ਪੰਜਾਬ ਸਰਕਾਰ ਦਾ ਕਹਿਣਾ ਹੈ ਕਿ ਪੰਜਾਬ ਯੂਨੀਵਰਸਿਟੀ ਉਹਨਾਂ ਦੀ ਵਿਰਾਸਤ ਹੈ ਅਤੇ ਉਹ ਆਪਣੇ ਅਧਿਕਾਰਾਂ ਦੀ ਰਾਖੀ ਲਈ ਵਚਨਬੱਧ ਹਨ।
ਚੰਡੀਗੜ੍ਹ : ਪੰਜਾਬ ਯੂਨੀਵਰਸਿਟੀ ਦੇ ਮਾਮਲੇ ਨੂੰ ਲੈ ਕੇ ਭਲਕੇ ਚੰਡੀਗੜ੍ਹ ’ਚ ਅਹਿਮ ਮੀਟਿੰਗ ਹੋਵੇਗੀ। ਕੱਲ੍ਹ ਸਵੇਰੇ 10 ਵਜੇ ਯੂ. ਟੀ. ਸਕੱਤਰੇਤ ’ਚ ਹੋਣ ਜਾ ਰਹੀ ਇਸ ਮੀਟਿੰਗ ’ਚ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਅਤੇ ਹਰਿਆਣਾ ਦੇ ਮੁੱਖ ਮੰਤਰੀ ਵਿਚਕਾਰ ਮੀਟਿੰਗ ਹੋਵੇਗੀ। ਦੱਸ ਦਈਏ ਕਿ ਪੰਜਾਬ ਯੂਨੀਵਰਸਿਟੀ ਨੂੰ ਲੈ ਕੇ ਪੰਜਾਬ ਕਿਸੇ ਵੀ ਤਰ੍ਹਾਂ ਦੀ ਹਿੱਸੇਦਾਰੀ ਦੇ ਹੱਕ ’ਚ ਨਹੀਂ ਹੈ। ਪੰਜਾਬ ਸਰਕਾਰ ਦਾ ਕਹਿਣਾ ਹੈ ਕਿ ਪੰਜਾਬ ਯੂਨੀਵਰਸਿਟੀ ਉਹਨਾਂ ਦੀ ਵਿਰਾਸਤ ਹੈ ਅਤੇ ਉਹ ਆਪਣੇ ਅਧਿਕਾਰਾਂ ਦੀ ਰਾਖੀ ਲਈ ਵਚਨਬੱਧ ਹਨ।