ਸੁਖਜਿੰਦਰ ਸਿੰਘ ਰੰਧਾਵਾ ਵੱਲੋਂ ਸਹਿਕਾਰੀ ਸੁਸਾਇਟੀਆਂ ਦਾ ਪੱਧਰ ਚੁੱਕਣ ਲਈ ਦਿਸ਼ਾ ਨਿਰਦੇਸ਼ ਜਾਰੀ
Published : Jun 4, 2020, 7:34 pm IST
Updated : Jun 4, 2020, 7:34 pm IST
SHARE ARTICLE
Photo
Photo

ਸਹਿਕਾਰਤਾ ਮੰਤਰੀ ਨੇ ਜ਼ਮੀਨੀ ਹਕੀਕਤਾਂ ਜਾਣਨ ਲਈ ਵਿਧਾਇਕਾਂ ਅਤੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ

ਚੰਡੀਗੜ•, 4 ਜੂਨ : ਸਹਿਕਾਰਤਾ ਮੰਤਰੀ ਸ. ਸੁਖਜਿੰਦਰ ਸਿੰਘ ਰੰਧਾਵਾ ਨੇ ਸੂਬੇ ਦੀਆਂ ਸਹਿਕਾਰੀਆਂ ਸੁਸਾਇਟੀਆਂ ਦੇ ਢਾਂਚੇ ਨੂੰ ਮਜ਼ਬੂਤ ਕਰਨ ਅਤੇ ਇਨ੍ਹਾਂ ਵਿਚਲੀਆਂ ਖਾਮੀਆਂ ਦੂਰ ਕਰਨ ਲਈ ਅੱਜ ਕੁਝ ਵਿਧਾਇਕਾਂ ਅਤੇ ਵਿਭਾਗ ਦੇ ਸੀਨੀਅਰ ਅਧਿਕਾਰੀਆਂ ਨਾਲ ਉਚ ਪੱਧਰੀ ਮੀਟਿੰਗ ਕੀਤੀ। ਮੀਟਿੰਗ ਦੌਰਾਨ ਜ਼ਮੀਨੀ ਹਕੀਕਤਾਂ ਜਾਣਨ ਤੋਂ ਬਾਅਦ ਸ. ਰੰਧਾਵਾ ਨੇ ਇਨ੍ਹਾਂ ਸੁਸਾਇਟੀਆਂ ਦਾ ਪੱਧਰ ਉਪਰ ਚੁੱਕਣ ਅਤੇ ਦਸ਼ਾ ਸੁਧਾਰਨ ਲਈ ਦਿਸ਼ਾ ਨਿਰਦੇਸ਼ ਜਾਰੀ ਕੀਤੇ।
ਇਥੇ ਮਾਰਕਫੈਡ ਦੇ ਮੁੱਖ ਦਫਤਰ ਵਿਖੇ ਹੋਈ ਮੀਟਿੰਗ ਵਿੱਚ ਸ. ਰੰਧਾਵਾ ਨੇ ਕਿਹਾ ਕਿ ਜਿੱਥੇ ਵੀ ਸੁਸਾਇਟੀਆਂ ਨੂੰ ਲੋੜੀਂਦੇ ਸਟਾਫ ਦੀ ਲੋੜ ਹੈ,

FileFile

ਉਸ ਦੀ ਘਾਟ ਨੂੰ ਪੂਰਾ ਕਰਨ ਲਈ ਭਰਤੀ ਦੇ ਅਧਿਕਾਰ ਜੁਆਇੰਟ ਰਜਿਸਟਰਾਰਜ਼ ਨੂੰ ਦਿੱਤੇ ਜਾਣ। ਉਨ੍ਹਾਂ ਸੁਸਾਇਟੀਆਂ ਦੇ ਕੰਮ ਦਾ ਮੁਲਾਂਕਣ ਕਰਦਿਆਂ ਘਾਟੇ ਵਿੱਚ ਚੱਲ ਰਹੀਆਂ ਸੁਸਾਇਟੀਆਂ ਨੂੰ ਮੁਨਾਫੇ ਵਿੱਚ ਲਿਆਉਣ ਲਈ ਕਾਰਗਾਰ ਵਿਆਪਕ ਨੀਤੀ ਬਣਾਉਣ ਲਈ ਵੀ ਕਿਹਾ। ਉਨ੍ਹਾਂ ਸੁਸਾਇਟੀਆਂ ਦੇ ਕੰਮਕਾਜ ਵਿੱਚ ਸੁਧਾਰ ਅਤੇ ਪਾਰਦਰਸ਼ਤਾ ਲਿਆਉਣ ਲਈ ਵੀ ਸੁਝਾਅ ਮੰਗੇ।

