ਭਲਕੇ ਲੁਧਿਆਣਾ ਵਿਚ ਸ਼ੁਰੂ ਹੋਣਗੇ 80 ਨਵੇਂ ਆਮ ਆਦਮੀ ਕਲੀਨਿਕ
Published : May 4, 2023, 1:03 pm IST
Updated : May 4, 2023, 6:53 pm IST
SHARE ARTICLE
Tomorrow 80 new Aam Aadmi clinics will start in Ludhiana
Tomorrow 80 new Aam Aadmi clinics will start in Ludhiana

ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਕਰਨਗੇ ਸ਼ਿਰਕਤ


ਚੰਡੀਗੜ੍ਹ: ਲੋਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਮੁਫ਼ਤ ਮੁਹਈਆ ਕਰਵਾਉਣ ਲਈ ਅਪਣੀ ਵਚਨਬਧਤਾ ਨੂੰ ਦੁਹਰਾਉਂਦੇ ਹੋਏ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਭਲਕੇ ਲੁਧਿਆਣਾ ਵਿਖੇ 80 ਆਮ ਆਦਮੀ ਕਲੀਨਿਕ ਸੂਬਾ ਵਾਸੀਆਂ ਨੂੰ ਸਮਰਪਤ ਕਰਨਗੇ। ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਮੰਤਰੀ ਦਫ਼ਤਰ ਦੇ ਬੁਲਾਰੇ ਨੇ ਦੱਸਿਆ ਕਿ ਇਸ ਨਾਲ ਸੂਬੇ ਵਿਚ ਤਕਰੀਬਨ 580 ਆਮ ਆਦਮੀ ਕਲੀਨਿਕ ਲੋਕਾਂ ਨੂੰ ਮੁਫ਼ਤ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਕਾਰਜਸ਼ੀਲ ਹੋ ਜਾਣਗੇ। ਜ਼ਿਕਰਯੋਗ ਹੈ ਕਿ ਪਹਿਲੇ ਪੜਾਅ ਵਿਚ 100 ਕਲੀਨਿਕ ਸਮਰਪਿਤ ਕੀਤੇ ਗਏ ਸਨ ਅਤੇ ਦੂਜੇ ਪੜਾਅ ਵਿਚ 404 ਅਤੇ ਹੁਣ 80 ਕਲੀਨਿਕ ਸੂਬੇ ਦੀ ਸੇਵਾ ਵਿਚ ਸਮਰਪਿਤ ਕੀਤੇ ਜਾਣਗੇ। 

ਇਹ ਵੀ ਪੜ੍ਹੋ: ਭਾਰਤ ਦੀਆਂ ਧੀਆਂ 'ਤੇ ਤਸ਼ੱਦਦ ਕਰਨ ਤੋਂ ਭਾਜਪਾ ਕਦੇ ਵੀ ਪਿੱਛੇ ਨਹੀਂ ਰਹੀ: ਰਾਹੁਲ ਗਾਂਧੀ

