
ਸ਼ੁਰੂਆਤੀ ਜਾਂਚ ਤੋਂ ਪਤਾ ਲੱਗਿਆ ਲਾਸ਼ 3-4 ਦਿਨ ਪੁਰਾਣੀ
ਬਠਿੰਡਾ: ਬਠਿੰਡਾ ਦੇ ਨੰਨ੍ਹੀ ਛਾਂ ਚੌਕ ਨੇੜੇ ਖੇਤਾਂ ਦੇ ਸ਼ੈੱਡ ਵਿਚੋਂ 43 ਸਾਲਾ ਵਿਅਕਤੀ ਦੀ ਲਾਸ਼ ਮਿਲੀ ਹੈ। ਵਿਅਕਤੀ ਦੇ ਸਰੀਰ 'ਤੇ ਸੱਟਾਂ ਦੇ ਨਿਸ਼ਾਨ ਹਨ। ਵਿਅਕਤੀ ਦੀ ਪਛਾਣ ਨਹੀਂ ਹੋ ਸਕੀ ਹੈ। ਲਾਸ਼ ਮਿਲਣ ਦੀ ਸੂਚਨਾ ਮਿਲਦੇ ਹੀ ਐਸਪੀ ਸਿਟੀ ਅਤੇ ਡੀਐਸਪੀ ਸਮੇਤ ਭਾਰੀ ਪੁਲਿਸ ਫੋਰਸ ਮੌਕੇ ’ਤੇ ਪਹੁੰਚ ਗਈ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਸ ਨੇ ਮ੍ਰਿਤਕ ਦੀ ਲਾਸ਼ ਨੂੰ ਪੋਸਟਮਾਰਟਮ ਲਈ ਮੋਰਚਰੀ 'ਚ ਰਖਵਾਇਆ ਹੈ।
ਇਹ ਵੀ ਪੜ੍ਹੋ: ਫਰਜ਼ੀ ਏਜੰਟ ਦੇ ਧੱਕੇ ਚੜੇ ਪੰਜਾਬ ਦੇ ਦੋ ਹੋਰ ਨੌਜਵਾਨ, ਅਮਰੀਕਾ ਜਾਣ ਦਾ ਕਹਿ ਕੇ ਨੌਜਵਾਨਾਂ ਨੂੰ ਰੱਖਿਆ ਦਿੱਲੀ
ਘਟਨਾ ਬਾਰੇ ਉਸ ਸਮੇਂ ਪਤਾ ਲੱਗਿਆ ਜਦੋਂ ਖੇਤ ਮਾਲਕ ਅਪਣੇ ਖੇਤ ਆਇਆ ਤਾਂ ਉਸ ਨੇ ਤੂੜੀ ਦੇ ਕਮਰੇ ਵਿਚ ਇਕ ਵਿਅਕਤੀ ਦੀ ਲਾਸ਼ ਪਈ ਦੇਖੀ। ਜਿਸ ਤੋਂ ਬਾਅਦ ਖੇਤ ਮਾਲਕ ਨੇ ਉਥੇ ਪਈ ਲਾਸ਼ ਦੀ ਸੂਚਨਾ ਪੁਲਿਸ ਨੂੰ ਦਿਤੀ। ਸੂਚਨਾ ਮਿਲਦੇ ਹੀ ਥਾਣਾ ਪੁਲਿਸ ਫੋਰਸ ਸਮੇਤ ਮੌਕੇ 'ਤੇ ਪਹੁੰਚ ਗਈ।
ਇਹ ਵੀ ਪੜ੍ਹੋ: ਡਿਊਟੀ ਤੋਂ ਵਾਪਸ ਪਰਤ ਰਹੀ ਮਹਿਲਾ ਪ੍ਰੋਫੈਸਰ ਨੂੰ ਟਰੈਕਟਰ-ਟਰਾਲੀ ਨੇ ਦਰੜਿਆ, ਮੌਤ
ਜਿਸ ਤੋਂ ਬਾਅਦ ਪੁਲਿਸ ਨੇ ਘਟਨਾ ਵਾਲੀ ਥਾਂ ਦੇ ਨਾਲ ਲਾਸ਼ ਦੀ ਜਾਂਚ ਕੀਤੀ। ਇਸ ਦੌਰਾਨ ਵਿਅਕਤੀ ਦੇ ਚਿਹਰੇ ਅਤੇ ਸਰੀਰ 'ਤੇ ਸੱਟਾਂ ਦੇ ਨਿਸ਼ਾਨ ਪਾਏ ਗਏ। ਪੁਲਿਸ ਨੇ ਲਾਸ਼ ਦਾ ਮੁਆਇਨਾ ਕਰਨ ਉਪਰੰਤ ਸਹਾਰਾ ਜਨਸੇਵਾ ਦੇ ਸਹਿਯੋਗ ਨਾਲ ਲਾਸ਼ ਨੂੰ ਪੋਸਟਮਾਰਟਮ ਕਰਵਾਉਣ ਲਈ ਸਰਕਾਰੀ ਹਸਪਤਾਲ ਭੇਜ ਦਿਤਾ ਹੈ| ਡੀਐਸਪੀ ਸਿਟੀ ਵਨ ਵਿਸ਼ਵਜੀਤ ਸਿੰਘ ਦਾ ਕਹਿਣਾ ਹੈ ਕਿ ਲਾਸ਼ ਤਿੰਨ-ਚਾਰ ਦਿਨ ਪੁਰਾਣੀ ਜਾਪਦੀ ਹੈ।
ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। ਜਲਦੀ ਹੀ ਮਾਮਲੇ ਦਾ ਭੇਤ ਸੁਲਝਾ ਲਿਆ ਜਾਵੇਗਾ। ਇਸ ਦੇ ਨਾਲ ਹੀ ਮ੍ਰਿਤਕ ਦੀਆਂ ਤਸਵੀਰਾਂ ਵੱਖ-ਵੱਖ ਥਾਣਿਆਂ ਨੂੰ ਸ਼ਨਾਖਤ ਲਈ ਭੇਜ ਦਿਤੀਆਂ ਗਈਆਂ ਹਨ।