ਸਾਬਕਾ ਫ਼ੌਜੀ ਅਤੇ ਪੁਲਿਸ ਅਧਿਕਾਰੀਆਂ ਨੂੰ ਨਿਸ਼ਾਨਾ ਬਣਾਉਣ ਵਾਲੀਆਂ ਖੂਫੀਆ ਰਿਪੋਰਟਾਂ ਰੱਦ
Published : Jun 4, 2019, 9:32 pm IST
Updated : Jun 4, 2019, 9:32 pm IST
SHARE ARTICLE
Captain Amarinder Singh
Captain Amarinder Singh

ਕੈਪਟਨ ਅਮਰਿੰਦਰ ਸਿੰਘ ਵੱਲੋਂ ਅੰਦਰੂਨੀ ਸੁਰੱਖਿਆ ਅਤੇ ਕਾਨੂੰਨ ਵਿਵਸਥਾ ਦੀ ਸਥਿਤੀ ਦਾ ਜਾਇਜ਼ਾ, ਅਫਵਾਹਾਂ ਨੂੰ ਠੱਲਣ ਲਈ ਅਧਿਕਾਰੀਆਂ ਨੂੰ ਆਖਿਆ

ਚੰਡੀਗੜ੍ਹ : ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸੂਬੇ ਦੇ ਉੱਚ ਅਧਿਕਾਰੀਆਂ ਦੀ ਇਕ ਉੱਚ ਪੱਧਰੀ ਮੀਟਿੰਗ ਦੌਰਾਨ ਸੂਬੇ ਦੀ ਅੰਦਰੂਨੀ ਸੁਰੱਖਿਆ ਅਤੇ ਕਾਨੂੰਨ ਵਿਵਸਥਾ ਦੀ ਸਥਿਤੀ ਦਾ ਜਾਇਜ਼ਾ ਲਿਆ ਪਰ ਇਸ ਦੌਰਾਨ ਕਥਿਤ ਖੂਫੀਆ ਰਿਪੋਰਟਾਂ ਦੀ ਪ੍ਰਮਾਣਿਕਤਾ ਉੱਤੇ ਸ਼ੰਕੇ ਪ੍ਰਗਟ ਕੀਤੇ ਜਿਸ ਵਿਚ ਪੰਜਾਬ ’ਚ ਆਈ.ਐਸ.ਆਈ ਵੱਲੋਂ ਅੱਤਵਾਦ ਨੂੰ ਮੁੜ ਸੁਰਜੀਤ ਕਰਨ ਦੀ ਕੋਸ਼ਿਸ਼ ਵਜੋਂ ਸਾਬਕਾ ਫੌਜੀ ਅਤੇ ਪੁਲਿਸ ਅਧਿਕਾਰੀਆਂ ਨੂੰ ਨਿਸ਼ਾਨਾ ਬਣਾਉਣ ਦੀ ਗੱਲ ਆਖੀ ਗਈ ਹੈ।

SITSIT

ਹਾਲਾਂਕਿ ਮੁੱਖ ਮੰਤਰੀ ਨੇ ਸੂਬਾ ਸਰਕਾਰ ਦੇ ਉੱਚ ਪੁਲਿਸ ਅਤੇ ਹੋਰ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਹਨ ਕਿ ਉਹ ਸੂਬੇ ਵਿਚ ਸ਼ਾਂਤੀ ਅਤੇ ਸਦਭਾਵਨਾ ਨੂੰ ਬਣਾਈ ਰੱਖਣ ਲਈ ਸਾਰੇ ਸੰਭਵੀ ਕਦਮ ਚੁੱਕੇ ਜਾਣ ਨੂੰ ਯਕੀਨੀ ਬਣਾਉਣ। ਮੁੱਖ ਮੰਤਰੀ ਨੇ ਅਧਿਕਾਰੀਆਂ ਨਾਲ ਸਹਿਮਤੀ ਪ੍ਰਗਟ ਕੀਤੀ ਕਿ ਇਹ ਖੂਫੀਆ ਰਿਪੋਰਟਾਂ ਜ਼ਮੀਨੀ ਹਕੀਕਤਾਂ ਤੋਂ ਪਰੇ ਅਤੇ ਅਢੁੱਕਵੀਆਂ ਜਾਪਦੀਆਂ ਹਨ। ਮੁੱਖ ਮੰਤਰੀ ਨੇ ਪੁਲਿਸ ਅਧਿਕਾਰੀਆਂ ਨੂੰ ਅਜਿਹੀਆਂ ਰਿਪੋਰਟਾਂ ਦੀ ਪੁਸ਼ਟੀ ਅਤੇ ਅਫਵਾਹਾਂ ਦੇ ਫੈਲਣ ਨੂੰ ਰੋਕਣ ਲਈ ਸਾਰੇ ਸੰਭਵੀ ਕਦਮ ਚੁੱਕਣ ਲਈ ਆਖਿਆ ਹੈ ਕਿਉਂਕਿ ਇਹ ਲੋਕਾਂ ਵਿਚ ਦਹਿਸ਼ਤ ਪੈਦਾ ਕਰ ਸਕਦੀਆਂ ਹਨ।

