਦੀ ਸਿੱਖਾਂ ਦੇ ਹੱਕ ਵਿਚ ਫ਼ੈਸਲਾ ਲੈਣਾ ਚਾਹੀਦਾ ਹੈ। 


 

Tags: #punjab

SHARE ARTICLE

ਏਜੰਸੀ

Advertisement

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM

ਮੁਅੱਤਲ DIG ਹਰਚਰਨ ਭੁੱਲਰ ਮਾਮਲੇ 'ਚ ਅਦਾਲਤ ਦਾ ਵੱਡਾ ਫੈਸਲਾ! ਪੇਸ਼ੀ 'ਚ ਆਇਆ ਹੈਰਾਨੀਜਨਕ ਮੋੜ

31 Oct 2025 3:24 PM

ਦਿਲਜੀਤ ਤੂੰ ਬਹੁਤ ਵੱਡੀ ਗਲਤੀ ਕੀਤੀ ਹੈ', ਦਿਲਜੀਤ ਦੋਸਾਂਝ 'ਤੇ ਭੜਕੇ ਰਵੀ ਸਿੰਘ ਖ਼ਾਲਸਾ

31 Oct 2025 3:23 PM

Mohali 3b2 Honey Trap : 3B2 ਵਿਚ ਵੇਖੋ ਕਿਵੇਂ ਹੋ ਰਿਹੈ ਨੇ ਗੰਦੇ ਕੰਮ! ਗੱਡੀਆਂ ਨੂੰ ਰੋਕ ਕੇ ਕਰ ਰਹੇ ਅਸ਼ਲੀਲ ਇਸ਼ਾਰੇ

30 Oct 2025 3:10 PM
Advertisement