
ਜ਼ਮੀਨ ’ਤੇ ਡਿੱਗਿਆ ਸੀ ਕਿਸਾਨ ਸੁਰਿੰਦਰ ਪਾਲ ਸਿੰਘ; ਹਸਪਤਾਲ ਲਿਜਾਂਦੇ ਸਮੇਂ ਹੋਈ ਮੌਤ
Punjab News: ਪਟਿਆਲਾ ਵਿਚ ਭਾਰਤੀ ਜਨਤਾ ਪਾਰਟੀ ਦੇ ਉਮੀਦਵਾਰ ਪ੍ਰਨੀਤ ਕੌਰ ਦੇ ਵਿਰੋਧ ਦੌਰਾਨ ਇਕ ਕਿਸਾਨ ਦੀ ਮੌਤ ਹੋਣ ਦਾ ਮਾਮਲਾ ਸਾਹਮਣਾ ਆਇਆ ਹੈ। ਮਿਲੀ ਜਾਣਕਾਰੀ ਅਨੁਸਾਰ ਹਲਕਾ ਰਾਜਪੁਰਾ ਦੇ ਅਧੀਨ ਆਉਂਦੇ ਪਿੰਡ ਸਹਿਰਾ ਵਿਖੇ ਭਾਜਪਾ ਉਮੀਦਵਾਰ ਅਤੇ ਮੌਜੂਦਾ ਸੰਸਦ ਮੈਂਬਰ ਪ੍ਰਨੀਤ ਕੌਰ ਦੇ ਵਿਰੋਧ ਦੌਰਾਨ ਹੋਈ ਧੱਕਾਮੁੱਕੀ ਵਿਚ ਆਕੜੀ ਪਿੰਡ ਦਾ ਰਹਿਣ ਵਾਲਾ ਕਿਸਾਨ ਸੁਰਿੰਦਰ ਪਾਲ ਸਿੰਘ (60) ਜ਼ਮੀਨ ’ਤੇ ਡਿੱਗ ਗਿਆ। ਇਸ ਦੌਰਾਨ ਉਸ ਦੇ ਸਿਰ ਉਤੇ ਗੰਭੀਰ ਸੱਟ ਲੱਗ ਗਈ।
ਇਸ ਮਗਰੋਂ ਉਸ ਨੂੰ ਹਸਪਤਾਲ ਲਿਜਾਇਆ ਗਿਆ ਪਰ ਰਾਸਤੇ ਵਿਚ ਹੀ ਕਿਸਾਨ ਨੇ ਦਮ ਤੋੜ ਦਿਤਾ। ਕਿਸਾਨ ਦੇ ਸਾਥੀਆਂ ਦਾ ਇਲਜ਼ਾਮ ਹੈ ਕਿ ਜਦੋਂ ਪੁਲਿਸ ਪ੍ਰਸ਼ਾਸਨ ਅਤੇ ਪ੍ਰਨੀਤ ਕੌਰ ਦੇ ਸਮਰਥਕ ਉੱਥੇ ਮੌਜੂਦ ਸਨ ਤਾਂ ਉਨ੍ਹਾਂ ਦੇ ਨਾਲ ਧੱਕਾ ਮੁੱਕੀ ਹੋਈ। ਇਸੇ ਕਾਰਨ ਇਸ ਕਿਸਾਨ ਦੀ ਮੌਤ ਹੋਈ ਹੈ। ਮ੍ਰਿਤਕ ਕਿਸਾਨ ਭਾਰਤੀ ਕਿਸਾਨ ਯੂਨੀਅਨ ਏਕਤਾ ਭਟੇੜੀ ਕਲਾਂ ਦਾ ਮੈਂਬਰ ਸੀ।
(For more Punjabi news apart from Farmer's death during protest against Preneet Kaur, stay tuned to Rozana Spokesman)