ਕੋਰੋਨਾ ਮਹਾਂਮਾਰੀ ਇਸ ਸਦੀ ਦੀ ਸੱਭ ਤੋਂ ਵੱਡੀ ਚੁਨੌਤੀ ਬਣ ਕੇ ਸਾਹਮਣੇ ਆਈ : ਮੋਦੀ
Published : Jun 4, 2021, 11:56 pm IST
Updated : Jun 4, 2021, 11:56 pm IST
SHARE ARTICLE
image
image

ਕੋਰੋਨਾ ਮਹਾਂਮਾਰੀ ਇਸ ਸਦੀ ਦੀ ਸੱਭ ਤੋਂ ਵੱਡੀ ਚੁਨੌਤੀ ਬਣ ਕੇ ਸਾਹਮਣੇ ਆਈ : ਮੋਦੀ

ਨਵੀਂ ਦਿੱਲੀ, 4 ਜੂਨ : ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਸ਼ੁਕਰਵਾਰ ਨੂੰ ਕਿਹਾ ਕਿ ਕੋਵਿਡ-19 ਮਹਾਂਮਾਰੀ ਕਾਰਨ ‘ਆਤਮ ਨਿਰਭਰ ਭਾਰਤ’ ਅਭਿਆਨ ਦੀ ਰਫ਼ਤਾਰ ਕੁੱਝ ਹੌਲੀ ਹੋਈ ਹੈ ਪਰ ਇਸ ਅਭਿਆਨ ਰਾਹੀਂ ਦੇਸ਼ ਨੂੰ ਮਜ਼ਬੂਤ ਬਣਾਉਣਾ ਅੱਜ ਵੀ ਉਨ੍ਹਾਂ ਦੀ ਸਰਕਾਰ ਦਾ ਸੰਕਲਪ ਹੈ। ਵਿਗਿਆਨਕ ਅਤੇ ਉਦਯੋਗਿਕ ਖੋਜ ਪ੍ਰੀਸ਼ਦ (ਸੀਐਸਆਈਆਰ) ਸੋਸਾਇਟੀ ਦੀ ਇਕ ਬੈਠਕ ਦੀ ਪ੍ਰਧਾਨਗੀ ਕਰਨ ਤੋਂ ਬਾਅਦ ਅਪਣੇ ਸੰਬੋਧਨ ਵਿਚ ਪ੍ਰਧਾਨ ਮੰਤਰੀ ਨੇ ਇਹ ਵੀ ਕਿਹਾ ਕਿ ਸਾਫ਼ਟਵੇਅਰ ਤੋਂ ਲੈ ਕੇ ਸੈਟੇਲਾਈਟ ਤਕ ਅੱਜ ਭਾਰਤ ਦੂਜੇ ਦੇਸ਼ਾਂ ਦੇ ਵਿਕਾਸ ਨੂੰ ਗਤੀ ਦੇ ਰਿਹਾ ਹੈ ਅਤੇ ਦੁਨੀਆਂ ਦੇ ਵਿਕਾਸ ਵਿਚ ਪ੍ਰਮੁਖ ਇੰਜਣ ਦੀ ਭੂਮਿਕਾ ਨਿਭਾ ਰਿਹਾ ਹੈ।
  ਵੀਡੀਉ Çਲੰਕ ਰਾਹੀਂ ਕਰਵਾਏ ਇਸ ਪ੍ਰੋਗਰਾਮ ਵਿਚ ਵਿੱਤ ਮੰਤਰੀ ਨਿਰਮਲਾ ਸੀਤਾਰਮਣ, ਵਣਜ ਅਤੇ ਉਦਯੋਗ ਮੰਤਰੀ ਪੀਯੂਸ਼ ਗੋਇਲ, ਸਿਹਤ ਮੰਤਰੀ ਹਰਸ਼ਵਰਧਨ ਤੋਂ ਇਲਾਵਾ ਹੋਰ ਮੰਤਰੀ ਅਤੇ ਵਿਗਿਆਨਕ ਸ਼ਾਮਲ ਸਨ। ਪ੍ਰਧਾਨ ਮੰਤਰੀ ਨੇ ਕਿਹਾ ਕਿ ਕੋਵਿਡ-19 ਆਲਮੀ ਮਹਾਂਮਾਰੀ ਪੂਰੀ ਦੁਨੀਆਂ ਸਾਹਮਣੇ ਇਸ ਸਦੀ ਦੀ ਸੱਭ ਤੋਂ ਵੱਡੀ ਚੁਣੌਤੀ ਬਣ ਕੇ ਆਈ ਹੈ ਪਰ ਇਤਿਹਾਸ ਇਯ ਗੱਲ ਦਾ ਗਵਾਹ ਹੈ ਕਿ ਜਦੋਂ ਵੀ ਮਨੁੱਖਤਾ ’ਤੇ ਕੋਈ ਵੱਡਾ ਸੰਕਟ ਆਇਆ ਹੈ ਤਾਂ ਵਿਗਿਆਨ ਨੇ ਹੋਰ ਚੰਗੀ ਭਵਿਖ ਦਾ ਰਸਤਾ ਤਿਆਰ ਕੀਤਾ ਹੈ।
