ਪੰਜਾਬ ਸਰਕਾਰ ਵਲੋਂ ਸਹਿਕਾਰਤਾ ਮੰਤਰੀ ਰੰਧਾਵਾ ਦੀ ਅਗਵਾਈ ਹੇਠ 11 ਮੈਂਬਰੀ ਬੋਰਡ ਦਾ ਗਠਨ
Published : Jun 4, 2020, 8:31 am IST
Updated : Jun 4, 2020, 8:31 am IST
SHARE ARTICLE
Sukhjinder Singh Randhawa
Sukhjinder Singh Randhawa

ਮਾਰਕਫੈਡ ਅਤੇ ਸਹਿਕਾਰੀ ਮਾਰਕਟਿੰਗ ਸੁਸਾਇਟੀਆਂ ਨੂੰ ਦਰਪੇਸ਼ ਮੁਸ਼ਕਲਾਂ ਨਾਲ ਨਜਿੱਠੇਗਾ ਉਚ ਪੱਧਰੀ ਬੋਰਡ

ਚੰਡੀਗੜ੍ਹ, 3 ਜੂਨ (ਸਪੋਕਸਮੈਨ ਸਮਾਚਾਰ ਸੇਵਾ) : ਪੰਜਾਬ ਸਰਕਾਰ ਵਲੋਂ ਮਾਰਕਫ਼ੈੱਡ ਅਤੇ ਸਹਿਕਾਰੀ ਮਾਰਕਟਿੰਗ ਸੁਸਾਇਟੀਆਂ ਦੀਆਂ ਸਮਸਿਆਵਾਂ ਨਾਲ ਨਜਿੱਠਣ ਲਈ ਸਹਿਕਾਰਤਾ ਮੰਤਰੀ ਸੁਖਜਿੰਦਰ ਸਿੰਘ ਰੰਧਾਵਾ ਦੀ ਅਗਵਾਈ ਹੇਠ 11 ਮੈਂਬਰੀ ਬੋਰਡ ਦਾ ਗਠਨ ਕੀਤਾ ਗਿਆ ਹੈ। ਇਸ ਬੋਰਡ ਵਿਚ ਵੱਖ-ਵੱਖ ਵਿਭਾਗਾਂ ਅਤੇ ਅਦਾਰਿਆਂ ਦੇ ਉਚ ਅਧਿਕਾਰੀ ਸ਼ਾਮਲ ਕੀਤੇ ਗਏ ਹਨ। ਸਹਿਕਾਰਤਾ ਵਿਭਾਗ ਦੇ ਬੁਲਾਰੇ ਨੇ ਦਸਿਆ ਕਿ ਇਸ ਬੋਰਡ ਦੇ ਗਠਨ ਸਬੰਧੀ ਵਧੀਕ ਮੁੱਖ ਸਕੱਤਰ ਸਹਿਕਾਰਤਾ ਸ੍ਰੀਮਤੀ ਕਲਪਨਾ ਮਿੱਤਲ ਬਰੂਹਾ ਵਲੋਂ ਨੋਟੀਫ਼ੀਕੇਸ਼ਨ ਜਾਰੀ ਕਰ ਦਿਤਾ ਗਿਆ ਹੈ।

File photoFile photo

ਬੁਲਾਰੇ ਨੇ ਦਸਿਆ ਕਿ 11 ਮੈਂਬਰੀ ਬੋਰਡ ਦੇ ਚੇਅਰਮੈਨ ਸਹਿਕਾਰਤਾ ਮੰਤਰੀ ਹੋਣਗੇ ਅਤੇ ਵਧੀਕ ਮੁੱਖ ਸਕੱਤਰ ਸਹਿਕਾਰਤਾ, ਪ੍ਰਮੁੱਖ ਸਕੱਤਰ ਜੇਲ੍ਹਾਂ, ਪ੍ਰਮੁੱਖ ਸਕੱਤਰ ਸਮਾਜਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ, ਪ੍ਰਮੁੱਖ ਸਕੱਤਰ ਸਿਹਤ ਤੇ ਪਰਵਾਰ ਭਲਾਈ, ਪ੍ਰਮੁੱਖ ਸਕੱਤਰ ਖੁਰਾਕ ਤੇ ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ, ਪ੍ਰਮੁੱਖ ਸਕੱਤਰ/ਸਕੱਤਰ ਸਕੂਲ ਸਿਖਿਆ, ਮਾਰਕਫ਼ੈੱਡ ਦੇ ਐਮ.ਡੀ. ਅਤੇ ਸੂਬੇ ਦੀਆਂ ਸਹਿਕਾਰੀ ਸੁਸਾਇਟੀਆਂ ਦੇ ਦੋ ਨੁਮਾਇੰਦੇ ਇਸ ਬੋਰਡ ਦੇ ਮੈਂਬਰ ਹੋਣਗੇ। ਸਹਿਕਾਰੀ ਸਭਾਵਾਂ ਦੇ ਰਜਿਸਟਰਾਰ ਬੋਰਡ ਦੇ ਕਨਵੀਨਰ ਮੈਂਬਰ ਹੋਣਗੇ।

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਨਸ਼ੇ ਦਾ ਦੈਂਤ ਖਾ ਗਿਆ ਪਰਿਵਾਰ ਦੇ 7 ਜੀਆਂ ਨੂੰ, ਤਸਵੀਰਾਂ ਦੇਖ ਕੇ ਹੰਝੂ ਵਹਾਅ ਰਹੀ ਬਜ਼ੁਰਗ ਮਾਤਾ

18 Jan 2026 2:54 PM

Punjabi Youth Dies in New Zealand:ਮੈਨੂੰ ਕਹਿੰਦਾ ਸੀ ਮੈਂ 1-2 ਸਾਲ ਲਗਾਉਣੇ ਨੇ ਵਿਦੇਸ਼, ਫ਼ਿਰ ਤੁਹਾਡੇ ਕੋਲ਼ ਰਹਾਂਗਾ

18 Jan 2026 2:53 PM

Gurdaspur Accident : ਟਰੱਕ ਨਾਲ ਟਕਰਾਈ ਸਕੂਲ ਵੈਨ, ਮੌਕੇ 'ਤੇ ਮਚਿਆ ਹੜਕੰਪ

17 Jan 2026 3:07 PM

ਫਗਵਾੜਾ ਦੀ ਫਰੈਂਡਜ਼ ਕਲੋਨੀ 'ਚ ਘਰ 'ਤੇ ਕੀਤਾ ਹਮਲਾ

17 Jan 2026 3:04 PM

'ਹੁਣ ਆਏ ਦਿਨੀਂ BJP ਦਾ ਝੰਡਾ ਚੜ੍ਹਦਾ ਰਹੇਗਾ ...' ਜਗਮੀਤ ਬਰਾੜ ਤੇ ਚਰਨਜੀਤ ਬਰਾੜ ਦੇ ਭਾਜਪਾ 'ਚ ਸ਼ਾਮਿਲ ਹੋਣ 'ਤੇ ਬੋਲੇ BJP ਆਗੂ ਅਨਿਲ ਸਰੀਨ

16 Jan 2026 3:14 PM
Advertisement