India-Pakistan Border : ਭਾਰਤ -ਪਾਕਿਸਤਾਨ ਦੀ ਸਰਹੱਦ ’ਤੇ BSF ਤੇ ਪੁਲਿਸ ਦੀ ਵੱਡੀ ਕਾਰਵਾਈ 

By : BALJINDERK

Published : May 4, 2024, 12:28 pm IST
Updated : May 4, 2024, 12:34 pm IST
SHARE ARTICLE
ਪੁਲਿਸ ਤੇ ਬੀਐਸਐਫ
ਪੁਲਿਸ ਤੇ ਬੀਐਸਐਫ

India-Pakistan Border : ਸਰਹੱਦ ਤੋਂ ਹੈਰੋਇਨ ਸਮੇਤ ਇੱਕ ਪਾਕਿਸਤਾਨ ਡਰੋਨ ਕੀਤਾ ਬਰਾਮਦ 

ਖੇਮਕਰਨ- ਜ਼ਿਲ੍ਹਾ ਅੰਮ੍ਰਿਤਸਰ ਦੇ ਸਰਹੱਦੀ ਖੇਤਰ ਵਿੱਚ ਗੁਆਂਢੀ ਦੇਸ਼ ਪਾਕਿਸਤਾਨ ਵੱਲੋਂ ਆਏ ਦਿਨ ਭਾਰਤ ਦਾ ਮਾਹੌਲ ਖ਼ਰਾਬ ਕਰਨ ਦੇ ਮਕਸਦ ਨਾਲ ਡਰੋਨ ਰਾਹੀਂ ਹਥਿਆਰ ਅਤੇ ਨਸ਼ੇ ਵਾਲੇ ਪਦਾਰਥ ਭੇਜਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ, ਜਿਸ ਨੂੰ ਸਰਹੱਦ 'ਤੇ ਤਾਇਨਾਤ ਬੀ.ਐੱਸ.ਐੱਫ 'ਤੇ ਪੰਜਾਬ ਪੁਲਿਸ ਵੱਲੋਂ ਨਾਕਾਮ ਕੀਤਾ ਜਾ ਰਿਹਾ ਹੈ। ਜਿਸ ਦੀ ਤਾਜ਼ਾ ਮਿਸਾਲ ਉਸ ਵੇਲੇ ਵੇਖਣ ਨੂੰ ਮਿਲੀ ਜਦੋਂ ਬੀਤੀ ਰਾਤ ਭਾਰਤ-ਪਾਕਿਸਤਾਨ ਸਰਹੱਦ ਦੇ ਪਿੰਡ ਕਾਲੀਆ ਦੇ ਖੇਤਾਂ ’ਚੋਂ ਥਾਣਾ ਵਲਟੋਹਾ ਦੀ ਪੁਲਿਸ ਨੇ 337 ਗ੍ਰਾਮ ਹੈਰੋਇਨ ਸਮੇਤ ਇੱਕ ਪਾਕਿ ਡਰੋਨ ਬਰਾਮਦ ਕਰਕੇ ਮਾਮਲਾ ਦਰਜ ਕੀਤਾ।  

aa

ਇਸ ਸਬੰਧੀ ਜਾਣਕਾਰੀ ਦਿੰਦਿਆਂ ਸਬ ਡਵੀਜ਼ਨ ਭਿੱਖੀਵਿੰਡ ਦੇ ਡੀ.ਐੱਸ.ਪੀ. ਪ੍ਰੀਤਇੰਦਰ ਸਿੰਘ ਨੇ ਦੱਸਿਆ ਕਿ ਵਲਟੋਹਾ ਪੁਲਿਸ 'ਤੇ ਬੀ.ਐੱਸ.ਐੱਫ ਦੀ 103 ਬਟਾਲੀਅਨ ਨੂੰ ਸੂਚਨਾ ਪ੍ਰਾਪਤ ਹੋਈ ਸੀ ਕਿ ਪਾਕਿਸਤਾਨ ਵੱਲੋਂ ਆਇਆ ਇੱਕ ਪਾਕਿ ਡਰੋਨ ਭਾਰਤੀ ਖੇਤਰ ’ਚ ਦਾਖ਼ਲ ਹੋਇਆ ਹੈ, ਜਿਸ ਤੋਂ ਬਾਅਦ ਥਾਣਾ ਵਲਟੋਹਾ ਦੀ ਪੁਲਿਸ ਅਤੇ ਬੀ.ਐੱਸ.ਐੱਫ. ਦੀ 103 ਬਟਾਲੀਅਨ ਵੱਲੋਂ ਸਾਂਝੇ ਤੌਰ ’ਤੇ ਤਲਾਸ਼ੀ ਅਭਿਆਨ ਚਲਾਇਆ ਗਿਆ। ਜਿਸ ’ਚ ਗੁਰਵਿੰਦਰ ਸਿੰਘ ਪੁੱਤਰ ਧਰਮਿੰਦਰ ਸਿੰਘ ਵਾਸੀ ਪਿੰਡ ਕਾਲੀਆ ਦੇ ਖੇਤਾਂ ’ਚੋਂ ਚੀਣ ਦਾ ਬਣਿਆ ਇੱਕ ਡੀਜੀਆਈ ਮੈਟਰਿਕ ਚਾਈਨਾ ਦੇ ਬਣੇ ਪਾਕਿ ਡਰੋਨ ਨੂੰ 337 ਗ੍ਰਾਮ ਹੈਰੋਇਨ ਸਮੇਤ ਬਰਾਮਦ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਥਾਣਾ ਵਲਟੋਹਾ ਵਿਖੇ ਮੁਕਦਮਾ ਨੰਬਰ 32 ਮਿਤੀ 03/04/2024, 10/11/12 ਏਅਰ ਕਰਾਫਟ ਐਕਟ 1934 ਅਧੀਨ ਮਾਮਲਾ ਦਰਜ ਕਰਦੇ ਹੋਏ ਟੈਕਨੀਕਲ ਸੋਰਸਾਂ ਦੇ ਮਾਧਿਅਮ ਰਾਹੀਂ ਅਗਲੇਰੀ ਜਾਂਚ ਆਰੰਭ ਕਰ ਦਿੱਤੀ ਹੈ।