ਆਮ ਆਦਮੀ ਕਲੀਨਿਕ ਮੁੱਖ ਮੰਤਰੀ ਦਾ ਸੁਪਨਮਈ ਪ੍ਰਾਜੈਕਟ ਹੈ, ਜੋ ਕਿ ਲੋਕਾਂ ਦੀ ਭਲਾਈ ਦੇ ਉਦੇਸ਼ ਨਾਲ ਉਨ੍ਹਾਂ ਦੀ ਸਭ ਤੋਂ ਪ੍ਰਮੁੱਖ ਤਰਜੀਹ ਹੈ ਅਤੇ ਇਹ ਕਲੀਨਿਕ ਪਹਿਲਾਂ ਹੀ ਲੋਕਾਂ ਨੂੰ ਮਿਆਰੀ ਸਿਹਤ ਸੇਵਾਵਾਂ ਪ੍ਰਦਾਨ ਕਰਨ ਵਿਚ ਕਾਰਗਰ ਸਿੱਧ ਹੋ ਰਹੇ ਹਨ। ਅਤਿ ਆਧੁਨਿਕ ਬੁਨਿਆਦੀ ਢਾਂਚੇ ਨਾਲ ਲੈਸ ਇਹ ਕਲੀਨਿਕ ਲੋਕਾਂ ਨੂੰ ਵਿਸ਼ਵ ਪਧਰੀ ਇਲਾਜ ਅਤੇ ਜਾਂਚ ਸਹੂਲਤਾਂ ਮੁਫ਼ਤ ਪ੍ਰਦਾਨ ਕਰ ਰਹੇ ਹਨ। ਹੁਣ ਤਕ ਸੂਬੇ ਭਰ ਵਿਚ 25.63 ਲੱਖ ਮਰੀਜ਼ ਇਨ੍ਹਾਂ ਆਮ ਆਦਮੀ ਕਲੀਨਿਕਾਂ ਵਿਚ ਜਾ ਕੇ ਇਲਾਜ ਕਰਵਾ ਚੁੱਕੇ ਹਨ। ਇਸੇ ਤਰ੍ਹਾਂ ਇਨ੍ਹਾਂ ਕਲੀਨਿਕਾਂ 'ਤੇ ਕੁੱਲ 41 ਕਿਸਮ ਦੇ ਟੈਸਟ ਮੁਫ਼ਤ ਕੀਤੇ ਜਾ ਰਹੇ ਹਨ ਅਤੇ 30 ਅਪ੍ਰੈਲ ਤਕ 1.78 ਲੱਖ ਮਰੀਜ਼ ਇਹ ਟੈਸਟ ਕਰਵਾ ਚੁੱਕੇ ਹਨ।

ਇਹ ਵੀ ਪੜ੍ਹੋ: ਨਸ਼ੀਲੇ ਪਦਾਰਥਾਂ ਦੀ ਤਸਕਰੀ ਕਰਨ ਵਾਲੇ ਕੌਮਾਂਤਰੀ ਗਰੋਹ ਦਾ ਪਰਦਾਫਾਸ਼, ਗੁਰਦਾਸਪੁਰ ਪੁਲਿਸ ਨੇ 13 ਤਸਕਰ ਕੀਤੇ ਕਾਬੂ

ਇਸ ਤੋਂ ਇਲਾਵਾ ਇਨ੍ਹਾਂ ਕਲੀਨਿਕਾਂ ਨੇ ਸੂਬੇ ਵਿਚ ਵੱਖ-ਵੱਖ ਬਿਮਾਰੀਆਂ ਦੀ ਜਾਂਚ ਕਰਨ ਅਤੇ ਉਨ੍ਹਾਂ ਦਾ ਪ੍ਰਭਾਵੀ ਢੰਗ ਨਾਲ ਮੁਕਾਬਲਾ ਕਰਨ ਲਈ ਡਾਟਾਬੇਸ ਤਿਆਰ ਕਰਨ ਵਿਚ ਸਰਕਾਰ ਦੀ ਮਦਦ ਕੀਤੀ ਹੈ। ਇਨ੍ਹਾਂ ਕਲੀਨਿਕਾਂ ਵਿਚ ਮਰੀਜ਼ਾਂ ਨੂੰ ਕੁੱਲ 80 ਦਵਾਈਆਂ ਮੁਫ਼ਤ ਦਿੱਤੀਆਂ ਜਾ ਰਹੀਆਂ ਹਨ। ਬੁਲਾਰੇ ਨੇ ਦੱਸਿਆ ਕਿ ਦਵਾਈਆਂ ਦੀ ਜ਼ਿਆਦਾ ਵਰਤੋਂ ਬੀ.ਪੀ., ਸ਼ੂਗਰ, ਚਮੜੀ ਦੀਆਂ ਬਿਮਾਰੀਆਂ, ਵੱਖ ਵੱਖ ਮੌਸਮ ਦੌਰਾਨ ਫੈਲਦੀਆਂ ਬਿਮਾਰੀਆਂ ਜਿਵੇਂ ਵਾਇਰਲ ਬੁਖਾਰ ਅਤੇ ਹੋਰਾਂ ਲਈ ਹੁੰਦੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement