Lok Sabha elections 2024 : ਲੋਕ ਸਭਾ ਚੋਣਾਂ 2024 ਦੌਰਾਨ ਜ਼ਬਤੀ ਦੇ ਮਾਮਲੇ ’ਚ ਰਾਸ਼ਟਰੀ ਪੱਧਰ 'ਤੇ ਪੰਜਾਬ ਦਾ ਚੌਥਾ ਸਥਾਨ : ਸਿਬਿਨ ਸੀ

By : BALJINDERK

Published : May 4, 2024, 4:57 pm IST
Updated : May 4, 2024, 4:57 pm IST
SHARE ARTICLE
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ
ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ

Lok Sabha elections 2024 : 1 ਮਾਰਚ ਤੋਂ 4 ਮਈ ਤੱਕ 609.38 ਕਰੋੜ ਰੁਪਏ ਦੇ ਨਸ਼ੀਲੇ ਪਦਾਰਥ ਹੋਰ ਸਮਾਨ ਕੀਤਾ ਗਿਆ ਜ਼ਬਤ 

Lok Sabha elections 2024 : ਚੰਡੀਗੜ੍ਹ: ਪੰਜਾਬ ’ਚ ਆਦਰਸ਼ ਚੋਣ ਜ਼ਾਬਤੇ ਦੀ ਮਰਿਆਦਾ ਨੂੰ ਕਾਇਮ ਰੱਖਣ ਲਈ ਇਨਫੋਰਸਮੈਂਟ ਏਜੰਸੀਆਂ ਵੱਲੋਂ ਸਖ਼ਤ ਕਾਰਵਾਈਆਂ ਕੀਤੀਆਂ ਜਾ ਰਹੀਆਂ ਹਨ, ਜਿਸ ਦੇ ਨਤੀਜੇ ਵਜੋਂ 1 ਮਾਰਚ ਤੋਂ 4 ਮਈ ਤੱਕ 609.38 ਕਰੋੜ ਰੁਪਏ ਦੀ ਨਕਦੀ, ਸ਼ਰਾਬ, ਨਸ਼ੀਲੇ ਪਦਾਰਥ, ਕੀਮਤੀ ਵਸਤਾਂ, ਅਤੇ ਹੋਰ ਵਸਤੂਆਂ ਨੂੰ ਜ਼ਬਤ ਕੀਤਾ ਗਿਆ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਦੱਸਿਆ ਕਿ 1 ਮਾਰਚ ਤੋਂ 4 ਮਈ ਤੱਕ ਜ਼ਬਤੀ ’ਚ 11.2 ਕਰੋੜ ਰੁਪਏ ਦੀ ਨਕਦੀ, 18 ਕਰੋੜ ਰੁਪਏ ਦੀ ਕੀਮਤ ਵਾਲੀ 27.95 ਲੱਖ ਲੀਟਰ ਸ਼ਰਾਬ, 563.53 ਕਰੋੜ ਦੀ ਕੀਮਤ ਵਾਲੇ ਨਸ਼ੀਲੇ ਪਦਾਰਥ, 14.94 ਕਰੋੜ ਰੁਪਏ ਦੀਆਂ ਕੀਮਤੀ ਵਸਤਾਂ ਅਤੇ 1.69 ਕਰੋੜ ਰੁਪਏ ਦੀ ਕੀਮਤ ਵਾਲਾ ਹੋਰ ਸਮਾਨ ਬਰਾਮਦ ਕੀਤਾ ਗਿਆ ਹੈ, ਜਿਸ ਦੀ ਕੁੱਲ ਕੀਮਤ 609.38 ਕਰੋੜ ਰੁਪਏ ਬਣਦੀ ਹੈ। ਜ਼ਬਤੀ ਦੇ ਮਾਮਲੇ ’ਚ ਪੰਜਾਬ ਰਾਸ਼ਟਰੀ ਪੱਧਰ 'ਤੇ ਚੌਥੇ ਸਥਾਨ 'ਤੇ ਹੈ, ਜਦਕਿ ਤਾਮਿਲਨਾਡੂ, ਗੁਜਰਾਤ ਅਤੇ ਰਾਜਸਥਾਨ ਕ੍ਰਮਵਾਰ ਪਹਿਲੇ, ਦੂਜੇ ਅਤੇ ਤੀਜੇ ਸਥਾਨ 'ਤੇ ਹਨ।

