4 ਕਰੋੜਦੀਲਾਗਤਨਾਲਧੁੱਸੀਬੰਨ੍ਹਕੀਤੇਜਾਣਗੇਮਜ਼ਬੂਤ,ਬਰਸਾਤੀਮੌਸਮਤੋਂਪਹਿਲਾਂਕੰਮਹੋਵੇਗਾਮੁਕੰਮਲ : ਡੀ.ਸੀ.
Published : Jun 4, 2020, 10:32 pm IST
Updated : Jun 4, 2020, 10:32 pm IST
SHARE ARTICLE
ਧੁੱਸੀ ਬੰਨ੍ਹ ਦੀ ਹਾਲਤ ਦਾ ਜਾਇਜ਼ਾ ਲੈਂਦੇ ਹੋਏ ਡੀਸੀ ਫਿਰੋਜਪੁਰ ਤੇ ਹੋਰ।
ਧੁੱਸੀ ਬੰਨ੍ਹ ਦੀ ਹਾਲਤ ਦਾ ਜਾਇਜ਼ਾ ਲੈਂਦੇ ਹੋਏ ਡੀਸੀ ਫਿਰੋਜਪੁਰ ਤੇ ਹੋਰ।

ਟੇਂਡੀਵਾਲਾ ਵਿਖੇ 75 ਲੱਖ ਦੀ ਲਾਗਤ ਨਾਲ 600 ਫ਼ੁੱਟ ਲੰਮਾ ਬੰਨ੍ਹ ਤਿਆਰ ਕੀਤਾ ਜਾਵੇਗਾ

ਫਿਰੋਜ਼ਪੁਰ, 4 ਜੂਨ(ਜਗਵੰਤ ਸਿੰਘ ਮੱਲ੍ਹੀ) : ਮੌਨਸੂਨ ਸੀਜ਼ਨ ਦੌਰਾਨ ਸਤਲੁਜ ਦਰਿਆ ਵਿੱਚ ਪਾਣੀ ਵਧਣ ਕਾਰਨ ਹੜ੍ਹਾਂ ਦਾ ਖ਼ਤਰਾ ਬਣ ਜਾਂਦਾ ਹੈ। ਜਿਸ ਨੂੰ ਧਿਆਨ ਵਿੱਚ ਰੱਖਦਿਆਂ ਡਿਪਟੀ ਕਮਿਸ਼ਨਰ ਕੁਲਵੰਤ ਸਿੰਘ ਨੇ ਸਤਲੁਜ ਦਰਿਆ ਕਿਨਾਰੇ ਸਥਿਤ ਬਣੇ ਬੰਨ੍ਹਾ ਦਾ ਦੌਰਾ ਕੀਤਾ।


ਡਿਪਟੀ ਕਮਿਸ਼ਨਰ ਨੇ ਟੇਂਡੀਵਾਲਾ, ਬਸਤੀ ਰਾਮ ਲਾਲ, ਮੁਹੰਮਦੀ ਵਾਲਾ, ਮੁੱਠਿਆਂ ਵਾਲਾ, ਨਿਹਾਲਾ ਲਵੇਰਾ ਆਦਿ ਪਿੰਡਾਂ ਵਿਚ ਜਾ ਕੇ ਬੰਨ੍ਹਾਂ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਨਾਲ ਐੱਸਡੀਐੱਮ ਅਮਿਤ ਗੁਪਤਾ ਵੀ ਹਾਜ਼ਰ ਸਨ। ਡਿਪਟੀ ਕਮਿਸ਼ਨਰ ਨੇ ਕਿਹਾ ਕਿ  ਪਿਛਲੀ ਵਾਰ ਹੜ੍ਹ ਆਉਣ ਕਾਰਨ ਟੇਂਡੀਵਾਲਾ ਪਿੰਡ ਵਿਖੇ ਕਾਫ਼ੀ ਨਾਜ਼ੁਕ ਸਥਿਤੀ ਬਣ ਗਈ ਸੀ। ਉਨ੍ਹਾਂ ਦੱਸਿਆ ਕਿ ਮਾਨਸੂਨ ਸੀਜ਼ਨ ਦੌਰਾਨ ਦੁਬਾਰਾ ਉੱਥੇ ਉਸ ਤਰ੍ਹਾਂ ਦੀ ਸਥਿਤੀ ਨਾ ਬਣੇ । ਇਸ ਲਈ ਉੱਥੇ 600 ਫੁੱਟ ਲੰਬਾ ਬੰਨ੍ਹ ਬਣਾਇਆ ਜਾਵੇਗਾ । ਜਿਸ 'ਤੇ ਕਰੀਬ 75 ਲੱਖ ਰੁਪਏ ਖਰਚਾ ਆਵੇਗਾ। ਉਨ੍ਹਾਂ ਦੱਸਿਆ ਕਿ ਇਹ ਬੰਨ੍ਹ ਦਾ ਕੰਮ ਹਫ਼ਤੇ ਦੇ ਵਿੱਚ ਵਿੱਚ ਸ਼ੁਰੂ ਕਰਵਾ ਦਿੱਤਾ ਜਾਵੇਗਾ ਜੋ ਬਰਸਾਤੀ ਮੌਸਮ ਤੋਂ ਪਹਿਲਾਂ ਕੰਮ ਪੂਰਾ ਕੀਤਾ ਜਾਵੇਗਾ।