Captain Amarinder SinghCaptain Amarinder Singh

ਹਾਲਾਂਕਿ ਮੁੱਖ ਮੰਤਰੀ ਨੇ ਸਪਸ਼ਟ ਕੀਤਾ ਹੈ ਕਿ ਉਨਾਂ ਦੀ ਸਰਕਾਰ ਕਿਸੇ ਵੀ ਕੀਮਤ ’ਤੇ ਸੂਬੇ ਦੀ ਸ਼ਾਂਤੀ ਅਤੇ ਕਾਨੂੰਨ ਵਿਵਸਥਾ ਨੂੰ ਭੰਗ ਕਰਨ ਦੀ ਕਿਸੇ ਨੂੰ ਵੀ ਆਗਿਆ ਨਹੀਂ ਦੇਵੇਗੀ। ਉਨਾਂ ਨੇ ਪੁਲਿਸ ਅਧਿਕਾਰੀਆਂ ਨੂੰ ਉਹ ਸਾਰੇ ਹਿਫਾਜ਼ਤੀ ਕਦਮ ਚੁੱਕਣ ਲਈ ਆਖਿਆ ਹੈ ਜੋ ਮੌਜੂਦਾ ਅਵਸਰ ਉੱਤੇ ਚੁੱਕੇ ਜਾਣ ਦੀ ਜ਼ਰੂਰਤ ਹੈ। ਪੰਜਾਬ ਪੁਲਿਸ ਵੱਲੋਂ ਪਾਕਿਸਤਾਨ ਅਧਾਰਤ ਖਾਲਿਸਤਾਨ ਲਿਬਰੇਸ਼ਨ ਫੋਰਸ (ਕੇ.ਐਲ.ਐਫ) ਦੇ ਸਰਗਨੇ ਹਰਮੀਤ ਸਿੰਘ ਉਰਫ ‘ਹੈਪੀ ਪੀਐਚ.ਡੀ’ ਦੁਆਰਾ ਬਲੂਸਟਾਰ ਓਪਰੇਸ਼ਨ ਦੀ ਵਰੇਗੰਢ ਮੌਕੇ ਰਾਜਾਸਾਂਸੀ ਵਰਗੇ ਹਮਲੇ ਕਰਨ ਦੀਆਂ ਸਾਜਿਸ਼ਾਂ ਕਰਨ ਬਾਰੇ ਆਖੇ ਜਾਣ ਤੋਂ ਇੱਕ ਦਿਨ ਬਾਅਦ ਇਹ ਮੀਟਿੰਗ ਹੋਈ ਹੈ।

