ਪਾਕਿਸਤਾਨ ਨੂੰ ਖੁਫੀਆ ਜਾਣਕਾਰੀ ਭੇਜਣ ਵਾਲੇ ਦੋ ਵਿਅਕਤੀ ਬਾਰੇ ਅੰਮ੍ਰਿਤਸਰ ਨੇ ਕੀਤੇ ਵੱਡੇ ਖੁਲਾਸੇ
Published : May 4, 2025, 3:40 pm IST
Updated : May 4, 2025, 3:40 pm IST
SHARE ARTICLE
Amritsar makes major revelations about two people who sent intelligence information to Pakistan
Amritsar makes major revelations about two people who sent intelligence information to Pakistan

ਦੇਸ਼ ਦੀ ਸੁਰੱਖਿਆ ਨਾਲ ਜੋ ਵੀ ਅਨਸਰ ਛੇੜਛਾੜ ਕਰੇਗਾ ਉਸ ਨੂੰ ਬਖਸ਼ਿਆ ਨਹੀਂ ਜਾਵੇਗਾ-ਪੁਲਿਸ ਅਧਿਕਾਰੀ

ਅੰਮ੍ਰਿਤਸਰ: ਭਾਰਤ ਪਾਕਿਸਤਾਨ ਸਰਹੱਦ ਉੱਤੇ ਪੈਦਾ ਹੋਏ ਤਨਾਣ ਦੌਰਾਨ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਮੁਸਤੈਦੀ ਤੋਂ ਕੰਮ ਵਿਖਾਉਂਦੇ ਹੋਏ ਸਰਹੱਦੀ ਪੱਟੀ ਵਿੱਚ ਰਹਿਣ ਵਾਲੇ ਦੋ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਹੈ, ਜੋ ਕਿ ਭਾਰਤੀ ਆਰਮੀ, ਬੀਐਸਐਫ, ਪੁਲਿਸ ਅਤੇ ਏਅਰ ਫੋਰਸ ਦੀ ਖੁਫ਼ੀਆ ਜਾਣਕਾਰੀ ਪਾਕਿਸਤਾਨ ਦੇ ਹੈਂਡਲਰ ਨਾਲ ਸਾਂਝੀਆਂ ਕਰਦੇ ਸਨ ।

ਇਸ ਸਬੰਧੀ ਜਾਣਕਾਰੀ ਦਿੰਦੇ ਜ਼ਿਲ੍ਹਾ ਪੁਲਿਸ ਮੁਖੀ ਸਤਿੰਦਰ ਸਿੰਘ ਨੇ ਦੱਸਿਆ ਕਿ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਅਤੇ ਡੀਜੀਪੀ ਗੌਰਵ ਯਾਦਵ ਦੀਆਂ ਹਦਾਇਤਾਂ ਉੱਤੇ ਸਾਡੀ ਪੁਲਿਸ ਸਰਹੱਦੀ ਪੱਟੀ ਵਿੱਚ ਬਹੁਤ ਚੌਕਸੀ ਨਾਲ ਕੰਮ ਕਰ ਰਹੀ ਹੈ । ਉਹਨਾਂ ਦੱਸਿਆ ਕਿ ਇਸੇ ਦੌਰਾਨ ਐਸ ਪੀ ਇਨਵੈਸਟੀਗੇਸ਼ਨ ਸ੍ਰੀ ਅਦਿਤਿਆ ਵਾਰੀਅਰ ਅਤੇ ਡੀਐਸਪੀ ਅਜਨਾਲਾ ਸ੍ਰੀ ਗੁਰਵਿੰਦਰ ਸਿੰਘ ਨੇ ਅਜਨਾਲਾ ਖੇਤਰ ਵਿੱਚੋਂ ਦੋ ਵਿਅਕਤੀਆਂ ਨੂੰ ਗਿ੍ਫਤਾਰ ਕੀਤਾ ਹੈ ਜੋ ਕਿ ਭਾਰਤੀ ਰੱਖਿਆ ਫੋਰਸਾਂ ਦੀ ਜਾਣਕਾਰੀ ਵਾਟਸਐਪ ਜ਼ਰੀਏ ਪਾਕਿਸਤਾਨ ਨੂੰ ਭੇਜਦੇ ਸਨ। ਉਹਨਾਂ ਦੱਸਿਆ ਕਿ ਇਹਨਾਂ ਦੀ ਪਛਾਣ ਫਲਕ ਸ਼ੇਰ ਮਸੀਹ ਪੁੱਤਰ ਜਿੰਦਰ ਮਸੀਹ ਅਤੇ ਸੂਰਜ ਮਸੀਹ ਪੁੱਤਰ ਚੁਗਾ ਮਸੀਹ ਵਾਸੀ ਪਿੰਡ ਬੱਲੜਵਾਲ ਥਾਣਾ ਅਜਨਾਲਾ ਵੱਲੋਂ ਹੋਈ ਹੈ।