 ਇਕ ਸਾਲ ਦੇ ਅੰਦਰ ਕੋਰੋਨਾ ਰੋਕੂ ਟੀਕਾ ਵਿਕਸਤ ਕਰਨ ਲਈ ਵਿਗਿਆਨੀਆਂ ਦੀ ਸ਼ਲਾਘਾ ਕਰਦੇ ਹੋਏ ਮੋਦੀ ਨੇ ਕਿਹਾ ਕਿ ਇਸ ਅਚਾਨਕ ਆਈ ਅਤੇ ਐਨੀ ਵੱਡੀ ਆਫ਼ਤ ਤੋਂ ਦੇਸ਼ ਦੀ ਜਨਤਾ ਨੂੰ ਬਾਹਰ ਕੱਢਣ ਲਈ ਇਕ ਸਾਲ ਵਿਚ ਟੀਕਾ ਬਣਾ ਦੇਣ ਦਾ ਕੰਮ ਸ਼ਾਇਦ ਇਤਿਹਾਸ ਵਿਚ ਪਹਿਲੀ ਵਾਰ ਹੋਇਆ ਹੋਵੇਗਾ। ਉਨ੍ਹਾਂ ਕਿਹਾ ਕਿ ਪਹਿਲਾਂ ਦੂਜੇ ਦੇਸ਼ਾਂ ਵਿਚ ਖੋਜ ਹੋਇਆ ਕਰਦੀ ਸੀ ਤਾਂ ਭਾਰਤ ਨੂੰ ਕਈ ਕਈ ਸਾਲਾਂ ਤਕ ਲਾਭ ਦਾ ਇੰਤਜ਼ਾਰ ਕਰਨਾ ਪੈਂਦਾ ਸੀ ਪਰ ਅੱਜ ਭਾਰਤ ਦੇ ਵਿਗਿਆਨੀ ਦੂਜੇ ਦੇਸ਼ਾਂ ਦੇ ਵਿਗਿਆਨੀਆਂ ਨਾਲ ਮੋਢੇ ਨਾਲ ਮੋਢਾ ਜੋੜ ਕੇ ਮਨੁੱਖੀ ਜੀਵਨ ਦੀ ਸੇਵਾ ਵਿਚ ਜੁਟੇ ਹੋਏ ਹਨ ਅਤੇ ਉਨੀ ਹੀ ਤੇਜ਼ੀ ਨਾਲ ਕੰਮ ਕਰ ਰਹੇ ਹਨ।         
    (ਪੀਟੀਆਈ)

SHARE ARTICLE

ਏਜੰਸੀ

Advertisement

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM

Rana Balachauria Murder Case | Gangster Harpinder Singh Encounter :ਪੁਲਿਸ ਨੇ ਆਖਿਰ ਕਿਵੇਂ ਕੀਤਾ ਐਨਕਾਊਂਟਰ

18 Dec 2025 3:12 PM

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM

28 ਸਾਲ ਦੀ ਕੁੜੀ ਨੇ ਅਕਾਲੀ ਦਲ ਦਾ ਖੋਲ੍ਹਿਆ ਖਾਤਾ, ਅਕਾਲੀ ਦਲ ਨੂੰ ਨਵੇਂ ਨੌਜਵਾਨਾਂ ਦੀ ਲੋੜ ?

17 Dec 2025 3:27 PM

ਡਿਪਰੈਸ਼ਨ 'ਚ ਚਲੇ ਗਏ ਰਾਜਾ ਵੜਿੰਗ, ਹਾਈ ਕਮਾਨ ਦੇ ਦਬਾਅ ਹੇਠ ਨੇ ਰਾਜਾ | The Spokesman Debate

16 Dec 2025 2:55 PM
Advertisement