
ਪੁਲਿਸ ਨੇ ਮਾਮਲਾ ਕੀਤਾ ਦਰਜ
ਮਜੀਠਾ - ਪੰਜਾਬ ਵਿਚ ਹਰ ਰੋਜ਼ ਅਣਸੁਖਾਵੀਆਂ ਘਟਵਾਨਾਂ ਵਾਪਰ ਰਹੀਆਂ ਹਨ। ਚਾਰੇ ਪਾਸੇ ਕਾਨੂੰਨ ਦੀਆਂ ਧੱਜੀਆਂ ਉਡਾਈਆਂ ਜਾ ਰਹੀਆਂ ਹਨ। ਕਿਸੇ ਨੂੰ ਕਾਨੂੰਨ ਦਾ ਖੌਫ਼ ਨਹੀਂ ਰਿਹਾ। ਅਜਿਹਾ ਹੀ ਮਾਮਲਾ ਹਲਕਾ ਮਜੀਠਾ ਤੋਂ ਸਾਹਮਣੇ ਆਇਆ ਹੈ। ਜਿਥੇ ਕੁੜੀਆਂ ਤੋਂ ਐਕਟਿਵਾ ਖੋਹ ਰਹੇ ਲੁਟਰਿਆਂ ਨੂੰ ਰੋਕਣ ਵਾਲੇ ਬਜ਼ੁਰਗ ਵਿਅਕਤੀ ਦਾ ਕਤਲ ਕਰ ਦਿੱਤਾ।
PHOTO
ਮ੍ਰਿਤਕ ਦੇ ਭਰਾ ਨੇ ਜਾਣਕਾਰੀ ਦਿੰਦਿਆਂ ਹੋਇਆ ਦੱਸਿਆ ਕਿ ਉਹ ਤੇ ਉਸਦਾ ਛੋਟਾ ਭਰਾ ਹਰਜਿੰਦਰ ਸਿੰਘ ਆਪਣੇ ਪਿੰਡ ਜਾ ਰਹੇ ਸਨ। ਜਦੋਂ ਉਹ ਪਿੰਡ ਦੇ ਬਾਹਰ ਸੂਏ ਦੇ ਪੁੱਲ ਕੋਲ ਪਹੁੰਚੇ ਤਾਂ ਦੋ ਲੁਟੇਰੇ ਆਪਣੇ ਦਸਤੀ ਹਥਿਆਰਾਂ ਪਿਸਤੌਲ ਅਤੇ ਦਾਤਰ ਦੀ ਨੋਕ ’ਤੇ ਦੋ ਕੁੜੀਆਂ ਤੋਂ ਡਰਾ-ਧਮਕਾ ਕੇ ਐਕਟਿਵਾ ਖੋਹਣ ਦੀ ਕੋਸ਼ਿਸ਼ ਕਰ ਰਹੇ ਸਨ।
death
ਇਸ ਦੌਰਾਨ ਜਦੋਂ ਉਸ ਦਾ ਭਰਾ ਹਰਜਿੰਦਰ ਸਿੰਘ ਨੇ ਲੁਟੇਰਿਆਂ ਨੂੰ ਅਜਿਹਾ ਕਰਨ ਤੋਂ ਰੋਕਿਆ ਤਾਂ ਲੁਟੇਰਿਆਂ ਨੇ ਉਸ ਦੇ ਭਰਾ ਦੇ ਗੋਲੀ ਮਾਰ ਦਿੱਤੀ ਤੇ ਮੌਕੇ ਤੋਂ ਫਰਾਰ ਹੋ ਗਏ। ਜ਼ਖਮੀ ਹਾਲਤ ਵਿਚ ਉਸ ਦੇ ਭਰਾ ਨੂੰ ਹਸਪਤਾਲ ਦਾਖਲ ਕਰਵਾਇਆ ਗਿਆ ਜਿਥੇ ਡਾਕਟਰਾਂ ਨੇ ਉਹਨਾਂ ਨੂੰ ਮ੍ਰਿਤਕ ਐਲਾਨ ਦਿੱਤਾ। ਪੁਲਿਸ ਨੇ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।