ਮੈਟਿ੍ਰਕ ਸਕਾਲਰਸ਼ਿਪ ਦੀ 309 ਕਰੋੜ ਦੀ ਰਾਸ਼ੀ ਹੋਈ ਪ੍ਰਾਪਤ : ਧਰਮਸੋਤ
Published : Jun 4, 2020, 8:38 am IST
Updated : Jun 4, 2020, 8:38 am IST
SHARE ARTICLE
Sadhu Singh Dharamsot
Sadhu Singh Dharamsot

ਕਿਹਾ, ਵਿਦਿਆਰਥੀਆਂ ਦੇ ਖਾਤਿਆਂ ’ਚ ਪਾਈ ਜਾਵੇਗੀ

ਚੰਡੀਗੜ੍ਹ, 3 ਜੂਨ (ਏ.ਐਸ. ਖੰਨਾ) : ਪੰਜਾਬ ਦੇ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਮੰਤਰੀ ਸ. ਸਾਧੂ ਸਿੰਘ ਧਰਮਸੋਤ ਨੇ ਵਿਭਾਗ ਦੇ ਅਧਿਕਾਰੀਆਂ/ਕਰਮਚਾਰੀਆਂ ਦੀਆਂ ਬਣਦੀਆਂ ਤਰੱਕੀਆਂ ਛੇਤੀ ਕਰਨ ਦੇ ਆਦੇਸ਼ ਦਿੱਤੇ ਹਨ। ਪੰਜਾਬ ਸਿਵਲ ਸਕੱਤਰੇਤ ਵਿਖੇ ਵਿਭਾਗ ਦੇ ਉੱਚ ਅਧਿਕਾਰੀਆਂ ਨਾਲ ਕੀਤੀ ਮੀਟਿੰਗ ਮਗਰੋਂ ਉਨ੍ਹਾਂ ਦਸਿਆ ਕਿ ਸਮਾਜਿਕ ਨਿਆਂ, ਅਧਿਕਾਰਤਾ ਤੇ ਘੱਟ ਗਿਣਤੀ ਵਿਭਾਗ ਦੇ ਉਨ੍ਹਾਂ ਸਮੂਹ ਅਧਿਕਾਰੀਆਂ/ ਕਰਮਚਾਰੀਆਂ ਦੀ ਤਰੱਕੀ ਕਰਨ ਦੇ ਆਦੇਸ਼ ਦਿਤੇ ਗਏ ਹਨ, ਜੋ ਤਰੱਕੀ ਸਬੰਧੀ ਨਿਰਧਾਰਤ ਸ਼ਰਤਾਂ ਪੂਰੀਆਂ ਕਰਦੇ ਹਨ।

ਉਨ੍ਹਾਂ ਕਿਹਾ ਕਿ ਛੇਤੀ ਹੀ ਵਿਭਾਗੀ ਤਰੱਕੀ ਕਮੇਟੀ ਦੀ ਮੀਟਿੰਗ ਕਰਵਾ ਕੇ ਇਸਨੂੰ ਅਮਲੀ ਰੂਪ ਦੇ ਦਿਤਾ ਜਾਵੇ ਅਤੇ ਨਿਯਮ/ਸ਼ਰਤਾਂ ਪੂਰੀਆਂ ਕਰਨ ਵਾਲੇ ਅਧਿਕਾਰੀਆਂ/ਕਰਮਚਾਰੀਆਂ ਨੂੰ ਪ੍ਰਮੋਟ ਕਰ ਦਿਤਾ ਜਾਵੇ। ਉਨ੍ਹਾਂ ਕਿਹਾ ਤਰੱਕੀ ਨਾਲ ਵਿਭਾਗ ‘ਚ ਸੀਨੀਅਰ ਅਧਿਕਾਰੀਆਂ ਦੀਆਂ ਖਾਲੀ ਅਸਾਮੀਆਂ ਭਰੀਆਂ ਜਾਣਗੀਆਂ, ਜਿਸ ਨਾਲ ਵਿਭਾਗੀ ਸਮਰੱਥਾ ’ਚ ਵਾਧਾ ਹੋਵੇਗਾ।