ਇਹ ਵੀ ਪੜੋ:Mohali News : ਮੁਹਾਲੀ 'ਚ ਚੱਲਦੇ ਟਰੱਕ ਨੂੰ ਅਚਾਨਕ ਲੱਗੀ ਅੱਗ  

ਇਸ ਸਬੰਧੀ ਸਿਬਿਨ ਸੀ ਨੇ ਦੱਸਿਆ ਕਿ ਸੂਬੇ ’ਚ 24 ਇਨਫੋਰਸਮੈਂਟ ਏਜੰਸੀਆਂ ਸਰਗਰਮੀ ਨਾਲ ਕੰਮ ਕਰ ਰਹੀਆਂ ਹਨ ਅਤੇ 16 ਮਾਰਚ ਨੂੰ ਆਦਰਸ਼ ਚੋਣ ਜ਼ਾਬਤਾ ਲਾਗੂ ਹੋਣ ਤੋਂ ਲੈ ਕੇ 4 ਮਈ ਤੱਕ, ਸਾਰੀਆਂ ਏਜੰਸੀਆਂ ਵੱਲੋਂ ਕੁੱਲ 514.81 ਕਰੋੜ ਰੁਪਏ ਦੀ ਜ਼ਬਤੀ ਕੀਤੀ ਗਈ ਹੈ। ਪੰਜਾਬ ਪੁਲਿਸ ਨੇ ਸੂਬੇ ’ਚ ਸਭ ਤੋਂ ਵੱਧ 404.2 ਕਰੋੜ ਰੁਪਏ ਦੀ ਜ਼ਬਤੀ ਕੀਤੀ ਹੈ। ਇਸੇ ਤਰ੍ਹਾਂ ਬੀਐੱਸਐਫ ਨੇ 23 ਕਰੋੜ ਰੁਪਏ, ਆਮਦਨ ਕਰ ਵਿਭਾਗ ਨੇ 9.28 ਕਰੋੜ ਰੁਪਏ, ਸੂਬੇ ਦੇ ਆਬਕਾਰੀ ਵਿਭਾਗ ਨੇ 8.29 ਕਰੋੜ ਰੁਪਏ, ਸੂਬੇ ਦੇ ਵਸਤੂ ਅਤੇ ਸੇਵਾਵਾਂ ਕਰ ਵਿਭਾਗ ਨੇ 5 ਕਰੋੜ ਰੁਪਏ, ਕਸਟਮ ਵਿਭਾਗ ਨੇ 4.37 ਕਰੋੜ ਰੁਪਏ ਅਤੇ ਨਾਰਕੋਟਿਕਸ ਕੰਟਰੋਲ ਬਿਊਰੋ ਨੇ 2.54 ਕਰੋੜ ਰੁਪਏ ਦੀ ਜ਼ਬਤੀ ਕੀਤੀ ਹੈ।

ਇਹ ਵੀ ਪੜੋ:America court : 17 ਮਰੀਜ਼ਾਂ ਨੂੰ ਮਾਰਨ ਵਾਲੀ ਨਰਸ ਨੂੰ ਅਦਾਲਤ ਨੇ ਸੁਣਾਈ ਉਮਰ ਕੈਦ ਦੀ ਸਜ਼ਾ

