10 ਜੂਨ ਤੋਂ ਪਹਿਲਾਂ ਹੋ ਜਾਵੇਗੀ ਰਜਬਾਹਿਆਂ ਤੇ ਮਾਈਨਰਾਂ ਦੀ ਸਫ਼ਾਈ : ਸਰਕਾਰੀਆ
Published : Jun 4, 2020, 9:16 am IST
Updated : Jun 4, 2020, 9:16 am IST
SHARE ARTICLE
sukhbinder singh sarkaria
sukhbinder singh sarkaria

ਤਾਲਾਬੰਦੀ ਦੌਰਾਨ ਕਪਾਹ ਪੱਟੀ ਵਿਚ ਰਜਬਾਹਿਆਂ/ਮਾਈਨਰਾਂ ਦੀ ਸਫ਼ਾਈ ਦਾ ਕੰਮ ਨਿਬੇੜਿਆ

ਚੰਡੀਗੜ੍ਹ, 3 ਜੂਨ (ਸਪੋਕਸਮੈਨ ਸਮਾਚਾਰ ਸੇਵਾ) : ਝੋਨੇ ਦੇ ਸੀਜ਼ਨ ਦੌਰਾਨ ਕਿਸਾਨਾਂ ਨੂੰ ਨਹਿਰੀ ਪਾਣੀ ਲਈ ਕੋਈ ਮੁਸ਼ਕਲ ਨਾ ਆਵੇ ਇਸ ਵਾਸਤੇ ਪੰਜਾਬ ਦੇ ਜਲ ਸਰੋਤ ਵਿਭਾਗ ਨੇ ਝੋਨਾ ਪੱਟੀ ਵਿਚ ਰਜਬਾਹਿਆਂ/ਮਾਈਨਰਾਂ ਦੀ ਸਫ਼ਾਈ ਦਾ ਕੰਮ 10 ਜੂਨ, 2020 ਤੋਂ ਪਹਿਲਾਂ ਮੁਕੰਮਲ ਕਰਨ ਦਾ ਟੀਚਾ ਮਿਥਿਆ ਹੈ। 
ਜਲ ਸਰੋਤ ਮੰਤਰੀ ਸੁਖਬਿੰਦਰ ਸਿੰਘ ਸਰਕਾਰੀਆ ਨੇ ਕਿਹਾ ਕਿ ਵਿਭਾਗ ਟੇਲਾਂ ’ਤੇ ਪੈਂਦੇ ਖੇਤਾਂ ਲਈ ਨਹਿਰੀ ਪਾਣੀ ਮੁਹੱਈਆ ਕਰਵਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਕੋਵਿਡ-19 ਦੇ ਫੈਲਾਅ ਨੂੰ ਰੋਕਣ ਲਈ ਕੀਤੇ ਦੇਸ਼-ਵਿਆਪੀ ਲਾਕਡਾਊਨ ਦੌਰਾਨ ਵੀ ਵਿਭਾਗ ਦੇ ਅਧਿਕਾਰੀ/ਕਰਮਚਾਰੀ ਰਜਬਾਹਿਆਂ ਅਤੇ ਮਾਈਨਰਾਂ ਦੀ ਸਫ਼ਾਈ ਦੇ ਕਾਰਜ ਵਿਚ ਜੁਟੇ ਰਹੇ ਹਨ। ਜ਼ਿਕਰਯੋਗ ਹੈ ਕਿ ਰਜਬਾਹਿਆਂ ਦੀ ਸਫ਼ਾਈ ਦੇ ਕੰਮ ਦੌਰਾਨ ਸਰਕਾਰ ਵਲੋਂ ਕੋਵਿਡ-19 ਤੋਂ ਬਚਾਅ ਲਈ ਜਾਰੀ ਕੀਤੀਆਂ ਸਾਰੀਆਂ ਹਦਾਇਤਾਂ ਅਤੇ ਦਿਸ਼ਾ-ਨਿਰਦੇਸ਼ਾਂ ਦੀ ਸਖ਼ਤੀ ਨਾਲ ਪਾਲਣਾ ਕੀਤੀ ਜਾ ਰਹੀ ਹੈ।

