ਸ਼੍ਰੋਮਣੀ ਅਕਾਲੀ ਦਲ ਨੇ ਕਮਲਦੀਪ ਕੌਰ ਰਾਜੋਆਣਾ ਨੂੰ ਸੰਗਰੂਰ ਜ਼ਿਮਨੀ ਚੋਣ ਲਈ ਸਾਂਝਾ ਪੰਥਕ ਉਮੀਦਵਾਰ ਐਲਾਨਿਆ
Published : Jun 4, 2022, 7:37 pm IST
Updated : Jun 4, 2022, 7:37 pm IST
SHARE ARTICLE
Kamaldeep Kaur Rajoana
Kamaldeep Kaur Rajoana

ਕਮਲਦੀਪ 6 ਜੂਨ ਨੂੰ ਆਪਣਾ ਨਾਮਜ਼ਦਗੀ ਪੱਤਰ ਦਾਖਲ ਕਰਨਗੇ।

 

ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਨੇ ਅੱਜ ਕਮਲਦੀਪ ਕੌਰ ਰਾਜੋਆਣਾ ਨੂੰ ਸੰਗਰੂਰ ਲੋਕ ਸਭਾ ਹਲਕੇ ਦੀ ਜ਼ਿਮਨੀ ਚੋਣ ਲਈ ਅਕਾਲੀ ਦਲ, ਬਹੁਜਨ ਸਮਾਜ ਪਾਰਟੀ ਤੇ ਸਾਰੀਆਂ ਪੰਥਕ ਜਥੇਬੰਦੀਆਂ ਦਾ ਸਾਂਝਾ ਉਮੀਦਵਾਰ ਐਲਾਨ ਦਿੱਤਾ ਹੈ। ਇਹ ਫ਼ੈਸਲਾ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਬਸਪਾ ਲੀਡਰਸ਼ਿਪ, ਸੰਤ ਸਮਾਜ ਤੇ ਬੰਦੀ ਸਿੰਘਾਂ ਦੀ ਰਿਹਾਈ ਲਈ ਬਣਾਈ ਗਈ ਕਮੇਟੀ ਸਮੇਤ ਸਾਰੀਆਂ ਪੰਥਕ ਧਿਰਾਂ ਨਾਲ ਸਲਾਹ ਮਸ਼ਵਰਾ ਕਰਨ ਤੋਂ ਬਾਅਦ ਲਿਆ ਹੈ। ਅਕਾਲੀ ਦਲ ਦੇ ਪ੍ਰਧਾਨ ਨੇ ਪੰਥ ਨੂੰ ਅਪੀਲ ਕੀਤੀ ਹੈ ਕਿ ਕਮਲਦੀਪ ਕੌਰ ਰਾਜੋਆਣਾ ਦੀ ਡਟਵੀਂ ਹਮਾਇਤ ਕੀਤੀ ਜਾਵੇ। 

Kamaldeep Kaur RajoanaKamaldeep Kaur Rajoana

ਇਸ ਬਾਰੇ ਜਾਣਕਾਰੀ ਦਿੰਦਿਆਂ ਪਾਰਟੀ ਦੇ ਬੁਲਾਰੇ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਰਾਜੋਆਣਾ ਅਕਾਲੀ ਦਲ ਦੇ ਚੋਣ ਨਿਸ਼ਾਨ ’ਤੇ ਚੋਣ ਲੜਨਗੇ। ਉਹ 6 ਜੂਨ ਨੂੰ ਆਪਣਾ ਨਾਮਜ਼ਦਗੀ ਪੱਤਰ ਦਾਖਲ ਕਰਨਗੇ। ਚੀਮਾ ਨੇ ਕਿਹਾ ਕਿ ਪੰਥਕ ਜਥੇਬੰਦੀਆਂ ਦੀ ਇਹ ਚਿਰੋਕਣੀ ਮੰਗ ਸੀ ਕਿ ਸੰਗਰੂਰ ਜ਼ਿਮਨੀ ਚੋਣ ਲਈ ਬੰਦੀ ਸਿੰਘਾਂ ਦੇ ਪਰਿਵਾਰਾਂ ਵਿਚੋਂ ਸਾਂਝਾ ਪੰਥਕ ਉਮੀਦਵਾਰ ਖੜ੍ਹਾ ਕੀਤਾ ਜਾਵੇ। ਉਹਨਾਂ ਕਿਹਾ ਕਿ ਪੰਥ ਮਹਿਸੂਸ ਕਰਦਾ ਹੈ ਕਿ ਇਸ ਨਾਲ ਬੰਦੀ ਸਿੰਘ ਜੋ ਆਪਣੀਆਂ ਸਜ਼ਾਵਾਂ ਪੂਰੀਆਂ ਹੋਣ ਦੇ ਬਾਵਜੂਦ ਜੇਲ੍ਹਾਂ ਵਿਚ ਬੰਦ ਹਨ, ਦੇ ਹਾਲਾਤ ’ਤੇ ਧਿਆਨ ਕੇਂਦਰਿਤ ਹੋ ਸਕੇਗਾ।