ਇਨ੍ਹਾਂ ਜ਼ਬਤੀ ਦੇ ਮਾਮਲਿਆਂ ’ਚ ਜ਼ਿਲ੍ਹਿਆਂ ‘ਚੋਂ ਜਲੰਧਰ 141.25 ਕਰੋੜ ਰੁਪਏ ਦੀ ਕੁੱਲ ਜ਼ਬਤੀ ਨਾਲ ਸੂਚੀ ’ਚ ਸਭ ਤੋਂ ਉੱਪਰ ਹੈ। ਇਸੇ ਤਰ੍ਹਾਂ 93.96 ਕਰੋੜ ਰੁਪਏ ਦੀ ਜ਼ਬਤੀ ਨਾਲ ਅੰਮ੍ਰਿਤਸਰ ਦੂਜੇ ਨੰਬਰ 'ਤੇ ਹੈ ਜਦਕਿ ਤਰਨਤਾਰਨ ’ਚੋਂ 59.55 ਕਰੋੜ ਰੁਪਏ, ਫ਼ਿਰੋਜ਼ਪੁਰ ਵਿੱਚੋਂ 54.58 ਕਰੋੜ ਰੁਪਏ ਅਤੇ ਫਾਜ਼ਿਲਕਾ ਵਿੱਚੋਂ 42.1 ਕਰੋੜ ਰੁਪਏ ਦੀਆਂ ਬਰਮਾਦਗੀਆਂ ਹੋਈਆਂ ਹਨ। ਇਸ ਤੋਂ ਇਲਾਵਾ ਲੁਧਿਆਣਾ ‘ਚ 27.86 ਕਰੋੜ ਰੁਪਏ, ਪਠਾਨਕੋਟ ‘ਚ 21.4 ਕਰੋੜ ਰੁਪਏ, ਸੰਗਰੂਰ ‘ਚ 11.7 ਕਰੋੜ ਰੁਪਏ, ਗੁਰਦਾਸਪੁਰ ‘ਚ 10.75 ਕਰੋੜ ਰੁਪਏ, ਪਟਿਆਲਾ ‘ਚ 7.29 ਕਰੋੜ ਰੁਪਏ, ਬਰਨਾਲਾ ‘ਚ 7.2 ਕਰੋੜ ਰੁਪਏ ਅਤੇ ਮੋਗਾ ‘ਚ 6.73 ਕਰੋੜ ਰੁਪਏ ਦੀਆਂ ਜ਼ਬਤੀਆਂ ਕੀਤੀਆਂ ਗਈਆਂ ਹਨ। ਇਸੇ ਤਰ੍ਹਾਂ ਕਪੂਰਥਲਾ ਵਿੱਚ 6.41 ਕਰੋੜ ਰੁਪਏ, ਹੁਸ਼ਿਆਰਪੁਰ ’ਚ 5.01 ਕਰੋੜ ਰੁਪਏ, ਬਠਿੰਡਾ ’ਚ 4.31 ਕਰੋੜ ਰੁਪਏ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ’ਚ 4.63 ਕਰੋੜ ਰੁਪਏ, ਸ੍ਰੀ ਮੁਕਤਸਰ ਸਾਹਿਬ ਵਿੱਚ 1.75 ਕਰੋੜ ਰੁਪਏ, ਰੂਪਨਗਰ ’ਚ 1.7 ਕਰੋੜ ਰੁਪਏ, ਮਾਨਸਾ ਵਿੱਚ 1.5 ਕਰੋੜ ਰੁਪਏ, ਸ਼ਹੀਦ ਭਗਤ ਸਿੰਘ ਨਗਰ ’ਚ 1.15  ਕਰੋੜ ਰੁਪਏ, ਮਲੇਰਕੋਟਲਾ ’ਚ 2.07 ਕਰੋੜ ਰੁਪਏ, ਫਰੀਦਕੋਟ ਵਿੱਚ 1.29 ਕਰੋੜ ਰੁਪਏ ਅਤੇ ਫਤਿਹਗੜ੍ਹ ਸਾਹਿਬ 64.2 ਲੱਖ ਰੁਪਏ ਦੀਆਂ ਜ਼ਬਤੀਆਂ ਕੀਤੀਆਂ ਗਈਆਂ ਹਨ।

ਇਹ ਵੀ ਪੜੋ:Amritsar police : ਅੰਮ੍ਰਿਤਸਰ ਪੁਲਿਸ ਨੇ ਕਰੋੜਾਂ ਦੀ ਹੈਰੋਇਨ ਸਮੇਤ ਦੋ ਤਸਕਰ ਕੀਤੇ ਕਾਬੂ 

ਮੁੱਖ ਚੋਣ ਅਧਿਕਾਰੀ ਨੇ ਕਿਹਾ ਕਿ ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ- ਨਿਰਦੇਸ਼ਾਂ ਅਨੁਸਾਰ ਸੂਬੇ ’ਚ ਨਿਰਪੱਖ ਅਤੇ ਸ਼ਾਂਤੀਪੂਰਨ ਚੋਣਾਂ ਨੂੰ ਯਕੀਨੀ ਬਣਾਉਣ ਲਈ ਚੋਣ ਅਮਲਾ ਪੂਰੀ ਤਨਦੇਹੀ ਨਾਲ ਆਪਣੀ ਜ਼ਿੰਮੇਵਾਰੀ ਨਿਭਾ ਰਿਹਾ ਹੈ। ਉਨ੍ਹਾਂ ਨੇ ਚੋਣ ਪ੍ਰਕਿਰਿਆ ਦੌਰਾਨ ਇਮਾਨਦਾਰੀ ਅਤੇ ਲਗਨ ਨਾਲ ਕੰਮ ਕਰ ਰਹੀਆਂ ਏਜੰਸੀਆਂ ਦੀ ਸ਼ਲਾਘਾ ਕੀਤੀ ਅਤੇ ਲੋਕਤੰਤਰੀ ਸਿਧਾਂਤਾਂ ਤੇ ਵੋਟਰਾਂ ਦੇ ਵਿਸ਼ਵਾਸ ਨੂੰ ਕਾਇਮ ਰੱਖਣ ਲਈ ਹਰ ਸੰਭਵ ਕਦਮ ਚੁੱਕਣ ਦੀ ਵਚਨਬੱਧਤਾ ਨੂੰ ਦੁਹਰਾਇਆ।

(For more news apart from Punjab ranks fourth at national level in terms seizure during elections News in Punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement