Sangrur Havankund News : ਸੰਗਰੂਰ ਵਿਚ ਵੱਡੀ ਵਾਰਦਾਤ, ਪੁਜਾਰੀਆਂ ਨੇ ਨੌਜਵਾਨ ਦਾ ਕਤਲ ਕਰ ਹਵਨਕੁੰਡ ਹੇਠਾਂ ਦੱਬੀ ਲਾਸ਼
Published : May 4, 2024, 10:58 am IST
Updated : May 4, 2024, 10:58 am IST
SHARE ARTICLE
Sangrur murder Havankund News in punjabi
Sangrur murder Havankund News in punjabi

Sangrur Havankund News : 33 ਸਾਲਾ ਸੁਦੀਪ ਕੁਮਾਰ ਵਜੋਂ ਹੋਈ ਮ੍ਰਿਤਕ ਦੀ ਪਹਿਚਾਣ

Sangrur murder Havankund News in punjabi : ਸੰਗਰੂਰ ਦੇ ਧੂਰੀ ਤੋਂ ਇੱਕ ਸਨਸਨੀ ਫੈਲਾ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ। ਜਿੱਥੇ ਧੂਰੀ ਦੇ ਦੋਹਾਲਾ ਰੇਲਵੇ ਫਾਟਕ ਨੇੜੇ ਬੰਗਲਾਮੁਖੀ ਮੰਦਰ ਦੇ 2 ਪੁਜਾਰੀਆਂ ਵੱਲੋਂ ਨੌਜਵਾਨ ਦਾ ਕਤਲ ਕਰ ਦਿੱਤਾ ਗਿਆ। ਮ੍ਰਿਤਕ ਦੀ ਪਹਿਚਾਣ 33 ਸਾਲਾ ਸੁਦੀਪ ਕੁਮਾਰ ਪੁੱਤਰ ਗੁਰਿੰਦਰ ਕੁਮਾਰ ਵਾਸੀ ਧੂਰੀ ਦਾ ਕਤਲ ਕਰ ਦਿੱਤਾ ਗਿਆ ਅਤੇ ਲਾਸ਼ ਨੂੰ ਮੰਦਿਰ ਵਿੱਚ ਬਣੇ ਹਵਨ ਕੁੰਡ ਹੇਠਾਂ ਦੱਬ ਦਿੱਤਾ ਗਿਆ। ਪੁਲਿਸ ਨੂੰ ਲਾਸ਼ ਮੰਦਿਰ ਵਿੱਚ ਬਣੇ ਹਵਨ ਕੁੰਡ ਦੇ ਹੇਠਾਂ ਤੋਂ ਬਰਾਮਦ ਹੋਈ ਹੈ।

ਇਹ ਵੀ ਪੜ੍ਹੋ: Mussoorie Road Accident : ਮਸੂਰੀ ਘੁੰਮਣ ਗਏ ਵਿਦਿਆਰਥੀਆਂ ਦੀ ਖੱਡ ਵਿਚ ਡਿੱਗੀ ਕਾਰ, 6 ਵਿਦਿਆਰਥੀਆਂ ਦੀ ਹੋਈ ਮੌਤ

ਕਤਲ ਕਰਨ ਵਾਲੇ ਵਿਅਕਤੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ। ਪੁਲਿਸ ਮਾਮਲੇ ਦੀ ਗੰਭੀਰਤਾ ਨਾਲ ਜਾਂਚ ਕਰ ਰਹੀ ਹੈ। ਮੌਕੇ ਉੱਤੇ ਪੁੱਜੇ ਪੁਲਿਸ ਅਫਸਰ ਸੋਰਭ ਸਬਰਵਾਲ ਨੇ ਦੱਸਿਆ ਕਿ ਮੰਦਿਰ ਵਿੱਚ ਹੋਏ ਕਤਲ ਦੀ ਬਰੀਕੀ ਨਾਲ ਜਾਂਚ ਚਲ ਰਹੀ ਹੈ ਅਤੇ ਕਤਲ ਕਰਨ ਵਾਲੇ ਵਿਅਕਤੀ ਨੂੰ ਗ੍ਰਿਫਤਾਰ ਕਰ ਲਿਆ ਗਿਆ ਹੈ।

ਇਹ ਵੀ ਪੜ੍ਹੋ: Jalandhar News: 'ਵੋਟ ਪਾਓ ਤੇ ਸਸਤਾ ਭਰਵਾਓ ਪੈਟਰੋਲ', ਹੁਣ ਵੋਟ ਪਾਉਣ 'ਤੇ ਮਿਲੇਗਾ ਸਸਤਾ ਪੈਟਰੋਲ 