Sukhjinder RandhawaSukhjinder Randhawa

ਸ. ਰੰਧਾਵਾ ਨੇ ਕਿਹਾ ਕਿ ਸਹਿਕਾਰਤਾ ਵਿਭਾਗ ਕਿਸਾਨੀ ਦੀ ਰੀੜ੍ਹ ਦੀ ਹੱਡੀ ਹੈ। ਕਿਸਾਨੀਂ ਨੂੰ ਲਾਹੇਵੰਦ ਬਣਾਉਣ ਲਈ ਮਜ਼ਬੂਤ ਸਹਿਕਾਰਾ ਲਹਿਰ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਵਿਭਾਗ ਦੀ ਪਹਿਲ ਸਹਿਕਾਰੀ ਸੁਸਾਇਟੀਆਂ ਨੂੰ ਮਜ਼ਬੂਤ ਕਰਨਾ ਹੈ। ਉਨ੍ਹਾਂ ਕਿਹਾ ਕਿ ਉਹ ਖੁਦ ਨਿਰੰਤਰ ਸਮੇਂ ਦੇ ਅੰਦਰ ਸੁਸਾਇਟੀਆਂ ਦੇ ਕੰਮਕਾਜ ਦੀ ਸਮੀਖਿਆ ਕਰਿਆ ਕਰਨਗੇ।

FileFile

ਮੀਟਿੰਗ ਵਿੱਚ ਵਿਧਾਇਕ ਸ. ਦਰਸ਼ਨ ਸਿੰਘ ਬਰਾੜ, ਸ. ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ, ਅਮਰਿੰਦਰ ਸਿੰਘ ਰਾਜਾ ਵੜਿੰਗ, ਸ. ਪਰਮਿੰਦਰ ਸਿੰਘ ਪਿੰਕੀ, ਸ. ਕੁਲਬੀਰ ਸਿੰਘ ਜ਼ੀਰਾ, ਸ. ਪ੍ਰੀਤਮ ਸਿੰਘ ਕੋਟਭਾਈ, ਸ. ਸੁਰਜੀਤ ਸਿੰਘ ਧੀਮਾਨ, ਸ੍ਰੀ ਨੱਥੂ ਰਾਮ, ਸ. ਦਵਿੰਦਰ ਸਿੰਘ ਘੁਬਾਇਆ, ਸ. ਬਰਿੰਦਰਮੀਤ ਸਿੰਘ ਪਾਹੜਾ, ਸਹਿਕਾਰੀ ਸਭਾਵਾਂ ਦੇ ਰਜਿਸਟਰਾਰ ਸ੍ਰੀ ਵਿਕਾਸ ਗਰਗ, ਪੰਜਾਬ ਰਾਜ ਸਹਿਕਾਰੀ ਬੈਂਕ ਤੇ ਮਾਰਕਫੈਡ ਦੇ ਐਮ.ਡੀ. ਸ੍ਰੀ ਵਰੁਣ ਰੂਜ਼ਮ, ਮਿਲਕਫੈਡ ਦ ਐਮ.ਡੀ. ਸ੍ਰੀ ਕਮਲਦੀਪ ਸਿੰਘ ਸੰਘਾ ਸਣੇ ਹੋਰ ਵੀ ਉਚ ਅਧਿਕਾਰੀ ਹਾਜ਼ਰ ਸਨ।

Sukhjinder RandhawaSukhjinder Randhawa

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

Simranjit Maan Interview : ਕੀ ਸਿੱਖ ਕੌਮ ਨੇ ਲਾਹ ਦਿੱਤਾ ਮਾਨ ਦਾ ਉਲਾਂਭਾ?

25 Apr 2024 12:56 PM

'10 ਸਾਲ ਰੱਜ ਕੇ ਕੀਤਾ ਨਸ਼ਾ, ਘਰ ਵੀ ਕਰ ਲਿਆ ਬਰਬਾਦ, ਅੱਕ ਕੇ ਘਰਵਾਲੀ ਵੀ ਛੱਡ ਗਈ ਸਾਥ'ਪਰ ਇੱਕ ਘਟਨਾ ਨੇ ਬਦਲ ਕੇ ਰੱਖ

25 Apr 2024 12:31 PM

Today Punjab News: Moosewale ਦੇ Father ਦੀ ਸਿਆਸਤ 'ਚ ਹੋਵੇਗੀ Entry ! ਜਾਣੋ ਕਿਸ ਸੀਟ ਤੋਂ ਲੜ ਸਕਦੇ ਚੋਣ

25 Apr 2024 10:50 AM

BREAKING UPDATE: ਅੰਮ੍ਰਿਤਪਾਲ ਸਿੰਘ ਲੜਨਗੇ ਲੋਕ ਸਭਾ ਦੀ ਚੋਣ, Jail 'ਚ ਵਕੀਲ ਨਾਲ ਮੁਲਾਕਾਤ ਤੋਂ ਬਾਅਦ ਭਰੀ ਹਾਮੀ...

25 Apr 2024 10:27 AM

Big Breaking : ਬਲਕੌਰ ਸਿੰਘ ਨੂੰ ਬਠਿੰਡਾ ਤੋਂ ਜਿਤਾਉਣ ਲਈ ਭਾਜਪਾ ਪਿੱਛੇ ਹਟਣ ਲਈ ਤਿਆਰ!

25 Apr 2024 9:08 AM
Advertisement