ਖ਼ਬਰਾਂ |

ਤਾਜ਼ਾ |

Punjab News: ਫਿਰੋਜ਼ਪੁਰ 'ਚ ਹੋਈ ਬੇਅਦਬੀ ਦੇ ਮੁਲਜ਼ਮ ਦਾ ਕੁੱਟ-ਕੁੱਟ ਕੇ ਕਤਲ 
Published : May 4, 2024, 7:45 pm IST
Updated : May 4, 2024, 7:45 pm IST
SHARE ARTICLE
File Photo
File Photo

ਪਿੰਡ ਬੰਡਾਲਾ ਦੇ ਗੁਰਦੁਆਰਾ ਬਾਬਾ ਵੀਰ ਸਿੰਘ ਵਿਚ ਇੱਕ ਨੌਜਵਾਨ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗਾਂ ਦਾ ਅਪਮਾਨ ਕੀਤਾ ਗਿਆ। 

ਫਿਰੋਜ਼ਪੁਰ - ਫਿਰੋਜ਼ਪੁਰ ਦੇ ਕਸਬਾ ਮੱਲਾਂਵਾਲਾ ਦੇ ਪਿੰਡ ਬੰਡਾਲਾ ਵਿਚ ਨੌਜਵਾਨ ਵੱਲੋਂ ਗੁਰਦੁਆਰਾ ਸਾਹਿਬ ਵਿਖੇ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਕਰਨ ਦਾ ਮਾਮਲਾ ਸਹਾਮਣੇ ਆਇਆ ਹੈ। ਘਟਨਾ ਮੌਕੇ ਗੁੱਸੇ ਵਿਚ ਆਏ ਲੋਕਾਂ ਨੇ ਮੁਲਜ਼ਮ ਨੂੰ ਕੁੱਟ-ਕੁੱਟ ਕੇ ਮੌਤ ਦੇ ਘਾਟ ਉਤਾਰ ਦਿੱਤਾ। ਪਿੰਡ ਬੰਡਾਲਾ ਦੇ ਗੁਰਦੁਆਰਾ ਬਾਬਾ ਵੀਰ ਸਿੰਘ ਵਿਚ ਇੱਕ ਨੌਜਵਾਨ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗਾਂ ਦਾ ਅਪਮਾਨ ਕੀਤਾ ਗਿਆ। 

ਜਾਣਕਾਰੀ ਮੁਤਾਬਕ ਦੁਪਹਿਰ ਸਮੇਂ ਗੁਰਦੁਆਰਾ ਬਾਬਾ ਵੀਰ ਸਿੰਘ ਪਿੰਡ ਬੰਡਾਲਾ ਵਿਚ ਇੱਕ ਨੌਜਵਾਨ ਬਖਸ਼ੀਸ਼ ਉਰਫ਼ ਗੋਲਾ ਪਿੰਡ ਟਲੀ ਨੇ ਗੁਰਦੁਆਰਾ ਸਾਹਿਬ ਵਿਚ ਵੜ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਅੰਗ ਪਾੜ ਦਿੱਤੇ। ਨੌਜਵਾਨ ਨੂੰ ਸੰਗਤ ਨੇ ਮੌਕੇ ਉਤੇ ਫੜ ਲਿਆ ਅਤੇ ਭੀੜ ਨੇ ਉਕਤ ਨੌਜਵਾਨ ਨੂੰ ਕੁੱਟ-ਕੁੱਟ ਕੇ ਮਾਰ ਦਿੱਤਾ। ਸੂਚਨਾ ਮਿਲਣ 'ਤੇ ਪੁਲਿਸ ਨੇ ਮੌਕੇ 'ਤੇ ਪੁੱਜ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਸਥਿਤੀ ਕੰਟਰੋਲ ਹੇਠ ਹੈ। ਪੁਲਿਸ ਨੇ ਬੇਅਦਬੀ ਕਰਨ ਵਾਲੇ ਖਿਲਾਫ਼ ਮਾਮਲਾ ਦਰਜ ਕਰਨ ਦੀ ਗੱਲ ਵੀ ਕਹੀ।


 

SHARE ARTICLE

ਏਜੰਸੀ

Advertisement

ਸਤਿੰਦਰ ਜੈਨ ਦੀ ਗ੍ਰਿਫ਼ਤਾਰੀ 'ਤੇ ਸਿਆਸੀ ਘਮਾਸਾਨ! AAP ਦਾ BJP 'ਤੇ ਵੱਡਾ ਇਲਜ਼ਾਮ

19 Aug 2026 3:11 PM

ਕਿਸਾਨ ਨੂੰ ਲੁੱਟਣਾ, ਕੁੱਟਣਾ ਅਤੇ ਉਨ੍ਹਾਂ ਦੀ ਆਵਾਜ਼ ਦਬਾਉਣਾ ਇਨ੍ਹਾਂ ਦਾ ਕੰਮ ਹੋ ਗਿਆ': Jagjit Singh Dallewal

17 Aug 2026 3:23 PM

ਅਮਰੀਕਾ ਨਾਲ ਖੇਤੀ ਵਪਾਰ ਸਮਝੌਤਾ ਸਵਾਲਾਂ 'ਚ ਕਿਉਂ? | Global Market ਨਾਲ ਚਮਕੇਗਾ ਜਾਂ ਡੁੱਬੇਗਾ ਪੰਜਾਬ ਦਾ ਕਿਸਾਨ?

17 Aug 2026 3:22 PM

ਗੁਰਜੀਤ ਤੂਤ ਦੇ ਪਰਿਵਾਰ ਦੀ ਮਦਦ ਲਈ ਅੱਗੇ ਆਏ Gulab Sidhu | ਧੀ ਦੀ 12ਵੀਂ ਦੀ ਪੜ੍ਹਾਈ ਦੀ ਚੁੱਕੀ ਜ਼ਿੰਮੇਵਾਰੀ

16 Aug 2026 2:05 PM

“ਇਹ ਕੱਲ੍ਹ ਤੋਂ ਹੀ ਸੜਕਾਂ ਰੋਕੀ ਬੈਠੇ ਨੇ, ਤੇ ਹੁਣ ਕੰਡਿਆਲੀ ਤਾਰ ਲਗਾ ਦਿੱਤੀ”: ਕਿਸਾਨ ਆਗੂ Baldev Singh Sirsa

16 Aug 2026 2:03 PM
Advertisement