ਹੁਣ ਇਕ ਦਿਨ 'ਚ 9 ਹਜ਼ਾਰ ਤਕ ਹੋਣਗੇ ਕੋਵਿਡ-19 ਦੇ ਟੈਸਟ: ਓ.ਪੀ. ਸੋਨੀ
Published : Jun 4, 2020, 8:53 am IST
Updated : Jun 4, 2020, 8:53 am IST
SHARE ARTICLE
coronavirus
coronavirus

ਪੰਜਾਬ ਦੇ ਮੈਡੀਕਲ ਸਿੱਖਿਆ ਅਤੇ ਖੋਜ ਮੰਤਰੀ ਸ੍ਰੀ ਓ.ਪੀ. ਸੋਨੀ ਨੇ ਕੋਵਿਡ ਖ਼ਿਲਾਫ਼ ਜੰਗ ਨੂੰ ਸੂਬੇ ਭਰ 'ਚ ਜ਼ਮੀਨੀ ਪੱਧਰ ਤੱਕ ਲੈ ਜਾਣ ਲਈ ਮੁੱਖ.........

ਪਟਿਆਲਾ: ਪੰਜਾਬ ਦੇ ਮੈਡੀਕਲ ਸਿੱਖਿਆ ਅਤੇ ਖੋਜ ਮੰਤਰੀ ਸ੍ਰੀ ਓ.ਪੀ. ਸੋਨੀ ਨੇ ਕੋਵਿਡ ਖ਼ਿਲਾਫ਼ ਜੰਗ ਨੂੰ ਸੂਬੇ ਭਰ 'ਚ ਜ਼ਮੀਨੀ ਪੱਧਰ ਤੱਕ ਲੈ ਜਾਣ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਅਰੰਭੇ 'ਮਿਸ਼ਨ ਫਤਹਿ' ਤਹਿਤ ਕੋਰੋਨਾ ਵਾਇਰਸ ਦੇ ਟੈਸਟਾਂ 'ਚ ਹੋਰ ਤੇਜੀ ਲਿਆਉਣ।

Punjab cm captain amrinder singhPunjab cm captain amrinder singh

ਲਈ ਅੱਜ ਪਟਿਆਲਾ ਦੇ ਸਰਕਾਰੀ ਮੈਡੀਕਲ ਕਾਲਜ ਵਿਖੇ ਵਾਇਰਲ ਰਿਸਰਚ ਅਤੇ ਡਾਇਆਗਨੌਸਟਿਕ ਲੈਬ 'ਚ 56 ਲੱਖ ਰੁਪਏ ਦੀ ਲਾਗਤ ਨਾਲ ਕੀਤੇ ਗਏ ਨਵੀਨੀਕਰਨ ਦੇ ਕੰਮ ਦਾ ਉਦਘਾਟਨ ਕੀਤਾ ਇਸ ਦੌਰਾਨ ਪਟਿਆਲਾ ਤੋਂ ਲੋਕ ਸਭਾ ਮੈਂਬਰ ਸ੍ਰੀਮਤੀ ਪਰਨੀਤ ਕੌਰ ਨੇ ਵੀਡੀਓ ਕਾਨਫਰੰਸਿੰਗ ਰਾਹੀਂ ਸ਼ਮੂਲੀਅਤ ਕੀਤੀ।

CoronavirusCoronavirus

ਇਸ ਮੌਕੇ ਕੈਬਨਿਟ ਮੰਤਰੀ ਸ੍ਰੀ ਸੋਨੀ ਨੇ ਇਸੇ ਲੈਬ 'ਚ ਡੇਢ ਕਰੋੜ ਰੁਪਏ ਦੀ ਲਾਗਤ ਨਾਲ ਸਥਾਪਤ ਕੀਤੀ ਗਈ ਨਵੀਂ ਅਤਿਆਧੁਨਿਕ ਤਕਨੀਕ ਵਾਲੀ ਪੂਰੀ ਤਰ੍ਹਾਂ ਸਵੈਚਾਲਤ ਮਸ਼ੀਨ ਐਮ.ਜੀ.ਆਈ.ਐਸ.ਪੀ. 960 ਦੀ ਵੀ ਸ਼ੁਰੂਆਤ ਕਰਵਾਈ, ਜਿਸ ਨਾਲ ਇੱਥੇ ਹੁਣ ਕੋਵਿਡ-19 ਦੇ ਰੋਜ਼ਾਨਾ ਕੀਤੇ ਜਾਣ ਵਾਲੇ ਟੈਸਟਾਂ ਦੀ ਗਿਣਤੀ ਨੂੰ 700 ਤੋਂ ਵਧਾ ਕੇ 3000 ਦੇ ਕਰੀਬ ਲਿਜਾਇਆ ਜਾਵੇਗਾ।

