ਜੇਲ੍ਹ ਮੰਤਰੀ ਹਰਜੋਤ ਬੈਂਸ ਦਾ ਬਿਆਨ, ‘ਜੇਲ੍ਹਾਂ ’ਚੋਂ ਹੁਣ ਤੱਕ ਬਰਾਮਦ ਹੋਏ ਕਰੀਬ 1000 ਮੋਬਾਈਲ’
Published : Jun 4, 2022, 7:00 pm IST
Updated : Jun 4, 2022, 7:00 pm IST
SHARE ARTICLE
Harjot Bains
Harjot Bains

ਕਿਹਾ- 6 ਮਹੀਨੇ ਵਿਚ ਸੂਬੇ ਦੀਆਂ ਜੇਲ੍ਹਾਂ ਹੋਣਗੀਆਂ ਮੋਬਾਈਲ ਮੁਕਤ


ਫਰੀਦਕੋਟ: ਜੇਲ੍ਹ ਵਿਚ ਬੰਦ ਕੈਦੀਆਂ ਕੋਲੋਂ ਲਗਾਤਾਰ ਮੋਬਾਈਲ ਫੋਨ ਬਰਾਮਦ ਹੋਣ ਦੀਆਂ ਘਟਨਾਵਾਂ ਸਾਹਮਣੇ ਆਉਣ ਤੋਂ ਬਾਅਦ ਪੰਜਾਬ ਸਰਕਾਰ ਨੇ ਸਖ਼ਤੀ ਦਿਖਾਉਣੀ ਸ਼ੁਰੂ ਕਰ ਦਿੱਤੀ ਹੈ। ਇਸ ਦੇ ਚਲਦਿਆਂ ਅੱਜ ਜੇਲ੍ਹ ਮੰਤਰੀ ਹਰਜੋਤ ਬੈਂਸ ਨੇ ਮਾਡਰਨ ਜੇਲ੍ਹ ਦਾ ਦੌਰਾ ਕੀਤਾ, ਜਿੱਥੇ ਉਹਨਾਂ ਨੇ ਤਿੰਨ ਤੋਂ ਚਾਰ ਘੰਟੇ ਜੇਲ੍ਹ ਪ੍ਰਬੰਧਾਂ ਦਾ ਜਾਇਜ਼ਾ ਲਿਆ ਅਤੇ ਸੁਰੱਖਿਆ ਪ੍ਰਬੰਧਾਂ ਸਬੰਧੀ ਜਾਣਕਾਰੀ ਹਾਸਲ ਕੀਤੀ।

Harjot Bains Harjot Bains

ਉਹਨਾਂ ਦੱਸਿਆ ਕਿ ਸੂਬੇ ਦੀਆਂ ਜੇਲ੍ਹਾਂ ਅੰਦਰੋਂ ਮੋਬਾਈਲਾਂ ਦੀ ਰਿਕਵਰੀ ਦੁੱਗਣੀ ਹੋਈ ਹੈ। ਪੰਜਾਬ ਦੀਆਂ ਜੇਲ੍ਹਾਂ ’ਚੋਂ ਹੁਣ ਤੱਕ 1000 ਦੇ ਕਰੀਬ ਮੋਬਾਈਲ ਬਰਾਮਦ ਹੋਏ ਹਨ। 6 ਮਹੀਨਿਆਂ ’ਚ ਜੇਲ੍ਹਾਂ ਨੂੰ ਮੋਬਾਈਲ ਮੁਕਤ ਕਰਾਂਗੇ। ਇਸ ਦਿਸ਼ਾ ਵਿਚ ਕੰਮ ਸ਼ੁਰੂ ਕਰ ਦਿੱਤਾ ਗਿਆ ਹੈ ਅਤੇ ਜਲਦੀ ਹੀ ਪੰਜਾਬ ਦੀਆਂ ਕੁਝ ਜੇਲ੍ਹਾਂ ਵਿਚ ਜੈਮਰ ਲਗਾਉਣ ਦੀ ਪ੍ਰਕਿਰਿਆ ਸ਼ੁਰੂ ਹੋ ਜਾਵੇਗੀ ਅਤੇ ਜਿੱਥੇ ਜੈਮਰ ਲਗਾਏ ਗਏ ਹਨ, ਕਮੀਆਂ ਨੂੰ ਵੀ ਦੂਰ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਜੇਲ੍ਹ ਦੇ ਉਹਨਾਂ ਸਥਾਨਾਂ 'ਤੇ ਪੁਲਿਸ ਤਾਇਨਾਤ ਕੀਤੀ ਗਈ ਹੈ, ਜਿੱਥੇ ਮੋਬਾਈਲ ਸੁੱਟੇ ਜਾਣ ਦੀ ਸੰਭਾਵਨਾ ਹੈ।

Harjot BainsHarjot Bains

ਉਹਨਾਂ ਕਿਹਾ ਕਿ ਜੇਲ੍ਹਾਂ ਦੀਆਂ ਕਮੀਆਂ ਨੂੰ ਦੂਰ ਕਰਨ ਤੋਂ ਇਲਾਵਾ ਸੁਰੱਖਿਆ ਬਲਾਂ ਵਿਚ ਵੀ ਵਾਧਾ ਕੀਤਾ ਜਾ ਰਿਹਾ ਹੈ। ਉਹਨਾਂ ਕਿਹਾ ਕਿ ਪੰਜਾਬ ਦੀਆਂ ਜੇਲ੍ਹਾਂ ਨੂੰ ਅਸਲ ਮਾਇਨੇ ਵਿਚ ਸੁਧਾਰ ਕਰ ਬਣਾਇਆ ਜਾਵੇਗਾ। ਇਸ ਤੋਂ ਪਹਿਲਾਂ ਜੇਲ੍ਹ ਮੰਤਰੀ ਨੇ ਬਠਿੰਡਾ ਜੇਲ੍ਹ ਦਾ ਦੌਰਾ ਕੀਤਾ। ਜੇਲ੍ਹ ਮੰਤਰੀ ਨੇ ਕਿਹਾ ਕਿ ਨੌਜਵਾਨਾਂ ਨੂੰ ਰੁਲਣ ਨਹੀਂ ਦਿੱਤਾ ਜਾਵੇਗਾ ਕਿਉਂਕਿ ਪਿਛਲੀਆਂ ਸਰਕਾਰਾਂ ਨੇ ਕੁਝ ਬੇਕਸੂਰ ਨੌਜਵਾਨਾਂ ਨੂੰ ਗੈਂਗਸਟਰ ਬਣਾ ਕੇ ਜੇਲ੍ਹਾਂ ਵਿਚ ਡੱਕ ਦਿੱਤਾ ਸੀ।

 

ਜੇਲ੍ਹ ਮੰਤਰੀ ਨੇ ਪਿਛਲੀ ਸਰਕਾਰ ਦੇ ਕੰਮਾਂ ਦੀ ਅਯੋਗਤਾ ਬਾਰੇ ਦੱਸਦਿਆਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀਆਂ ਹਦਾਇਤਾਂ ’ਤੇ ਸਾਰੀਆਂ ਜੇਲ੍ਹਾਂ ਦਾ ਦੌਰਾ ਕਰਕੇ ਸੁਧਾਰ ਲਿਆਂਦਾ ਜਾਵੇਗਾ। ਉਹਨਾਂ ਦੱਸਿਆ ਕਿ ਜੇਲ੍ਹ ਵਿਚ ਨਵੀਂ ਭਰਤੀ ਕੀਤੀ ਜਾਵੇਗੀ। ਉਹਨਾਂ ਕਿਹਾ ਕਿ ਜੇਲ੍ਹਾਂ ਵਿਚ ਚੱਲ ਰਹੇ ਗੈਂਗਸਟਰਾਂ ਦੇ ਨੈੱਟਵਰਕ ਨੂੰ 6 ਮਹੀਨਿਆਂ ’ਚ ਤੋੜ ਦਿੱਤਾ ਜਾਵੇਗਾ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਕੌਣ ਖੋਹੇਗਾ ਤੁਹਾਡੀਆਂ ਜ਼ਮੀਨਾਂ-ਜਾਇਦਾਦਾਂ ? ਮਰ+ਨ ਤੋਂ ਬਾਅਦ ਕਿੱਥੇ ਜਾਵੇਗੀ 55% ਦੌਲਤ ?

26 Apr 2024 11:00 AM

Anandpur Sahib News : ਪੰਜਾਬ ਦਾ ਉਹ ਪਿੰਡ ਜਿੱਥੇ 77 ਸਾਲਾਂ 'ਚ ਨਸੀਬ ਨਹੀਂ ਹੋਇਆ ਸਾਫ਼ ਪਾਣੀ

25 Apr 2024 3:59 PM

Ludhiana News : ਹੱਦ ਆ ਯਾਰ, ਪੂਜਾ ਕਰਦੇ ਵਪਾਰੀ ਦੇ ਮੂੰਹ 'ਚ ਦੂਜੀ ਵਪਾਰੀ ਨੇ ਪਾ ਦਿੱਤੀ ਰਿਵਾਲਰ!

25 Apr 2024 1:36 PM

Simranjit Maan Interview : ਕੀ ਸਿੱਖ ਕੌਮ ਨੇ ਲਾਹ ਦਿੱਤਾ ਮਾਨ ਦਾ ਉਲਾਂਭਾ?

25 Apr 2024 12:56 PM

'10 ਸਾਲ ਰੱਜ ਕੇ ਕੀਤਾ ਨਸ਼ਾ, ਘਰ ਵੀ ਕਰ ਲਿਆ ਬਰਬਾਦ, ਅੱਕ ਕੇ ਘਰਵਾਲੀ ਵੀ ਛੱਡ ਗਈ ਸਾਥ'ਪਰ ਇੱਕ ਘਟਨਾ ਨੇ ਬਦਲ ਕੇ ਰੱਖ

25 Apr 2024 12:31 PM
Advertisement