ਮਾਰਕਫੈੱਡ ਨੇ ਟੀਕਾਕਰਨ ਮੁਹਿੰਮ ਚਲਾਈ, 300 ਕਰਮਚਾਰੀਆਂ ਨੂੰ ਲਗਾਇਆ ਕੋਰੋਨਾ ਟੀਕਾ
Published : Jun 4, 2021, 6:15 pm IST
Updated : Jun 4, 2021, 6:15 pm IST
SHARE ARTICLE
vaccination campaign
vaccination campaign

ਇਸ ਲਈ ਮਾਰਕਫੈੱਡ ਨੇ ਇਸ ਟੀਕਾਕਰਨ ਮੁਹਿੰਮ ਦੀ ਸ਼ੁਰੂਆਤ ਕੀਤੀ

ਚੰਡੀਗੜ੍ਹ-ਕੋਵਿਡ-19 ਮਹਾਮਾਰੀ ਤੋਂ ਆਪਣੇ ਕਰਮਚਾਰੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਮਾਰਕਫੈੱਡ ਨੇ ਅੱਜ ਆਪਣੇ ਚੰਡੀਗੜ੍ਹ ਦਫ਼ਤਰ ਵਿਖੇ 300 ਕਰਮਚਾਰੀਆਂ ਅਤੇ ਸਾਬਕਾ ਕਰਮਚਾਰੀਆਂ ਦੇ ਨਾਲ-ਨਾਲ ਉਨ੍ਹਾਂ ਦੇ ਪਰਿਵਾਰਾਂ ਲਈ ਟੀਕਾਕਰਨ ਮੁਹਿੰਮ ਚਲਾਈ।

ਇਹ ਵੀ ਪੜ੍ਹੋ-ਸੁਖਬੀਰ ਬਾਦਲ ਨੇ ਕੈਪਟਨ ਸਰਕਾਰ 'ਤੇ ਵੈਕਸੀਨ ਨੂੰ ਲੈ ਕੇ ਲਾਇਆ ਇਹ ਵੱਡਾ ਦੋਸ਼

VaccinationVaccinationਇਸ ਮੌਕੇ ਮਾਰਕਫੈੱਡ ਦੇ ਐੱਮ.ਡੀ. ਵਰੁਣ ਰੂਜ਼ਮ ਨੇ ਦੱਸਿਆ ਕਿ ਇਸ ਸੰਸਥਾ ਲਈ ਇਸ ਦੇ ਕਰਮਚਾਰੀ ਸਭ ਤੋਂ ਮਹੱਤਵਪੂਰਨ ਹਨ, ਇਸ ਲਈ ਮਾਰਕਫੈੱਡ ਨੇ ਇਸ ਟੀਕਾਕਰਨ ਮੁਹਿੰਮ ਦੀ ਸ਼ੁਰੂਆਤ ਕੀਤੀ ਹੈ।ਉਨ੍ਹਾਂ ਅੱਗੇ ਕਿਹਾ ਕਿ ਕੋਵਿਡ-19 ਟੀਕਾਕਰਨ ਲਈ ਬਣਾਈ ਟੀਮ 'ਚ ਸਿਵਲ ਸਰਜਨ ਮੁਹਾਲੀ ਡਾ. ਆਦਰਸ਼ ਪਾਲ ਕੌਰ, ਡਾ. ਵਿਜੈ ਭਗਤ, ਡਾ. ਐੱਚ.ਐੱਸ. ਚੀਮਾ, ਐੱਸ.ਐੱਮ.ਓ. ਅਤੇ ਜ਼ਿਲ੍ਹਾ ਹਸਪਤਾਲ ਮੋਹਾਲੀ ਤੋਂ ਡਾ. ਤਰਨਜੋਤ ਕੌਰ ਸ਼ਾਮਲ ਸਨ।

VaccinationVaccinationਇਹ ਵੀ ਪੜ੍ਹੋ-ਓਲੰਪਿਕ : ਭਾਰਤੀ ਪਹਿਲਵਾਨ ਮਲਿਕ ਡੋਪ ਟੈਸਟ 'ਚੋਂ ਹੋਏ ਫੇਲ੍ਹ, ਅਸਥਾਈ ਤੌਰ 'ਤੇ ਕੀਤਾ ਗਿਆ ਮੁਅੱਤਲ

ਟੀਮ ਨੇ ਕਰਮਚਾਰੀਆਂ ਨੂੰ ਸੁਰੱਖਿਆ ਸਾਵਧਾਨੀਆਂ ਵਰਤ ਕੇ ਆਪਣੇ ਆਪ ਨੂੰ ਕੋਰੋਨਾ ਵਾਇਰਸ ਤੋਂ ਬਚਾਉਣ ਬਾਰੇ ਵੀ ਜਾਣੂੰ ਕਰਵਾਇਆ। ਟੀਕਾਕਰਨ ਮੁਹਿੰਮ ਦੌਰਾਨ ਮਾਰਕਫੈੱਡ ਦੇ ਸੀਐਮ (ਪੀ) ਡਾ. ਦਮਨਦੀਪ ਕੌਰ ਵੀ ਮੌਜੂਦ ਸਨ।

ਇਹ ਵੀ ਪੜ੍ਹੋ-ਪਾਕਿ : ਇਸ ਕਾਰਨ ਅਦਾਲਤ ਨੇ ਈਸਾਈ ਜੋੜੇ ਦੀ ਫਾਂਸੀ ਕਰ ਦਿੱਤੀ ਮੁਆਫ਼

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਭਾਜਪਾ ਝੂਠੀ ਰਾਜਨੀਤੀ ਕਰਦੀ, ਅਸੀਂ ਦੇਸ਼ ਦੀ ਰਾਜਨੀਤੀ ਨੂੰ ਬਦਲਣ ਤੇ ਇਮਾਨਦਾਰੀ ਭਰਨ ਆਏ ਹਾਂ'

01 Mar 2026 1:59 PM

'ਚੰਡੀਗੜ੍ਹ ਵਿਖੇ ਵਰਲਡ ਮੈਰਾਥਨ 'ਚ ਪੰਜਾਬ ਦੇ ਰਾਜਪਾਲ ਨੇ ਵੀ ਲਿਆ ਹਿੱਸਾ'

01 Mar 2026 1:55 PM

Navkiran Singh: ਜੇ ਬੱਚੇ ਨੂੰ ਘਰੋਂ ਲੈ ਕੇ ਗਏ ਸੀ ਤਾਂ ਐਨਕਾ.ਊਂਟਰ ਕਿਵੇਂ ਬਣ ਗਿਆ,ਫਿਰ ਸਬੂਤ ਮਿਟਾਉਣ ਦੀ ਕੀ ਲੋੜ ਪਈ?

28 Feb 2026 11:38 AM

ਖਰੜ 'ਚ ਬਿਲਡਰ ਮਾਫ਼ੀਆਂ ਵੱਲੋਂ ਗੈਰ-ਕਾਨੂੰਨੀ ਤਰੀਕੇ ਨਾਲ ਕੱਟੀਆਂ ਜਾ ਰਹੀਆਂ ਕਾਲੋਨੀਆਂ

28 Feb 2026 11:37 AM

ਕੇਜਰੀਵਾਲ ਦੇ ਬਰੀ ਹੋਣ 'ਤੇ ਪਤਨੀ ਸੁਨੀਤਾ ਕੇਜਰੀਵਾਲ ਦਾ ਵੱਡਾ ਬਿਆਨ "

27 Feb 2026 2:23 PM
Advertisement