ਇਹ ਵੀ ਪੜੋ:Recruitment 2024 : ਨੌਕਰੀ ਕਰਨ ਦਾ ਸੁਫ਼ਨਾ ਦੇਖ ਰਹੇ ਨੌਜਵਾਨਾਂ ਲਈ ਚੰਗੀ ਖ਼ਬਰ 

ਦੂਜਾ ਮਾਮਲਾ ਅੰਮ੍ਰਿਤਸਰ ਜ਼ਿਲ੍ਹੇ ’ਚ ਬੀਐਸਐਫ ਦੇ ਖੁਫ਼ੀਆ ਵਿੰਗ ਨੂੰ ਜ਼ਿਲ੍ਹਾ ਅੰਮ੍ਰਿਤਸਰ ਦੇ ਸਰਹੱਦੀ ਖੇਤਰ ’ਚ ਇੱਕ ਸ਼ੱਕੀ ਪੈਕਟ ਦੀ ਮੌਜੂਦਗੀ ਦੀ ਸੂਚਨਾ ਮਿਲੀ ਸੀ। ਇਸ ਤੋਂ ਇਲਾਵਾ ਸੂਚਨਾ ਦੇ ਆਧਾਰ 'ਤੇ ਬੀਐੱਸਐੱਫ ਦੇ ਜਵਾਨਾਂ ਨੇ ਮੌਕੇ 'ਤੇ ਪਹੁੰਚ ਕੇ ਸ਼ੱਕੀ ਇਲਾਕੇ 'ਚ ਵੱਡੇ ਪੱਧਰ 'ਤੇ ਤਲਾਸ਼ੀ ਮੁਹਿੰਮ ਚਲਾਈ।
ਤਲਾਸ਼ੀ ਦੌਰਾਨ 3 ਮਈ ਨੂੰ ਰਾਤ 10:45 ਵਜੇ ਦੇ ਕਰੀਬ ਜਵਾਨਾਂ ਨੇ ਪੀਲੇ ਰੰਗ ਦੀ ਚਿਪਕਣ ਵਾਲੀ ਟੇਪ ਨਾਲ ਲਪੇਟਿਆ ਹੋਇਆ ਹੈਰੋਇਨ ਦਾ 01 ਪੈਕੇਟ (ਕੁੱਲ ਵਜ਼ਨ- 460 ਗ੍ਰਾਮ) ਬਰਾਮਦ ਕੀਤਾ ਅਤੇ 01 ਛੋਟੀ ਕਾਲੇ ਰੰਗ ਦੀ ਟਾਰਚ ਨੂੰ ਚਿਪਕਣ ਵਾਲੀ ਟੇਪ ਨਾਲ ਬੰਨ੍ਹਿਆ ਹੋਇਆ ਸੀ।  

bb

ਪੈਕਟ ਦੇ ਨਾਲ ਇੱਕ ਐਲੂਮੀਨੀਅਮ ਦੀ ਰਿੰਗ ਵੀ ਮਿਲੀ ਹੈ। ਇਹ ਬਰਾਮਦਗੀ ਅੰਮ੍ਰਿਤਸਰ (ਦਿਹਾਤੀ) ਜ਼ਿਲ੍ਹੇ ਦੇ ਪਿੰਡ ਹਰਦੋ ਰਤਨ ਦੇ ਨਾਲ ਲੱਗਦੇ ਇੱਕ ਫ਼ਸਲ ਦੇ ਖੇਤ ’ਚੋਂ ਕੀਤੀ ਗਈ ਹੈ। BSF ਜਵਾਨਾਂ ਦੁਆਰਾ ਸਮੇਂ ਸਿਰ ਕਾਰਵਾਈ ਦੇ ਨਤੀਜੇ ਵਜੋਂ ਸਰਹੱਦੀ ਖੇਤਰ ਦੇ ਨੇੜੇ ਹੈਰੋਇਨ ਦੀ ਇੱਕ ਹੋਰ ਬਰਾਮਦਗੀ ਹੋਈ। ਇਹ ਰਿਕਵਰੀ ਬੀਐਸਐਫ ਦੀ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ।

(For more news apart from Pakistan drone along with heroin recovered from border News in Punjabi, stay tuned to Rozana Spokesman)
 

Location: India, Punjab, Amritsar

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement