
23 ਜੂਨ ਨੂੰ ਲੋਕ ਫਿਰ ਸਾਡੇ 'ਤੇ ਭਰੋਸਾ ਕਰਨਗੇ- CM ਭਗਵੰਤ ਮਾਨ
ਸੰਗਰੂਰ: ਲੋਕ ਸਭਾ ਸੰਗਰੂਰ ਜ਼ਿਮਨੀ ਚੋਣ ਲਈ ਆਮ ਆਦਮੀ ਪਾਰਟੀ ਦੇ ਉਮੀਦਵਾਰ ਗੁਰਮੇਲ ਸਿੰਘ ਘਰਾਚੋਂ ਦੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸੰਗਰੂਰ ਵਿਖੇ ਨਾਮਜ਼ਦਗੀ ਪੱਤਰ ਦਾਖ਼ਲ ਕੀਤੇ। ਇਸ ਮੌਕੇ ਉਹਨਾਂ ਦੇ ਨਾਲ ਮੁੱਖ ਮੰਤਰੀ ਭਗਵੰਤ ਮਾਨ ਅਤੇ ਉਹਨਾਂ ਦੇ ਮਾਤਾ ਹਰਪਾਲ ਕੌਰ ਵੀ ਮੌਜੂਦ ਸਨ।
ਇਸ ਤੋਂ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਆਮ ਆਦਮੀ ਪਾਰਟੀ ਅਜਿਹੀ ਪਾਰਟੀ ਹੈ, ਜਿਸ ਨੇ ਹਮੇਸ਼ਾ ਆਮ ਘਰਾਂ ਦੇ ਧੀਆਂ ਪੁੱਤਾਂ ਨੂੰ ਵਿਧਾਨ ਸਭਾ ਅਤੇ ਲੋਕ ਸਭਾ 'ਚ ਭੇਜਿਆ ਹੈ। ਇਕ ਵਾਰ ਫਿਰ ਪਾਰਟੀ ਨੇ ਵਲੰਟੀਅਰ ਗੁਰਮੇਲ ਸਿੰਘ ਜੋ ਆਮ ਪਰਿਵਾਰ ਦਾ ਨੌਜਵਾਨ ਹੈ ਨੂੰ ਲੋਕ ਸਭਾ ਜ਼ਿਮਨੀ ਚੋਣ ਲਈ ਉਮੀਦਵਾਰ ਨਾਮਜ਼ਦ ਕੀਤਾ ਹੈ। ਉਹਨਾਂ ਕਿਹਾ ਕਿ ਪਹਿਲਾਂ ਵੀ ਲੋਕਾਂ ਨੇ ਪਾਰਟੀ 'ਤੇ ਭਰੋਸਾ ਕੀਤਾ ਹੈ। ਹੁਣ 23 ਜੂਨ ਨੂੰ ਲੋਕ ਫਿਰ ਸਾਡੇ 'ਤੇ ਭਰੋਸਾ ਕਰਨਗੇ।