ਧੁੱਸੀ ਬੰਨ੍ਹ ਦੀ ਹਾਲਤ ਦਾ ਜਾਇਜ਼ਾ ਲੈਂਦੇ ਹੋਏ ਡੀਸੀ ਫਿਰੋਜਪੁਰ ਤੇ ਹੋਰ।ਧੁੱਸੀ ਬੰਨ੍ਹ ਦੀ ਹਾਲਤ ਦਾ ਜਾਇਜ਼ਾ ਲੈਂਦੇ ਹੋਏ ਡੀਸੀ ਫਿਰੋਜਪੁਰ ਤੇ ਹੋਰ।

 ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਟੇਂਡੀਵਾਲਾ ਤੋਂ ਇਲਾਵਾ ਪਿੰਡ ਗੱਟਾ ਬਾਦਸ਼ਾਹ, ਆਲੇਵਾਲਾ ਸਮੇਤ ਹੋਰ ਪਿੰਡਾਂ ਵਿਚ ਵੀ ਬੰਨ੍ਹਾਂ ਦੀ ਮਜ਼ਬੂਤੀ ਦਾ ਕੰਮ ਸ਼ੁਰੂ ਕਰਵਾਇਆ ਜਾਵੇਗਾ। ਜਿਸ ਉੱਪਰ ਕਰੀਬ 4 ਕਰੋੜ ਰੁਪਏ ਦਾ ਖਰਚਾ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਬਰਸਾਤੀ ਮੌਸਮ ਤੋਂ ਪਹਿਲਾਂ ਸਤਲੁਜ ਕਿਨਾਰੇ ਸਥਿਤ ਸਾਰੇ ਬੰਨ੍ਹਾਂ ਦੀ ਮੁਰੰਮਤ, ਨਹਿਰਾਂ ਦੀ ਸਫ਼ਾਈ, ਸਟੱਡ ਸਪੱਰ ਲਗਾਉਣ ਸਮੇਤ ਹਰ ਤਰ੍ਹਾਂ ਦੇ ਹੜ੍ਹ ਰੋਕੂ ਪ੍ਰਬੰਧ ਮੁਕੰਮਲ ਕੀਤੇ ਜਾਣਗੇ। ਇਸ ਮੌਕੇ ਉਨ੍ਹਾਂ ਸਬੰਧਿਤ ਵਿਭਾਗ ਦੇ ਅਧਿਕਾਰੀਆਂ ਨੂੰ ਜਲਦੀ ਤੋਂ ਜਲਦੀ ਕੰਮ ਸ਼ੁਰੂ ਕਰਵਾਉਣ ਦੀ ਹਦਾਇਤ ਕੀਤੀ ਅਤੇ ਹੋਰਨਾਂ ਥਾਵਾਂ 'ਤੇ ਵੀ ਮੁਆਇਨਾ ਕਰਨ ਤੋਂ ਬਾਅਦ ਬੰਨ੍ਹਾਂ ਦੀ ਮਜ਼ਬੂਤੀ ਅਤੇ ਸਟੱਡ ਲਗਵਾਉਣ ਦਾ ਕੰਮ ਕਰਨ ਲਈ ਨਿਰਦੇਸ਼ ਦਿੱਤੇ ਅਤੇ ਚੌਕਸ ਰਹਿਣ ਲਈ ਕਿਹਾ ਅਤੇ ਕੋਈ ਵੀ ਪਰੇਸ਼ਾਨੀ ਜਾਂ ਲੋੜ ਪੈਣ ਤੇ ਪ੍ਰਸ਼ਾਸਨ ਨਾਲ ਤਾਲਮੇਲ ਕਰਨ ਲਈ ਆਖਿਆ। ਉਨ੍ਹਾਂ ਕਿਹਾ ਕਿ ਆਉਣ ਵਾਲੇ ਮਾਨਸੂਨ ਸੀਜਨ ਵਿਚ ਕਿਸੇ ਨੂੰ ਵੀ ਕੋਈ ਆਰਥਿਕ ਨੁਕਸਾਨ ਨਾ ਹੋਵੇ ਇਸ ਲਈ ਉਸ ਦੀ ਤਿਆਰੀ ਹੁਣ ਤੋਂ ਹੀ ਸ਼ੁਰੂ ਕਰ ਦਿੱਤੀ ਗਈ ਹੈ। ਇਸ ਮੌਕੇ ਐਕਸੀਅਨ ਸੰਦੀਪ ਗੋਇਲ, ਐਸਡੀਓ ਸੁਰਿੰਦਰ ਸ਼ਰਮਾ ਵੀ ਹਾਜ਼ਰ ਸਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਭਾਰਤ ਛੱਡ ਦੇਵਾਂਗੇ' Whatsapp ਨੇ ਕੋਰਟ 'ਚ ਦਿੱਤਾ ਵੱਡਾ ਬਿਆਨ, ਸੁਣੋ ਕੀ ਪੈ ਗਿਆ ਰੌਲਾ,ਕੀ ਬੰਦ ਹੋਵੇਗਾ Whatsapp

27 Apr 2024 9:38 AM

ਕੀ khaira ਤੋਂ ਬਿਨਾਂ Sangrur ਲਈ Congressਨੂੰ ਨਹੀਂ ਮਿਲਿਆ ਹੋਰ Leader? ਸੁਖਪਾਲ ਖਹਿਰਾ ਨੂੰ ਨਰਿੰਦਰ ਭਰਾਜ ਨੇ..

27 Apr 2024 8:53 AM

'Majithia ਦੇ ਠੇਕੇ ਤੋਂ ਨਹੀਂ ਖਰੀਦੀ ਦਾਰੂ ਦੀ ਪੇਟੀ ਤਾਂ ਕਰਕੇ ਫ਼ੋਟੋ ਪਾਈ' - Ashok Parashar Pappi ਨੇ ਖੜਕਾਇਆ..

27 Apr 2024 8:19 AM

ਕੌਣ ਖੋਹੇਗਾ ਤੁਹਾਡੀਆਂ ਜ਼ਮੀਨਾਂ-ਜਾਇਦਾਦਾਂ ? ਮਰ+ਨ ਤੋਂ ਬਾਅਦ ਕਿੱਥੇ ਜਾਵੇਗੀ 55% ਦੌਲਤ ?

26 Apr 2024 11:00 AM

Anandpur Sahib News : ਪੰਜਾਬ ਦਾ ਉਹ ਪਿੰਡ ਜਿੱਥੇ 77 ਸਾਲਾਂ 'ਚ ਨਸੀਬ ਨਹੀਂ ਹੋਇਆ ਸਾਫ਼ ਪਾਣੀ

25 Apr 2024 3:59 PM
Advertisement