
ਬੀਤੇ ਦਿਨ ਇਹ ਕਿਆਸ ਲਗਾਏ ਜਾ ਰਹੇ ਸਨ ਕਿ ਸਿਮਰਨਜੀਤ ਮਾਨ ਅਕਾਲੀ ਦਲ ਨਾਲ ਮਿਲ ਕੇ ਲੋਕ ਸਭਾ ਚੋਣ ਲੜਨਗੇ।
ਚੰਡੀਗੜ੍ਹ : ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਸਿਮਰਨਜੀਤ ਸਿੰਘ ਮਾਨ ਨੇ ਆਪਣੇ ਨਾਮਜ਼ਦਗੀ ਪੱਤਰ ਦਾਖ਼ਲ ਕਰ ਦਿੱਤੇ ਹਨ। ਨਾਮਜ਼ਦਗੀ ਭਰਨ ਲਈ ਉਹ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਸੰਗਰੂਰ ਪਹੁੰਚੇ। ਮਾਨ ਨੇ ਅਪਣੀ ਪਾਰਟੀ ਵੱਲੋਂ ਹੀ ਲੋਕ ਸਭਾ ਚੋਣ ਲਈ ਨਾਮਜ਼ਦਗੀ ਦਾਖਲ ਕੀਤੀ ਹੈ।ਜ਼ਿਕਰਯੋਗ ਹੈ ਕਿ ਬੀਤੀ ਰਾਤ ਸੰਗਰੂਰ ਵਿਖੇ ਸੁਖਬੀਰ ਸਿੰਘ ਬਾਦਲ, ਹਰਜਿੰਦਰ ਸਿੰਘ ਧਾਮੀ, ਸਰਦਾਰ ਪ੍ਰੇਮ ਸਿੰਘ ਚੰਦੂਮਾਜਰਾ, ਬਲਵਿੰਦਰ ਸਿੰਘ ਭੂੰਦੜ ਵਲੋਂ ਸਿਮਰਨਜੀਤ ਸਿੰਘ ਮਾਨ ਦੇ ਰਿਹਾਇਸ ‘ਤੇ ਮੁਲਾਕਾਤ ਕੀਤੀ ਸੀ ਤੇ ਇਹ ਕਿਆਸ ਲਗਾਏ ਜਾ ਰਹੇ ਸਨ ਕਿ ਸਿਮਰਨਜੀਤ ਮਾਨ ਅਕਾਲੀ ਦਲ ਨਾਲ ਮਿਲ ਕੇ ਲੋਕ ਸਭਾ ਚੋਣ ਲੜਨਗੇ।