ਉਹਨਾਂ ਦੱਸਿਆ ਕਿ ਇਹਨਾਂ ਨਾਲ ਇੱਕ ਹੋਰ ਵਿਅਕਤੀ ਹਰਦੀਪ ਜੋ ਕਿ ਪਹਿਲਾਂ ਹੀ ਐਨਡੀਪੀਐਸ ਐਕਟ ਅਧੀਨ ਜੇਲ ਵਿੱਚ ਹੈ, ਵੀ ਸ਼ਾਮਿਲ ਹੈ। ਉਹਨਾਂ ਦੱਸਿਆ ਕਿ ਅਸੀਂ ਉਕਤ ਕੇਸ ਵਿੱਚ ਇਹਨਾਂ ਤਿੰਨਾਂ ਵਿਅਕਤੀਆਂ ਨੂੰ ਸ਼ਾਮਿਲ ਕਰਦੇ ਹੋਏ ਆਫਿਸ਼ੀਅਲ ਸੀਕਰੇਟ ਐਕਟ ਅਤੇ ਇਨਫੋਰਮੇਸ਼ਨ ਟੈਕਨੋਲੋਜੀ ਐਕਟ ਅਧੀਨ ਕੇਸ ਦਰਜ ਕਰਕੇ ਇਹਨਾਂ ਦੇ ਮੋਬਾਈਲ ਫੋਨ ਜ਼ਬਤ ਕਰ ਲਏ ਹਨ। ਉਹਨਾਂ ਦੱਸਿਆ ਕਿ ਮੋਬਾਈਲ ਫੋਨਾਂ ਦੀ ਮੁਢਲੀ ਜਾਂਚ ਅਤੇ ਗ੍ਰਿਫਤਾਰ ਦੋਸ਼ੀਆਂ ਕੋਲੋਂ ਹੋਈ ਪੁੱਛਗਿੱਛ ਤੋਂ ਪਤਾ ਲੱਗਾ ਹੈ ਕਿ ਇਹਨਾਂ ਵਿਅਕਤੀਆਂ ਨੂੰ ਭੇਜੀ ਗਈ ਜਾਣਕਾਰੀ ਦੇ ਬਦਲੇ ਪਾਕਿਸਤਾਨ ਵੱਲੋਂ ਪੈਸੇ ਭੇਜੇ ਜਾਂਦੇ ਸਨ ਅਤੇ ਜਾਣਕਾਰੀ ਦੇ ਪੱਧਰ ਦੇ ਅਧਾਰ ਉੱਤੇ ਰਕਮ ਤੈਅ ਹੁੰਦੀ ਸੀ। ਉਹਨਾਂ ਕਿਹਾ ਕਿ ਅਸੀਂ ਇਹਨਾਂ ਦੋਵਾਂ ਵਿਅਕਤੀਆਂ ਤੋਂ ਇਲਾਵਾ ਹਰਦੀਪ ਨੂੰ ਵੀ ਪ੍ਰੋਡਕਸ਼ਨ ਵਾਰੰਟ ਉੱਤੇ ਲੈ ਕੇ ਪੁੱਛਗਿਛ ਕਰਾਂਗੇ ਤਾਂ ਜੋ ਇਸ ਮਾਮਲੇ ਦੀ ਤਹਿ ਤੱਕ ਪਹੁੰਚਿਆ ਜਾ ਸਕੇ। ਜ਼ਿਲਾ ਪੁਲਿਸ ਮੁਖੀ ਨੇ ਕਿਹਾ ਕਿ ਅੰਮ੍ਰਿਤਸਰ ਪੁਲਿਸ ਕਿਸੇ ਵੀ ਦੇਸ਼ ਵਿਰੋਧੀ ਗਤੀਵਿਧੀ ਪ੍ਰਤੀ ਪੂਰੀ ਤਰ੍ਹਾਂ ਸੁਚੇਤ ਹੈ ਅਤੇ ਅਸੀਂ ਸਰਹੱਦੀ ਪੱਟੀ ਵਿੱਚ ਕੋਈ ਗਲਤ ਕੰਮ ਜਾਂ ਸਾਜਿਸ਼ ਸਿਰੇ ਨਹੀਂ ਚੜਨ ਦੇਵਾਂਗੇ ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕਿਉਂ ਪੰਜਾਬੀਆਂ 'ਚ ਸਭ ਤੋਂ ਵੱਧ ਵਿਦੇਸ਼ ਜਾਣ ਦਾ ਜਨੂੰਨ, ਕਿਵੇਂ ਘਟੇਗੀ ਵੱਧਦੀ ਪਰਵਾਸ ਦੀ ਪਰਵਾਜ਼ ?

06 Aug 2025 9:27 PM

Donald Trump ਨੇ India 'ਤੇ ਲੱਗਾ ਦਿੱਤਾ 50% Tariff, 24 ਘੰਟਿਆਂ 'ਚ ਲਗਾਉਣ ਦੀ ਦਿੱਤੀ ਸੀ ਧਮਕੀ

06 Aug 2025 9:20 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM
Advertisement