
Mohali News : ਡਰਾਈਵਰ ਤੇ ਹੈਲਪਰ ਨੇ ਛਾਲ ਮਾਰ ਕੇ ਬਚਾਈ ਜਾਨ, ਫ਼ਾਇਰ ਬ੍ਰਿਗੇਡ ਨੇ ਅੱਗ 'ਤੇ ਪਾਇਆ ਕਾਬੂ
Mohali News : ਮੁਹਾਲੀ ਦੇ ਸੈਕਟਰ 67 'ਚ ਸੜਕ 'ਤੇ ਜਾਂਦੇ ਸਮੇਂ ਇਕ ਟਰੱਕ ਨੂੰ ਅਚਾਨਕ ਅੱਗ ਲੱਗ ਗਈ। ਅੱਗ ਲੱਗਣ ਤੋਂ ਬਾਅਦ ਟਰੱਕ ਦੇ ਡਰਾਈਵਰ ਅਤੇ ਹੈਲਪਰ ਨੇ ਤੁਰੰਤ ਟਰੱਕ ਤੋਂ ਹੇਠਾਂ ਛਾਲ ਮਾਰ ਕੇ ਆਪਣੀ ਜਾਨ ਬਚਾਈ। ਟਰੱਕ ਨੂੰ ਅੱਗ ਲੱਗੀ ਦੇਖ ਕੇ ਰਾਹਗੀਰਾਂ 'ਚ ਦਹਿਸ਼ਤ ਫੈਲ ਗਈ। ਲੋਕਾਂ ਤੁਰੰਤ ਫਾਇਰ ਬ੍ਰਿਗੇਡ ਨੂੰ ਸੂਚਨਾ ਦਿੱਤੀ। ਮੌਕੇ 'ਤੇ ਪਹੁੰਚੀ ਫ਼ਾਇਰ ਬ੍ਰਿਗੇਡ ਦੀ ਗੱਡੀ ਨੇ ਬੜੀ ਮੁਸ਼ਕਲ ਨਾਲ ਅੱਗ 'ਤੇ ਕਾਬੂ ਪਾਇਆ। ਬਾਅਦ 'ਚ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਟਰੱਕ ਨੂੰ ਸੜਕ ਤੋਂ ਹਟਾਇਆ।
ਇਹ ਵੀ ਪੜੋ:America court : 17 ਮਰੀਜ਼ਾਂ ਨੂੰ ਮਾਰਨ ਵਾਲੀ ਨਰਸ ਨੂੰ ਅਦਾਲਤ ਨੇ ਸੁਣਾਈ ਉਮਰ ਕੈਦ ਦੀ ਸਜ਼ਾ
ਮੌਕੇ 'ਤੇ ਪਹੁੰਚੇ ਫਾਇਰ ਬ੍ਰਿਗੇਡ ਕਰਮਚਾਰੀਆਂ ਨੇ ਦੱਸਿਆ ਕਿ ਅੱਗ ਬੁਝਾਉਣ ਤੋਂ ਬਾਅਦ ਜਦੋਂ ਟਰੱਕ ਦੀ ਜਾਂਚ ਕੀਤੀ ਗਈ ਤਾਂ ਮੁੱਢਲੀ ਜਾਂਚ 'ਚ ਸਾਹਮਣੇ ਆਇਆ ਕਿ ਟਰੱਕ 'ਚ ਅੱਗ ਬਿਜਲੀ ਦੀਆਂ ਤਾਰਾਂ 'ਚ ਨੁਕਸ ਪੈਣ ਕਾਰਨ ਲੱਗੀ ਹੈ। ਇਸ ’ਚ ਸਪਾਰਕਿੰਗ ਹੋਣ ਕਾਰਨ ਟਰੱਕ ਦੇ ਇੰਜਣ ਨੂੰ ਸਪਲਾਈ ਕੀਤੇ ਡੀਜ਼ਲ ਨੂੰ ਅੱਗ ਲੱਗ ਗਈ। ਟਰੱਕ ਸੜਕ 'ਤੇ ਜਾ ਰਿਹਾ ਸੀ, ਇਸ ਲਈ ਹਵਾ ਕਾਰਨ ਅੱਗ ਤੇਜ਼ੀ ਨਾਲ ਪੂਰੇ ਟਰੱਕ 'ਚ ਫੈਲ ਗਈ। ਹਾਲਾਂਕਿ ਇਸ 'ਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ।
ਇਹ ਵੀ ਪੜੋ:Amritsar police : ਅੰਮ੍ਰਿਤਸਰ ਪੁਲਿਸ ਨੇ ਕਰੋੜਾਂ ਦੀ ਹੈਰੋਇਨ ਸਮੇਤ ਦੋ ਤਸਕਰ ਕੀਤੇ ਕਾਬੂ
ਇਸ ਮੌਕੇ ਮਕੈਨੀਕਲ ਇੰਜਨੀਅਰ ਰਵਿੰਦਰ ਸਿੰਘ ਨੇ ਦੱਸਿਆ ਕਿ ਗਰਮੀਆਂ ’ਚ ਅਕਸਰ ਵਾਹਨਾਂ ਨੂੰ ਅੱਗ ਲੱਗਣ ਦੀ ਸਮੱਸਿਆ ਰਹਿੰਦੀ ਹੈ। ਕਿਉਂਕਿ ਗਰਮੀਆਂ ’ਚ ਇੰਜਣ ਦਾ ਤਾਪਮਾਨ ਵੱਧ ਜਾਂਦਾ ਹੈ। ਇਸ ਕਾਰਨ ਇਸ ਤਰ੍ਹਾਂ ਦੀ ਸਮੱਸਿਆ ਪੈਦਾ ਹੁੰਦੀ ਹੈ। ਇਸ ਤੋਂ ਬਚਣ ਲਈ, ਤੁਹਾਨੂੰ ਨਿਯਮਿਤ ਤੌਰ 'ਤੇ ਆਪਣੇ ਵਾਹਨ ਦੀ ਜਾਂਚ ਕਰਵਾਉਣੀ ਚਾਹੀਦੀ ਹੈ। ਇਸਦੀ ਸਮੇਂ-ਸਮੇਂ 'ਤੇ ਸੇਵਾ ਕੀਤੀ ਜਾਣੀ ਚਾਹੀਦੀ ਹੈ।
(For more news apart from moving truck suddenly caught fire in Mohali News in Punjabi, stay tuned to Rozana Spokesman)