coronavirus coronavirus

ਆਪਣੇ ਵੀਡੀਓ ਸੰਦੇਸ਼ 'ਚ ਸ੍ਰੀਮਤੀ ਪਰਨੀਤ ਕੌਰ ਨੇ ਜਿੱਥੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਵੱਲੋਂ ਪੰਜਾਬ 'ਚ ਕੋਰੋਨਾ ਵਾਇਰਸ ਦੇ ਟੈਸਟਾਂ ਦੀ ਰੋਜ਼ਾਨਾ ਗਿਣਤੀ ਵਧਾਉਣ ਲਈ ਕੀਤੇ ਉਪਰਾਲਿਆਂ ਦੀ ਸ਼ਲਾਘਾ ਕੀਤੀ ਉਥੇ ਹੀ ਉਨ੍ਹਾਂ ਨੇ ਲੋਕ ਨਿਰਮਾਣ ਅਤੇ ਜਨ ਸਿਹਤ ਵਿਭਾਗ ਵੱਲੋਂ ਲਾਕ ਡਾਊਨ ਦੇ ਚਲਦਿਆਂ ਰਿਕਾਰਡ ਸਮੇਂ ਕੇਵਲ 20 ਦਿਨਾਂ 'ਚ ਲੈਬ ਦੀ ਮੁਰੰਮਤ ਕਰਕੇ ਇਸ ਦੀ ਸ਼ੁਰੂਆਤ ਕੀਤੇ ਜਾਣ ਲਈ ਮੈਡੀਕਲ ਕਾਲਜ ਦੇ ਡਾਕਟਰਾਂ ਨੂੰ ਵਧਾਈ ਦਿੱਤੀ।

Amarinder SinghAmarinder Singh

ਸ੍ਰੀ ਸੋਨੀ ਨੇ ਕਿਹਾ ਕਿ ਕੋਰੋਨਾ ਵਾਇਰਸ ਦੇ ਟੈਸਟਾਂ ਲਈ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਦੀ ਵਿਸ਼ੇਸ਼ ਪਹਿਲਕਦਮੀ 'ਤੇ ਪੰਜਾਬ ਸਰਕਾਰ ਵੱਲੋਂ ਦੇਸ਼ ਭਰ 'ਚ ਸਭ ਤੋਂ ਪਹਿਲਾਂ ਪੰਜਾਬ ਦੇ ਮੈਡੀਕਲ ਕਾਲਜਾਂ 'ਚ ਵਿਦੇਸ਼ਾਂ ਤੋਂ ਮੰਗਵਾ ਕੇ ਅਤਿਆਧੁਨਿਕ ਮਸ਼ੀਨਾਂ ਸਥਾਪਤ ਕੀਤੀਆਂ ਗਈਆਂ ਹਨ ਹਨ, ਜਿਸ ਨਾਲ ਹੁਣ ਪੰਜਾਬ 'ਚ ਕੋਰੋਨਾ ਵਾਇਰਸ ਦੇ ਰੋਜ਼ਾਨਾ ਟੈਸਟਾਂ ਦੀ ਸਮਰੱਥਾ 9000 ਦੇ ਕਰੀਬ ਹੋ ਗਈ ਹੈ ਅਤੇ ਇਸਨੂੰ ਹੋਰ ਵੀ ਵਧਾਇਆ ਜਾਵੇਗਾ।

coronavirus punjabcoronavirus

ਇਸ ਮੌਕੇ ਪੀ.ਆਰ.ਟੀ.ਸੀ. ਦੇ ਚੇਅਰਮੈਨ ਸ੍ਰੀ ਕੇ.ਕੇ. ਸ਼ਰਮਾ, ਨਗਰ ਨਿਗਮ ਪਟਿਆਲਾ ਦੇ ਮੇਅਰ ਸੰਜੀਵ ਸ਼ਰਮਾ ਬਿੱਟੂ, ਕੌਂਸਲਰ ਤੇ ਬਲਾਕ ਕਾਂਗਰਸ ਪ੍ਰਧਾਨ ਅਤੁਲ ਜੋਸ਼ੀ, ਮੈਡੀਕਲ ਸਿੱਖਿਆ ਅਤੇ ਖੋਜ਼ ਵਿਭਾਗ ਦੇ ਪ੍ਰਮੁੱਖ ਸਕੱਤਰ ਡੀ.ਕੇ. ਤਿਵਾੜੀ, ਡਿਪਟੀ ਕਮਿਸ਼ਨਰ ਕੁਮਾਰ ਅਮਿਤ, ਐਸ.ਐਸ.ਪੀ. ਮਨਦੀਪ ਸਿੰਘ ਸਿੱਧੂ, ਮੈਡੀਕਲ ਐਜੂਕੇਸ਼ਨ ਤੇ।