 Kamaldeep Kaur RajoanaKamaldeep Kaur Rajoana

ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਜੀ ਨੇ ਵੀ ਕੌਮ ਨੂੰ ਇਸ ਸੰਬੰਧ ਵਿਚ ਸੰਦੇਸ਼ ਦਿੱਤਾ ਸੀ। ਅਕਾਲੀ ਦਲ ਨੇ ਬੀਬਾ ਰਾਜੋਆਣਾ ਨੂੰ ਪਾਰਟੀ ਦੇ ਚੋਣ ਨਿਸ਼ਾਨ ’ਤੇ ਸਾਂਝਾ ਪੰਥਕ ਉਮੀਦਵਾਰ ਐਲਾਨਣ ਵੇਲੇ ਇਹਨਾਂ ਸਾਰੇ ਤੱਥਾਂ ਨੂੰ ਧਿਆਨ ਵਿਚ ਰੱਖਿਆ ਹੈ। ਚੀਮਾ ਨੇ ਕਿਹਾ ਕਿ ਬੀਬਾ ਰਾਜੋਆਣਾ ਜੋ ਭਾਈ ਬਲਵੰਤ ਸਿੰਘ ਰਾਜੋਆਣਾ ਦੇ ਭੈਣ ਹਨ। ਭਾਈ ਰਾਜੋਆਣਾ 26 ਸਾਲਾਂ ਤੋਂ ਜੇਲ੍ਹ ਵਿਚ ਬੰਦ ਹਨ ਤੇ ਪੁਲਿਸ ਤਸ਼ੱਦਦ ਦਾ ਸ਼ਿਕਾਰ ਹਨ। ਉਹਨਾਂ ਕਿਹਾ ਕਿ ਬੀਬਾ ਰਾਜੋਆਣਾ ਦੇ ਭਰਾ ਨੂੰ ਝੂਠੇ ਪੁਲਿਸ ਮੁਕਾਬਲੇ ਵਿਚ ਮਾਰਿਆ ਗਿਆ ਤੇ ਉਹਨਾਂ ਦੀ ਭੈਣ ਦੀ ਪੁਲਿਸ ਹਿਰਾਸਤ ਵਿਚ ਮੌਤ ਹੋ ਗਈ ਸੀ। ਉਹਨਾਂ ਦਾ ਘਰ ਵੀ ਢਾਹ ਦਿੱਤਾ ਗਿਆ ਸੀ।
 

SHARE ARTICLE

ਏਜੰਸੀ

Advertisement

ਜੇਲ੍ਹ ਦੀ ਚੱਕੀ ਪੀਸਣਗੀਆਂ ਕਈ ਮਸ਼ਹੂਰ ਫਿਲਮੀ ਹਸਤੀਆਂ? ਦਾਊਦ ਦੀ ਡਰੱਗ ਪਾਰਟੀ ਨਾਲ ਜੁੜ ਰਹੇ ਨਾਮ

17 Nov 2025 1:59 PM

ਸਰਬਜੀਤ ਕੌਰ ਦੇ ਮਾਮਲੇ ਤੋਂ ਬਾਅਦ ਇਕੱਲੀ ਔਰਤ ਨੂੰ ਪਾਕਿਸਤਾਨ ਜਾਣ 'ਤੇ SGPC ਨੇ ਲਗਾਈ ਰੋਕ

17 Nov 2025 1:58 PM

'700 ਸਾਲ ਗੁਲਾਮ ਰਿਹਾ ਭਾਰਤ, ਸਭ ਤੋਂ ਪਹਿਲਾਂ ਬਾਬਾ ਨਾਨਕ ਨੇ ਹੁਕਮਰਾਨਾਂ ਖ਼ਿਲਾਫ਼ ਬੁਲੰਦ ਕੀਤੀ ਸੀ ਆਵਾਜ਼'

16 Nov 2025 2:57 PM

ਧੀ ਦੇ ਵਿਆਹ ਮਗਰੋਂ ਭੱਦੀ ਸ਼ਬਦਲਈ ਵਰਤਣ ਵਾਲਿਆਂ ਨੂੰ Bhai Hardeep Singh ਦਾ ਜਵਾਬ

16 Nov 2025 2:56 PM

ਸਾਡੇ ਮੋਰਚੇ ਦੇ ਆਗੂ ਨਹੀਂ ਚਾਹੁੰਦੇ ਬੰਦੀ ਸਿੰਘ ਰਿਹਾਅ ਹੋਣ | Baba Raja raj Singh

15 Nov 2025 3:17 PM
Advertisement