ਇਸ ਸਬੰਧੀ ਜਾਣਕਾਰੀ ਦਿੰਦਿਆਂ ਥਾਣਾ ਸਿਟੀ ਧੂਰੀ ਦੇ ਇੰਚਾਰਜ ਸੌਰਭ ਸੱਭਰਵਾਲ ਨੇ ਦੱਸਿਆ ਕਿ ਸੁਦੀਪ ਕੁਮਾਰ ਦੇ ਪਰਿਵਾਰਕ ਮੈਂਬਰਾਂ ਵੱਲੋਂ ਬੀਤੇ ਦਿਨੀਂ ਥਾਣਾ ਸਿਟੀ ਧੂਰੀ ਨੂੰ ਦਿੱਤੀ ਦਰਖਾਸਤ ਅਨੁਸਾਰ ਸੁਦੀਪ ਕੁਮਾਰ ਜੋ ਕਿ ਛੋਟੇ ਬੱਚਿਆਂ ਨੂੰ ਪੰਡਿਤ ਵਿਦਿਆ ਸਿਖਾਉਂਦਾ ਸੀ ਅਤੇ 2 ਤਾਰੀਕ ਨੂੰ ਵਾਪਸ ਨਹੀਂ ਆਇਆ ਸੀ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਜਦੋਂ ਮੰਦਰ ‘ਚ ਜਾ ਕੇ ਪੁੱਛਿਆ ਤਾਂ ਮੰਦਰ ਦੇ ਪੰਡਿਤ ਪਰਮਾਨੰਦ ਨੇ ਦੱਸਿਆ ਕਿ ਉਹ 2 ਦਿਨਾਂ ਤੋਂ ਮੰਦਰ ‘ਚ ਨਹੀਂ ਆਏ ਸਨ, ਪਰ ਜਦੋਂ ਪੁਲਿਸ ਨੇ ਮੰਦਿਰ ਦੇ ਪੰਡਿਤ ਪਰਮਾਨੰਦ ਤੋਂ ਪੁੱਛਗਿੱਛ ਕੀਤੀ ਤਾਂ ਪੁਲਿਸ ਨੂੰ ਉਸ ‘ਤੇ ਸ਼ੱਕ ਹੋਇਆ ਤਾਂ ਪੁਲਿਸ ਉਸ ਨੂੰ ਥਾਣੇ ਲੈ ਗਈ ਤਾਂ ਪਰਮਾਨੰਦ ਨੇ ਸੁਦੀਪ ਕੁਮਾਰ ਦੇ ਕਤਲ ਦੀ ਸਾਰੀ ਗੱਲ ਦੱਸੀ ਅਤੇ ਮੰਨਿਆ ਕਿ ਉਸ ਨੇ ਹੀ ਉਸ ਦਾ ਕਤਲ ਕਰਕੇ ਲਾਸ਼ ਨੂੰ ਹਵਨਕੁੰਡ ਹੇਠਾਂ ਦੱਬ ਦਿੱਤਾ ਸੀ।

ਪੁਲਿਸ ਨੇ ਹਵਨਕੁੱਡ ਹੇਠੋਂ ਦੱਬੀ ਹੋਈ ਲਾਸ਼ ਨੂੰ ਬਾਹਰ ਕੱਢ ਕੇ ਪੋਸਟਮਾਰਟਮ ਲਈ ਸਰਕਾਰੀ ਹਸਪਤਾਲ ‘ਚ ਰਖਵਾਇਆ ਹੈ। ਥਾਣਾ ਇੰਚਾਰਜ ਨੇ ਦੱਸਿਆ ਕਿ ਬਗਲਾਮੁਖੀ ਮੰਦਰ ਦੇ ਪੁਜਾਰੀ ਪਰਮਾਨੰਦ ਅਤੇ ਮੁੱਖ ਪੁਜਾਰੀ ਅਸ਼ੋਕ ਸ਼ਾਸਤਰੀ ਖਿਲਾਫ ਕਤਲ ਦਾ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ 

(For more Punjabi news apart from Sangrur murder Havankund News in punjabi, stay tuned to Rozana Spokesman)

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Darbar-E-Siyasat 'ਚ Sunil Jakhar ਨੇ ਕਈ ਰਾਜ਼ ਕੀਤੇ ਬੇਪਰਦਾ Exclusive Interview LIVE

22 May 2024 4:35 PM

Sukhpal Khaira ਦੇ ਬਿਆਨ ਨੇ ਭਖਾਈ ਸਿਆਸਤ ਤੇ PM ਦਾ ਪਲਟਵਾਰ ਕੌਣ ਮਾਰ ਰਿਹਾ ਪੰਜਾਬੀਆਂ ਦੇ ਹੱਕ? Debate LIVE

22 May 2024 4:28 PM

ਹੁਸ਼ਿਆਰਪੁਰ ਤੋਂ ਲੋਕ ਸਭਾ 'ਚ ਕੌਣ ਜਾਵੇਗਾ ਇਸ ਵਾਰ? ਸੁਣੋ ਕੌਣ ਲੋਕਾਂ ਦਾ ਚਹੇਤਾ, ਕਿਸ ਕੋਲੋਂ ਨੇ ਨਾਰਾਜ਼?

22 May 2024 4:22 PM

ਪਿੰਡ ਦੇ ਵਿਚਾਲੇ ਇਕੱਠੇ ਹੋਏ ਲੋਕਾਂ ਨੇ ਸਰਕਾਰ ਦੀਆਂ ਗਰੰਟੀਆਂ ਬਾਰੇ ਕੀਤੇ ਖੁਲਾਸੇ,ਬਿਜਲੀ ਤੋਂ ਬਿਨ੍ਹਾ ਹੋਰ ਕੋਈ ਗਰੰਟੀ

22 May 2024 2:15 PM

Punjab Summer Vacation Holidays News: ਪੰਜਾਬ ਸਰਕਾਰ ਦਾ ਵੱਡਾ ਫੈਸਲਾ, ਸੂਬੇ ਦੇ ਸਾਰੇ ਸਕੂਲਾਂ 'ਚ ਛੁੱਟੀਆਂ ਦਾ..

21 May 2024 12:02 PM
Advertisement