ਖੋਜ਼ ਦੇ ਡਾਇਰੈਕਟਰ ਡਾ. ਅਵਨੀਸ਼ ਕੁਮਾਰ, ਮੈਡੀਕਲ ਕਾਲਜ ਦੇ ਪ੍ਰਿੰਸੀਪਲ ਡਾ. ਹਰਜਿੰਦਰ ਸਿੰਘ, ਸਿਵਲ ਸਰਜਨ ਡਾ. ਹਰੀਸ਼ ਮਲਹੋਤਰਾ, ਮੈਡੀਕਲ ਸੁਪਰਡੈਂਟ ਡਾ. ਪਾਰਸ ਕੁਮਾਰ ਪਾਂਡਵ, ਵੀ.ਆਰ.ਡੀ.ਐਲ. ਲੈਬ ਦੇ ਪ੍ਰਿੰਸੀਪਲ ਇਨਵੈਸਟੀਗੇਟਰ ਡਾ. ਰੁਪਿੰਦਰ ਬਖ਼ਸ਼ੀ ਸਮੇਤ ਹੋਰ ਡਾਕਟਰ ਵੀ ਮੌਜੂਦ ਸਨ।

Punjabi News  ਨਾਲ ਜੁੜੀ ਹੋਰ ਅਪਡੇਟ ਲਗਾਤਾਰ ਹਾਸਲ ਕਰਨ ਲਈ ਸਾਨੂੰ  Facebook  ਤੇ ਲਾਈਕ Twitter  ਤੇ follow  ਕਰੋ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਨਵਜੋਤ ਸਿੱਧੂ ਦੇ ਤੇਵਰ ਕਾਂਗਰਸ ਲਈ ਮੁਸੀਬਤ! ਢੀਂਡਸਾ ਪਰਿਵਾਰ ਨੇ ਖਿੱਚੀਆਂ ਤਲਵਾਰਾਂ, ਡਰੇ ਅਕਾਲੀ!

19 Apr 2024 11:05 AM

ਬੇਗਾਨੇ ਮੁੰਡੇ ਨਾਲ ਕਾਰ ’ਚ ਬੈਠੀ ਪਤਨੀ ਨੂੰ ਕੁੱਟਣ ਵਾਲਾ ਪਤੀ ਬੁਰੀ ਤਰ੍ਹਾਂ ਫਸਿਆ! ਅਜਿਹੀ ਗਲਤੀ ਨਾਲੋਂ ਚੰਗਾ ਸੀ..

19 Apr 2024 9:49 AM

ਦਿਲਰੋਜ਼ ਦੀ ਕਾਤਲ ਨੂੰ ਫ਼ਾਂਸੀ ਦੀ ਸਜ਼ਾ, ਆਖ਼ਿਰਕਾਰ ਪਰਿਵਾਰ ਨੂੰ ਮਿਲਿਆ ਇਨਸਾਫ਼

18 Apr 2024 2:54 PM

ਦਿਲਰੋਜ਼ ਦੀ ਕਾਤਲ ਨੂੰ ਫਾਂ.ਸੀ ਦੀ ਸਜਾ, ਇਨਸਾਫ਼ ਮਗਰੋਂ ਕੋਰਟ ਬਾਹਰ ਫੁੱਟ ਫੁੱਟ ਰੋਏ ਮਾਪੇ,ਦੇਖੋ ਮੌਕੇ ਦੀਆਂ ਤਸਵੀਰਾਂ

18 Apr 2024 2:43 PM

Today Kharar News: ਪੱਕੀ ਕਣਕ ਨੂੰ ਲੱਗੀ ਭਿਆਨਕ ਅੱਗ, ਕਿਸਾਨ ਨੇ 50 ਹਜ਼ਾਰ ਰੁਪਏ ਠੇਕੇ ‘ਤੇ ਲਈ ਸੀ ਜ਼ਮੀਨ

18 Apr 2024 12:13 PM
Advertisement