ਮਾਂ ਦੀ ਮਾਮੂਲੀ ਝਿੜਕ ਕਾਰਨ ਦੋ ਭੈਣਾਂ ਦੇ ਇਕਲੌਤੇ ਭਰਾ ਨੇ ਚੁੱਕਿਆ ਖੌਫਨਾਕ ਕਦਮ
Published : Jun 4, 2021, 5:17 pm IST
Updated : Jun 4, 2021, 5:17 pm IST
SHARE ARTICLE
Gurpreet Singh
Gurpreet Singh

ਪੰਜਾਬ ਦੇ ਜ਼ਿਲ੍ਹਾ ਗੁਰਦਾਸਪੁਰ ਦੇ ਪਿੰਡ ਗੋਹਤ ਪੋਖਰ ਵਿਚ ਇਕ ਲਾਪਤਾ ਨਾਬਾਲਗ ਲੜਕੇ ਦੀ ਲਾਸ਼ ਬਰਾਮਦ ਹੋਈ ਹੈ।

ਗੁਰਦਾਸਪੁਰ: ਪੰਜਾਬ ਦੇ ਜ਼ਿਲ੍ਹਾ ਗੁਰਦਾਸਪੁਰ (Gurdaspur) ਦੇ ਪਿੰਡ ਗੋਹਤ ਪੋਖਰ ਵਿਚ ਇਕ ਲਾਪਤਾ ਨਾਬਾਲਗ ਲੜਕੇ ਦੀ ਲਾਸ਼ ਬਰਾਮਦ ਹੋਈ ਹੈ। ਮ੍ਰਿਤਕ ਦੀ ਪਛਾਣ 15 ਸਾਲਾ ਗੁਰਪ੍ਰੀਤ ਸਿੰਘ ਪੁੱਤਰ ਨਿਸ਼ਾਨ ਸਿੰਘ ਵਜੋਂ ਹੋਈ ਹੈ। ਮਿਲੀ ਜਾਣਕਾਰੀ ਮੁਤਾਬਕ ਗੁਰਪ੍ਰੀਤ ਦੋ ਭੈਣਾਂ ਦਾ ਇਕਲੌਤਾ ਭਰਾ ਸੀ ਅਤੇ ਉਹ ਪਿਛਲੇ 13 ਦਿਨ ਤੋਂ ਲਾਪਤਾ ਸੀ।

SuicideSuicide

ਇਹ ਵੀ ਪੜ੍ਹੋ:  ਭਾਰਤੀ ਪਹਿਲਵਾਨ ਮਲਿਕ ਡੋਪ ਟੈਸਟ 'ਚੋਂ ਹੋਏ ਫੇਲ੍ਹ, ਅਸਥਾਈ ਤੌਰ 'ਤੇ ਕੀਤਾ ਗਿਆ ਮੁਅੱਤਲ

ਦੱਸਿਆ ਜਾ ਰਿਹਾ ਹੈ ਕਿ ਗੁਰਪ੍ਰੀਤ ਦੀ ਮਾਂ ਨੇ ਉਸ ਨੂੰ ਮੋਬਾਈਲ ਚਲਾਉਣ ਤੋਂ ਮਨਾਂ ਕੀਤਾ ਸੀ। ਮਾਂ ਦੀ ਮਾਮੂਲੀ ਝਿੜਕ ਤੋਂ ਨਰਾਜ਼ ਹੋ ਕੇ ਉਹ ਘਰੋਂ ਚਲਾ ਗਿਆ ਅਤੇ ਹੁਣ 13 ਦਿਨ ਬਾਅਦ ਉਸ ਦੀ ਲਾਸ਼ ਮਿਲੀ ਹੈ। ਪੁਲਿਸ ਨੂੰ ਦਿੱਤੇ ਬਿਆਨ ਵਿਚ ਗੁਰਪ੍ਰੀਤ ਦੀ ਮਾਂ ਨੇ ਦੱਸਿਆ ਕਿ ਉਹਨਾਂ ਦੇ ਘਰ ਦੀ ਆਰਥਿਕ ਸਥਿਤੀ ਠੀਕ ਨਹੀਂ ਹੈ। ਉਹਨਾਂ ਨੂੰ ਉਮੀਦ ਸੀ ਕਿ ਉਹਨਾਂ ਦਾ ਪੁੱਤਰ ਪੜ੍ਹ ਲਿਖ ਕੇ ਪਰਿਵਾਰ ਦੀ ਤੰਗੀ ਦੂਰ ਕਰੇਗਾ।

Gurpreet SinghGurpreet Singh

ਇਹ ਵੀ ਪੜ੍ਹੋ: ਕੇਂਦਰੀ ਮੰਤਰੀ ਦਾ ਦੋਸ਼, ਨਿੱਜੀ ਹਸਪਤਾਲਾਂ ਨੂੰ ਮਹਿੰਗੇ ਭਾਅ Covaxin ਵੇਚ ਰਹੀ ਪੰਜਾਬ ਸਰਕਾਰ

ਉਹਨਾਂ ਦੱਸਿਆ ਕਿ ਉਹ ਸਾਰਾ ਦਿਨ ਮੋਬਾਈਲ ਚਲਾਉਂਦਾ ਰਹਿੰਦਾ ਸੀ, ਇਸ ਲ਼ਈ ਮਾਂ ਨੇ ਗੁਰਪ੍ਰੀਤ ਨੂੰ ਝਿੜਕ ਦਿੱਤਾ। ਪਰਿਵਾਰ ਨੇ ਦੱਸਿਆ ਕਿ ਉਹ ਪਿਛਲੇ 13 ਦਿਨਾਂ ਤੋਂ ਉਸ ਦੀ ਤਲਾਸ਼ ਕਰ ਰਹੇ ਸੀ। ਗਾਜ਼ੀਕੋਟ ਦੇ ਨੇੜੇ ਨਹਿਰ ਕੰਢਿਓਂ ਗੁਰਪ੍ਰੀਤ ਦਾ ਸਾਈਕਲ ਵੀ ਬਰਾਮਦ ਹੋਇਆ ਸੀ। ਪੁਲਿਸ ਅਨੁਸਾਰ ਲਾਸ਼ ਪੋਸਟਮਾਰਟਮ ਕਰਾ ਕੇ ਪਰਿਵਾਰ ਨੂੰ ਸੌਂਪ ਦਿੱਤੀ ਗਈ ਹੈ। ਪੁਲਿਸ ਵੱਲੋਂ ਧਾਰਾ 174 ਦੇ ਤਹਿਤ ਕਾਰਵਾਈ ਕੀਤੀ ਗਈ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਮੰਤਰੀ ਹਰਭਜਨ ਸਿੰਘ ETO ਦਾ ਬਾਜਵਾ ਨੂੰ ਮੋੜਵਾਂ ਜਵਾਬ

09 Feb 2026 3:29 PM

ਡੇਢ ਸਾਲ ਮਗਰੋਂ ਦੁਬਈ ਤੋਂ ਪਰਤੇ ਸ਼ਖ਼ਸ ਨੇ ਪਤਨੀ ਅਤੇ ਸਾਲ਼ੀ ਨਾਲ਼ ਆਹ ਕੀ ਕੀਤਾ ?

08 Feb 2026 2:08 PM

Lucky Oberoi ਦੇ ਕਤ.ਲ ਦੀ ਨਵੀਂ CCTV, ਹਮਲਾਵਰਾਂ ਦੀਆਂ ਤਸਵੀਰਾਂ ਆਈਆਂ ਸਾਹਮਣੇ, ਨੌਕਰ 'ਤੇ ਸ਼ੱਕ ਦੀ ਸੂਈ !

07 Feb 2026 2:09 PM

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM
Advertisement