File photoFile photo

ਕੈਬਨਿਟ ਮੰਤਰੀ ਧਰਮਸੋਤ ਨੇ ਦਸਿਆ ਕਿ ਕੇਂਦਰ ਸਰਕਾਰ ਵਲੋਂ ਪੋਸਟ ਮੈਟ੍ਰਿਕ ਸਕਾਲਰਸ਼ਿਪ ਨਾਲ ਸਬੰਧਤ 309 ਕਰੋੜ ਰੁਪਏ ਦੀ ਰਾਸ਼ੀ ਸੂਬਾ ਸਰਕਾਰ ਨੂੰ ਪ੍ਰਾਪਤ ਹੋਈ ਹੈ। ਉਨ੍ਹਾਂ ਦਸਿਆ ਕਿ ਪ੍ਰਾਪਤ ਹੋਈ ਰਾਸ਼ੀ ਵਿਚੋਂ ਵਜ਼ੀਫੇ ਨਾਲ ਸਬੰਧਤ 206 ਕਰੋੜ ਦੀ ਰਾਸ਼ੀ ਨੂੰ ਛੇਤੀ ਜਾਰੀ ਕਰਨ ਲਈ ਕਿਹਾ ਗਿਆ ਹੈ। ਉਨ੍ਹਾਂ ਦਸਿਆ ਕਿ ਇਹ ਵਜ਼ੀਫ਼ਾ ਰਾਸ਼ੀ ਵਿਦਿਆਰਥੀਆਂ ਦੇ ਖਾਤਿਆਂ ’ਚ ਪਾਈ ਜਾਵੇਗੀ। ਉਨ੍ਹਾਂ ਦਸਿਆ ਕਿ ਸਕਾਲਰਸ਼ਿਪ ਦੀ ਰਹਿੰਦੀ ਬਕਾਇਆ  ਰਾਸ਼ੀ ਬਾਰੇ ਵੀ ਕੇਂਦਰ ਨਾਲ ਜਲਦ ਦੀ ਰਾਬਤਾ ਕੀਤਾ ਜਾਵੇਗਾ।

ਉਨ੍ਹਾਂ ਦਸਿਆ ਕਿ ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਵਾਲੀ ਸੂਬਾ ਸਰਕਾਰ ਸੂਬੇ ਦੇ ਕਮਜ਼ੋਰ ਵਰਗਾਂ ਦੀ ਭਲਾਈ ਲਈ ਲਗਾਤਾਰ ਉਪਰਾਲੇ ਕਰ ਰਹੀ ਹੈ। ਉਨ੍ਹਾਂ ਕਿਹਾ ਕਮਜ਼ੋਰ ਵਰਗਾਂ ਦੇ ਨੌਜਵਾਨਾਂ ਨੂੰ ਮੁੱਖ ਧਾਰਾ ’ਚ ਲਿਆਉਣ ਲਈ ਸਰਕਾਰ ਨੇ ਜਿੱਥੇ ਪੜ੍ਹਾਈ ਦੇ ਪ੍ਰਬੰਧ ਕੀਤੇ ਹਨ, ਉੱਥੇ ਹੀ ਬੇਰੁਜ਼ਗਾਰ ਨੌਜਵਾਨਾਂ ਲਈ 50 ਹਜ਼ਾਰ ਤੋਂ 2 ਲੱਖ ਤਕ ਦੇ ਘੱਟ ਵਿਆਜ ਦਰਾਂ ਵਾਲੇ ਕਰਜ਼ੇ ਵੀ ਮੁਹੱਈਆ ਕਰਵਾਏ ਹਨ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕੈਪਟਨ ਜਾਣਾ ਚਾਹੁੰਦੇ ਨੇ ਅਕਾਲੀ ਦਲ ਨਾਲ਼, ਕਿਹਾ ਜੇ ਇਕੱਠੇ ਚੋਣਾਂ ਲੜਾਂਗੇ ਤਾਂ ਹੀ ਜਿੱਤਾਂਗੇ,

03 Dec 2025 1:50 PM

ਨਸ਼ਾ ਛਡਾਊ ਕੇਂਦਰ ਦੀ ਆੜ 'ਚ Kaka ਨੇ ਬਣਾਏ ਲੱਖਾਂ ਰੁਪਏ, ਨੌਜਵਾਨਾਂ ਨੂੰ ਬੰਧਕ ਬਣਾ ਪਸ਼ੂਆਂ ਦਾ ਕੰਮ ਕਰਵਾਉਂਦਾ ਰਿਹਾ

03 Dec 2025 1:48 PM

Amit Arora Interview : ਆਪਣੇ 'ਤੇ ਹੋਏ ਹਮਲਿਆਂ ਨੂੰ ਲੈ ਕੇ ਖੁੱਲ੍ਹ ਕੇ ਬੋਲੇ Arora, ਮੈਨੂੰ ਰੋਜ਼ ਆਉਂਦੀਆਂ ਧਮਕੀ

03 Dec 2025 1:47 PM

ਕੁੜੀਆਂ ਨੂੰ ਛੇੜਨ ਵਾਲੇ ਜ਼ਰੂਰ ਵੇਖ ਲੈਣ ਇਹ ਵੀਡੀਓ ਪੁਲਿਸ ਨੇ ਗੰਜੇ, ਮੂੰਹ ਕਾਲਾ ਕਰ ਕੇ ਸਾਰੇ ਬਜ਼ਾਰ 'ਚ ਘੁਮਾਇਆ

29 Nov 2025 1:13 PM

'ਰਾਜਵੀਰ ਜਵੰਦਾ ਦਾ 'ਮਾਂ' ਗਾਣਾ ਸੁਣ ਕੇ ਇੰਝ ਲੱਗਦਾ ਜਿਵੇਂ ਉਸ ਨੂੰ ਅਣਹੋਣੀ ਦਾ ਪਤਾ ਸੀ'

28 Nov 2025 3:02 PM
Advertisement