ਜਲ ਸਰੋਤ ਮੰਤਰੀ ਨੇ ਦਸਿਆ ਕਿ ਨਹਿਰੀ ਪ੍ਰਸ਼ਾਸਨ ਵਲੋਂ ਪੰਜਾਬ ਦੀ ਕਪਾਹ ਪੱਟੀ ਵਿਚ ਰਜਬਾਹਿਆਂ/ਮਾਈਨਰਾਂ ਦੀ ਅੰਦਰੂਨੀ ਸਫ਼ਾਈ ਦਾ ਕੰਮ ਮੁਕੰਮਲ ਕਰ ਲਿਆ ਗਿਆ ਹੈ। ਉਨ੍ਹਾਂ ਦਸਿਆ ਕਿ ਕਪਾਹ ਪੱਟੀ ਵਿਚ 1396.55 ਕਿਲੋਮੀਟਰ ਲੰਬੇ ਰਜਬਾਹਿਆਂ/ਮਾਈਨਰਾਂ ਦੀ ਸਫ਼ਾਈ ਦਾ ਕੰਮ 339.19 ਲੱਖ ਰੁਪਏ ਖਰਚ ਕੇ ਮਗਨਰੇਗਾ/ਏਜੰਸੀਆਂ ਰਾਹੀਂ ਨੇਪਰੇ ਚਾੜਿ੍ਹਆ ਗਿਆ ਹੈ। ਤਫ਼ਸੀਲ ਦਿੰਦਿਆਂ ਇਕ ਬੁਲਾਰੇ ਨੇ ਦਸਿਆ ਕਿ ਮੁਕਤਸਰ ਸਾਹਿਬ ਜ਼ਿਲ੍ਹੇ ਵਿਚ ਰਜਬਾਹਿਆਂ/ਮਾਈਨਰਾਂ ਦੇ ਤਕਰੀਬਨ 504.6 ਕਿਲੋਮੀਟਰ ਹਿੱਸੇ ਦੀ ਸਫ਼ਾਈ ’ਤੇ ਲਗਭਗ 123.19 ਲੱਖ ਰੁਪਏ ਖ਼ਰਚੇ ਗਏ ਹਨ।

ਇਸੇ ਤਰਾਂ ਫ਼ਰੀਦਕੋਟ ਜ਼ਿਲੇ੍ਹ ਵਿਚ ਤਕਰੀਬਨ 23.81 ਕਿਲੋਮੀਟਰ ਹਿੱਸੇ ਦੀ ਸਫ਼ਾਈ ’ਤੇ ਲਗਭਗ 8.57 ਲੱਖ ਰੁਪਏ, ਬਠਿੰਡਾ ਜ਼ਿਲੇੇ ਵਿੱਚ ਤਕਰੀਬਨ 536.69 ਕਿਲੋਮੀਟਰ ਹਿੱਸੇ ਦੀ ਸਫ਼ਾਈ ’ਤੇ ਲਗਭਗ 115.96 ਲੱਖ ਰੁਪਏ, ਫ਼ਾਜ਼ਿਲਕਾ ਜ਼ਿਲੇ ਵਿੱਚ ਤਕਰੀਬਨ 207.55 ਕਿਲੋਮੀਟਰ ਹਿੱਸੇ ਦੀ ਸਫ਼ਾਈ ’ਤੇ ਲਗਭਗ 59.89 ਲੱਖ ਰੁਪਏ ਅਤੇ ਮਾਨਸਾ ਜ਼ਿਲੇ ਵਿੱਚ ਰਜਬਾਹਿਆਂ/ਮਾਈਨਰਾਂ ਦੇ ਤਕਰੀਬਨ 123.9 ਕਿਲੋਮੀਟਰ ਹਿੱਸੇ ਦੀ ਸਫ਼ਾਈ ’ਤੇ ਲਗਭਗ 31.58 ਲੱਖ ਰੁਪਏ ਖ਼ਰਚੇ ਗਏ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement