
ਅਮਰਜੋਤ ਸਿੰਘ, ਬਲਬੀਰ ਕੌਰ ਅਤੇ ਅਰਮਾਨਦੀਪ ਸਿੰਘ ਵਜੋਂ ਹੋਈ ਮ੍ਰਿਤਕਾਂ ਦੀ ਪਛਾਣ
Accident News: ਸ੍ਰੀ ਹਰਿਗੋਬਿੰਦਪੁਰ ਵਿਚ ਵਾਪਰੇ ਇਕ ਭਿਆਨਕ ਸੜਕ ਹਾਦਸੇ ਨੇ ਇਕ ਹੱਸਦਾ ਵੱਸਦਾ ਪਰਿਵਾਰ ਉਜਾੜ ਦਿਤਾ। ਮਿਲੀ ਜਾਣਕਾਰੀ ਅਨੁਸਾਰ ਮਹਿਤਾ ਤੋਂ ਸ੍ਰੀ ਹਰਗੋਬਿੰਦਪੁਰ ਸਾਹਿਬ ਨੂੰ ਜਾਂਦੇ ਮੁੱਖ ਮਾਰਗ ਉਤੇ ਖੇਤ ਵਿਚ ਲੱਗੀ ਅੱਗ ਦੇ ਧੂੰਏਂ ਕਾਰਨ ਵਾਹਨਾਂ ਦੀ ਟੱਕਰ ਹੋ ਗਈ, ਜਿਸ ਵਿਚ ਪਿਓ-ਪੁੱਤ ਅਤੇ ਦਾਦੀ ਦੀ ਮੌਤ ਹੋ ਗਈ।
ਮ੍ਰਿਤਕ ਪਿੰਡ ਕੋਟਲਾ ਸੂਬਾ ਸਿੰਘ ਜ਼ਿਲ੍ਹਾ ਗੁਰਦਾਸਪੁਰ ਦੇ ਰਹਿਣ ਵਾਲੇ ਸਨ, ਜੋ ਇਕ ਮੋਟਰਸਾਈਕਲ ਉਤੇ ਸਵਾਰ ਹੋ ਕੇ ਕਸਬਾ ਮਹਿਤਾ ਵੱਲ ਜਾ ਰਹੇ ਸਨ। ਇਸ ਮੋਟਰਸਾਈਕਲ ਨੂੰ ਅਮਰਜੋਤ ਸਿੰਘ ਚਲਾ ਰਿਹਾ ਸੀ, ਪਿੱਛੇ ਉਸ ਦੀ ਮਾਤਾ ਬਲਬੀਰ ਕੌਰ ਅਤੇ ਉਸ ਦਾ ਇਕ ਤਿੰਨ ਸਾਲ ਦੇ ਬੱਚਾ ਅਰਮਾਨਦੀਪ ਸਿੰਘ ਬੈਠੇ ਸਨ। ਰਸਤੇ ਵਿਚ ਸੜਕ ਦੇ ਕਿਨਾਰੇ ਕਿਸੇ ਜ਼ਿਮੀਦਾਰ ਵਲੋਂ ਅਪਣੇ ਕਣਕ ਦੇ ਖੇਤ ਨੂੰ ਅੱਗ ਲਗਾਈ ਹੋਣ ਕਾਰਨ ਇਥੇ ਭਾਰੀ ਧੂੰਆਂ ਸੀ।
ਇਸ ਦੌਰਾਨ ਅਚਾਨਕ ਉਨ੍ਹਾਂ ਦੇ ਮੋਟਰਸਾਈਕਲ ਦੀ ਟੱਕਰ ਕਿਸੇ ਦੂਸਰੇ ਵਾਹਨ ਨਾਲ ਹੋ ਗਈ। ਇਸ ਹਾਦਸੇ ਵਿਚ ਇਕ ਪਰਿਵਾਰ ਦੇ ਤਿੰਨ ਜੀਆਂ ਨੇ ਮੌਕੇ ਉਤੇ ਹੀ ਦਮ ਤੋੜ ਦਿਤਾ। ਥਾਣਾ ਮਹਿਤਾ ਦੀ ਪੁਲਿਸ ਨੇ ਕਾਰਵਾਈ ਸ਼ੁਰੂ ਕਰ ਦਿਤੀ ਹੈ। ਇਥੇ ਮੌਜੂਦ ਲੋਕਾਂ ਨੇ ਮੰਗ ਕੀਤੀ ਕਿ ਕਣਕ ਦੇ ਖੇਤ ਨੂੰ ਅੱਗ ਲਗਾਉਣ ਵਾਲੇ ਕਿਸਾਨ ਵਿਰੁਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇ ਅਤੇ ਸੀਸੀਟੀਵੀ ਕੈਮਰੇ ਦੀ ਜਾਂਚ ਕਰ ਕੇ ਟੱਕਰ ਮਾਰਨ ਵਾਲੇ ਦੂਸਰੇ ਵਾਹਨ ਦੀ ਪਛਾਣ ਕੀਤੀ ਜਾਵੇ।
(For more Punjabi news apart from 3 members of family died in accident, stay tuned to Rozana Spokesman)