Captain Amarinder SinghCaptain Amarinder Singh

ਇਹ ਪ੍ਰਗਟਾਵਾ ਅੰਮਿ੍ਰਤਸਰ ਜ਼ਿਲੇ ਦੀ ਅਜਨਾਲਾ ਸਬ-ਡਵੀਜ਼ਨ ਦੇ ਕੁਕਰਾਂਵਾਲਾ ਅੱਡਾ ਤੋਂ ਤਸਕਰ ਕੀਤੇ ਫੜੇ ਗਏ ਹੈਂਡ ਗ੍ਰਨੇਡਾਂ ਦੇ ਸੰਦਰਭ ਵਿਚ ਕੀਤਾ ਗਿਆ ਸੀ। ਖੂਫੀਆ ਜਾਂਚ ਤੋਂ ਬਾਅਦ ਪੁਲਿਸ ਨੇ ਕਿਹਾ ਸੀ ਕਿ ਇਹ ਵਿਸ਼ਵਾਸ ਹੈ ਕਿ ਰਾਜਾਸਾਂਸੀ ਵਿਖੇ ਨਿਰੰਕਾਰੀ ਭਵਨ ਉੱਤੇ ਗ੍ਰਨੇਡ ਨਾਲ ਹਮਲਾ ਕਰਨ ਵਾਲਾ ਸ਼ੱਕੀ ਹੈਪੀ ਪੀਐਚ.ਡੀ ਪਾਕਿਸਤਾਨ ਤੋਂ ਇਹ ਹੈਂਡ ਗ੍ਰਨੇਡ ਸਮਗਲ ਕੀਤੇ ਜਾਣ ਪਿੱਛੇ ਹੈ। ਇਸ ਘਟਨਾ ਬਾਰੇ ਪੁਲਿਸ ਅਧਿਕਾਰੀਆਂ ਨੇ ਮੁੱਖ ਮੰਤਰੀ ਨੂੰ ਦੱਸਿਆ ਕਿ ਗ੍ਰਨੇਡ ਅਤੇ ਇਨਾਂ ਨੂੰ ਸਮਗਲ ਕੀਤੇ ਜਾਣ ਵਾਲੇ ਰਸਤਿਆਂ ਸਬੰਧੀ ਹੋਰ ਵੇਰਵਿਆਂ ਦੀ ਵਿਸਤ੍ਰਤ ਜਾਂਚ ਕੀਤੀ ਜਾ ਰਹੀ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕੌਣ ਖੋਹੇਗਾ ਤੁਹਾਡੀਆਂ ਜ਼ਮੀਨਾਂ-ਜਾਇਦਾਦਾਂ ? ਮਰ+ਨ ਤੋਂ ਬਾਅਦ ਕਿੱਥੇ ਜਾਵੇਗੀ 55% ਦੌਲਤ ?

26 Apr 2024 11:00 AM

Anandpur Sahib News : ਪੰਜਾਬ ਦਾ ਉਹ ਪਿੰਡ ਜਿੱਥੇ 77 ਸਾਲਾਂ 'ਚ ਨਸੀਬ ਨਹੀਂ ਹੋਇਆ ਸਾਫ਼ ਪਾਣੀ

25 Apr 2024 3:59 PM

Ludhiana News : ਹੱਦ ਆ ਯਾਰ, ਪੂਜਾ ਕਰਦੇ ਵਪਾਰੀ ਦੇ ਮੂੰਹ 'ਚ ਦੂਜੀ ਵਪਾਰੀ ਨੇ ਪਾ ਦਿੱਤੀ ਰਿਵਾਲਰ!

25 Apr 2024 1:36 PM

Simranjit Maan Interview : ਕੀ ਸਿੱਖ ਕੌਮ ਨੇ ਲਾਹ ਦਿੱਤਾ ਮਾਨ ਦਾ ਉਲਾਂਭਾ?

25 Apr 2024 12:56 PM

'10 ਸਾਲ ਰੱਜ ਕੇ ਕੀਤਾ ਨਸ਼ਾ, ਘਰ ਵੀ ਕਰ ਲਿਆ ਬਰਬਾਦ, ਅੱਕ ਕੇ ਘਰਵਾਲੀ ਵੀ ਛੱਡ ਗਈ ਸਾਥ'ਪਰ ਇੱਕ ਘਟਨਾ ਨੇ ਬਦਲ ਕੇ ਰੱਖ

25 Apr 2024 12:31 PM
Advertisement