
Amritsar Police arrests 2 spies News: ਮੁਲਜ਼ਮ ਛਾਉਣੀ ਖੇਤਰਾਂ ਅਤੇ ਹਵਾਈ ਠਿਕਾਣਿਆਂ ਦੀ ਸੰਵੇਦਨਸ਼ੀਲ ਜਾਣਕਾਰੀ ਅਤੇ ਤਸਵੀਰਾਂ ਕਰਦੇ ਸਨ ਲੀਕ
Amritsar Police arrests 2 spies News: ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਵੱਡੀ ਕਾਰਵਾਈ ਕਰਦੇ ਹੋਏ ਦੋ ਜਾਸੂਸਾਂ ਨੂੰ ਗ੍ਰਿਫ਼ਤਾਰ ਕੀਤਾ। ਪੁਲਿਸ ਦਾ ਕਹਿਣਾ ਹੈ ਕਿ ਇਹ ਦੋਵੇਂ ਫੌਜੀ ਛਾਉਣੀ ਅਤੇ ਹਵਾਈ ਸੈਨਾ ਦੇ ਅੱਡੇ ਦੀਆਂ ਸੰਵੇਦਨਸ਼ੀਲ ਜਾਣਕਾਰੀਆਂ ਅਤੇ ਤਸਵੀਰਾਂ ਪਾਕਿਸਤਾਨ ਨੂੰ ਭੇਜਦੇ ਸਨ। ਇਨ੍ਹਾਂ ਦੀ ਪਛਾਣ ਪਲਕ ਸ਼ੇਰ ਮਸੀਹ ਅਤੇ ਸੂਰਜ ਮਸੀਹ ਵਜੋਂ ਹੋਈ ਹੈ।
ਪੁਲਿਸ ਅਨੁਸਾਰ, ਦੋਵਾਂ ਮੁਲਜ਼ਮਾਂ ਦੇ ਪਾਕਿਸਤਾਨ ਦੀ ਖੁਫ਼ੀਆ ਏਜੰਸੀ (ਆਈਐਸਆਈ) ਦੇ ਕਾਰਕੁਨਾਂ ਨਾਲ ਸਬੰਧ ਹਨ। ਉਨ੍ਹਾਂ ਨੇ ਹਰਪ੍ਰੀਤ ਸਿੰਘ ਉਰਫ਼ ਪਿੱਟੂ ਉਰਫ਼ ਹੈਪੀ ਰਾਹੀਂ ਪਾਕਿਸਤਾਨ ਵਿੱਚ ਸੰਪਰਕ ਸਥਾਪਿਤ ਕੀਤਾ, ਜੋ ਇਸ ਸਮੇਂ ਅੰਮ੍ਰਿਤਸਰ ਕੇਂਦਰੀ ਜੇਲ੍ਹ ਵਿੱਚ ਬੰਦ ਹੈ।
ਪੁਲਿਸ ਨੇ ਇਸ ਮਾਮਲੇ ਵਿੱਚ ਮਾਮਲਾ ਦਰਜ ਕੀਤਾ ਹੈ। ਦੋਵਾਂ ਤੋਂ ਪੁਲਿਸ ਪੁੱਛਗਿੱਛ ਜਾਰੀ ਹੈ। ਪੁਲਿਸ ਦਾ ਕਹਿਣਾ ਹੈ ਕਿ ਦੋਵਾਂ ਤੋਂ ਕਈ ਮਹੱਤਵਪੂਰਨ ਅਤੇ ਸੰਵੇਦਨਸ਼ੀਲ ਜਾਣਕਾਰੀਆਂ ਸਾਹਮਣੇ ਆ ਸਕਦੀਆਂ ਹਨ।
(For more news apart from 'Amritsar Police arrests 2 spies' stay tuned to Rozana Spokesman)