ਪੰਜਾਬ ਸਰਕਾਰ ਵਲੋਂ ਮੈਰੀਟੋਰੀਅਸ ਸਕੂਲਾਂ 'ਚ ਦਾਖ਼ਲੇ ਲਈ ਰਜਿਸਟ੍ਰੇਸ਼ਨ ਕਰਵਾਉਣ ਦੀ ਮਿਤੀ ਵਿਚ ਵਾਧਾ
Published : Jun 4, 2020, 7:09 pm IST
Updated : Jun 4, 2020, 7:09 pm IST
SHARE ARTICLE
Punjab Government extends registration date for admission to meritorious schools
Punjab Government extends registration date for admission to meritorious schools

ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅਪਲਾਈ ਕਰਨ ਦੀ ਯੋਗਤਾ ਦੇ ਮਾਪਦੰਡਾਂ ਵਿਚ ਵੀ ਤਬਦੀਲੀ

ਚੰਡੀਗੜ੍ਹ: ਪੰਜਾਬ ਸਰਕਾਰ ਨੇ ਮੈਰੀਟੋਰੀਅਸ ਸਕੂਲਾਂ ਵਿਚ ਸੈਸ਼ਨ-2020-21 ਲਈ 11ਵੀਂ ਜਮਾਤ ਵਿਚ ਦਾਖਲਾ ਪ੍ਰੀਖਿਆ ਲਈ ਰਜਿਸਟ੍ਰੇਸ਼ਨ ਕਰਵਾਉਣ ਦੇ ਸਮੇਂ ਵਿਚ ਫਿਰ ਤੋਂ ਵਾਧਾ ਕਰ ਦਿੱਤਾ ਗਿਆ ਹੈ। ਇਹ ਫ਼ੈਸਲਾ  ਕੋਵਿਡ-19 ਤੋਂ ਸੁਰੱਖਿਆ ਸਬੰਧੀ ਭਾਰਤ ਸਰਕਾਰ ਅਤੇ ਪੰਜਾਬ ਸਰਕਾਰ ਵੱਲੋਂ ਸਮੇਂ-ਸਮੇਂ ‘ਤੇ ਦਿੱਤੀਆਂ ਹਦਾਇਤਾਂ ਦੀ ਪਾਲਣਾ ਹਿੱਤ ਕੀਤਾ ਗਿਆ ਹੈ।

Meritorious schoolMeritorious school

ਇਸ ਸਬੰਧੀ ਪੰਜਾਬ ਸਕੂਲ ਸਿੱਖਿਆ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਅੰਮਿ੍ਰਤਸਰ, ਬਠਿੰਡਾ, ਫਿਰੋਜ਼ਪੁਰ, ਗੁਰਦਾਸਪੁਰ, ਜਲੰਧਰ, ਲੁਧਿਆਣਾ, ਮੋਹਾਲੀ, 
ਪਟਿਆਲਾ, ਸੰਗਰੂਰ ਅਤੇ ਤਲਵਾੜਾ (ਹੁਸ਼ਿਆਰਪੁਰ) ਵਿਖੇ ਸਥਿਤ ਮੈਰੀਟੋਰੀਅਸ ਸਕੂਲਾਂ ਵਿਚ 11ਵੀਂ ਜਮਾਤ ਲਈ ਦਾਖ਼ਲਾ ਪ੍ਰੀਖਿਆ ਦੀ ਰਜਿਸਟ੍ਰੇਸ਼ਨ 5 ਜੂਨ 2020 ਸਵੇਰੇ 9.00 ਵਜੇ ਤੋਂ 15 ਜੂਨ,2020 ਸ਼ਾਮ 5.00 ਵਜੇ ਤੱਕ ਕੀਤੀ ਜਾ ਸਕਦੀ ਹੈ।

Punjab GovtPunjab Govt

ਜਿਕਰਯੋਗ ਹੈ ਕਿ ਤਲਵਾੜਾ ਵਿਖੇ ਮੈਰੀਟੋਰੀਅਸ ਸਕੂਲ ਵਿਚ 9ਵੀਂ ਜਮਾਤ ਵਿਚ ਵੀ ਦਾਖਲੇ ਕੀਤੇ ਜਾਂਦੇ ਹਨ. ਜਿਸ ਸਬੰਧੀ ਵੀ ਵਿਦਿਆਰਥੀ  5 ਜੂਨ ਸਵੇਰੇ 9.00 ਵਜੇ ਤੋਂ 15 ਜੂਨ, 2020 ਦੇ ਸ਼ਾਮ 5.00 ਵਜੇ ਤੱਕ ਆਪਣੀ ਦਾਖ਼ਲਾ ਪ੍ਰੀਖਿਆ ਲਈ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ।

PSEBPSEB

ਬੁਲਾਰੇ ਅਨੁਸਾਰ ਗਿਆਰ੍ਹਵੀਂ ਜਮਾਤ ਵਿਚ ਦਾਖ਼ਲਾ ਪ੍ਰੀਖਿਆ ਦੀ ਰਜਿਸਟ੍ਰੇਸ਼ਨ ਲਈ ਯੋਗਤਾ ਵਿਚ ਵੀ ਪੰਜਾਬ ਸਕੂਲ ਸਿੱਖਿਆ ਬੋਰਡ ਨੇ ਕੁੱਝ ਤਬਦੀਲੀ ਕੀਤੀ ਹੈ। ਪਹਿਲੇ ਮਾਪਦੰਡਾਂ ਅਨੁਸਾਰ ਜਨਰਲ ਕੈਟਾਗਿਰੀ ਵਿਚ ਦਸਵੀਂ ਜਮਾਤ ਵਿਚੋਂ 70 ਫ਼ੀਸਦੀ ਅਤੇ ਰਿਜਰਵ ਕੈਟਾਗਿਰੀ ਲਈ 65 ਫ਼ੀਸਦੀ ਅੰਕਾਂ ਦੀ ਜ਼ਰੂਤ ਸੀ। ਹੁਣ ਪੰਜਾਬ ਸਕੂਲ ਸਿੱਖਿਆ ਬੋਰਡ ਤੋਂ ਦਸਵੀਂ ਜਮਾਤ ਵਿਚ ਗ੍ਰੇਡ ਬੀ+ ਅਤੇ ਇਸ ਤੋਂ ਵੱਧ ਗ੍ਰੇਡ ਪ੍ਰਾਪਤ ਕਰਨ ਵਾਲੇ ਅਤੇ ਰਿਜਰਵ ਕੈਟਾਗਿਰੀ ਵਿਚ ਗ੍ਰੇਡ ਬੀ ਅਤੇ ਇਸ ਤੋਂ ਵੱਧ ਗ੍ਰੇਡ ਪ੍ਰਾਪਤ ਕਰਨ ਵਾਲੇ ਵਿਦਿਆਰਥੀ ਅਪਲਾਈ ਕਰਨ ਦੇ ਯੋਗ ਹੋਣਗੇ।

Meritorious schoolMeritorious school

ਇਸੇ ਪ੍ਰਕਾਰ ਨਵੇਂ ਮਾਪਦੰਡਾਂ ਅਨੁਸਾਰ ਸੀ.ਬੀ.ਐੱਸ.ਈ. ਬੋਰਡ ਦੇ ਵਿਦਿਆਰਥੀਆਂ ਲਈ ਜਨਰਲ ਕੈਟਾਗਿਰੀ ਵਿਚ ਗ੍ਰੇਡ ਬੀ 1 ਅਤੇ ਇਸ ਤੋਂ ਵੱਧ ਗ੍ਰੇਡ ਪ੍ਰਾਪਤ ਕਰਨ ਵਾਲੇ ਅਤੇ ਰਿਜਰਵ ਕੈਟਾਗਿਰੀ ਲਈ ਗ੍ਰੇਡ ਬੀ 2 ਅਤੇ ਇਸ ਤੋਂ ਵੱਧ ਗ੍ਰੇਡ ਨਾਲ ਦਸਵੀਂ ਪਾਸ ਵਿਦਿਆਰਥੀ ਦਾਖ਼ਲੇ ਲਈ ਅਪਲਾਈ ਕਰਨ ਦੇ ਯੋਗ ਹੋਣਗੇ।

StudentsStudents

ਇਸੇ ਪ੍ਰਕਾਰ ਨੌਵੀਂ ਜਮਾਤ ਵਿਚ ਦਾਖ਼ਲਾ ਪ੍ਰੀਖਿਆ ਦੀ ਰਜਿਸਟ੍ਰੇਸ਼ਨ ਲਈ ਅੱਠਵੀਂ ਜਮਾਤ ਵਿਚੋਂ ਪ੍ਰਾਪਤ ਅੰਕਾਂ (ਗ੍ਰੇਡ) ਦੀ ਸ਼ਰਤ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਜਾਰੀ ਉਪਰੋਕਤ ਨਵੇਂ ਮਾਪਦੰਡਾਂ ਵਾਲੀ ਹੀ ਹੋਵੇਗੀ। ਵਿਭਾਗ ਵੱਲੋਂ ਇਹ ਵੀ ਸਪੱਸ਼ਟ ਕੀਤਾ ਗਿਆ ਹੈ ਜਿਹੜੇ ਵਿਦਿਆਰਥੀਆਂ ਨੇ ਦਾਖ਼ਲੇ ਲਈ ਪਹਿਲਾਂ ਹੀ ਅਪਲਾਈ ਕਰ ਦਿੱਤਾ ਹੈ ਅਤੇ ਹੁਣ ਉਹ ਦਾਖ਼ਲੇ ਸਬੰਧੀ ਸਾਰੀਆਂ ਮੌਜੂਦਾ ਸ਼ਰਤਾਂ ਪੂਰੀਆਂ ਕਰਦੇ ਹਨ , ਨੂੰ ਦੁਬਾਰਾ ਅਪਲਾਈ ਕਰਨ ਦੀ ਜ਼ਰੂਰਤ ਨਹੀਂ ਹੈ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਡਿਪਰੈਸ਼ਨ 'ਚ ਚਲੇ ਗਏ ਰਾਜਾ ਵੜਿੰਗ, ਹਾਈ ਕਮਾਨ ਦੇ ਦਬਾਅ ਹੇਠ ਨੇ ਰਾਜਾ | The Spokesman Debate

16 Dec 2025 2:55 PM

Rana balachaur Murder News : Kabaddi Coach ਦੇ ਕਤਲ ਦੀ Bambiha gang ਨੇ ਲਈ ਜ਼ਿੰਮੇਵਾਰੀ !

16 Dec 2025 2:54 PM

2 Punjabi youths shot dead in Canada : ਇੱਕ ਦੀ ਗੋ.ਲੀ.ਆਂ ਲੱਗਣ ਨਾਲ ਤੇ ਦੂਜੇ ਦੀ ਸਦਮੇ ਕਾਰਨ ਹੋਈ ਮੌਤ

15 Dec 2025 3:03 PM

Punjabi Gurdeep Singh shot dead in Canada: "ਆਜਾ ਸੀਨੇ ਨਾਲ ਲੱਗਜਾ ਪੁੱਤ, ਭੁੱਬਾਂ ਮਾਰ ਰੋ ਰਹੇ ਟੱਬਰ

15 Dec 2025 3:02 PM

Adv Ravinder Jolly : ਪੰਜਾਬ ਦੇ ਮੁੱਦੇ ਛੱਡ ਘੋੜਿਆਂ ਦੀ ਹਾਰ ਜਿੱਤ ਦੇ ਕੰਮ ਲੱਗੇ ਲੋਕਾਂ ਨੂੰ ਸਿੱਖ ਵਕੀਲ ਦੀ ਲਾਹਨਤ

15 Dec 2025 3:02 PM
Advertisement