ਜ਼ਮੀਨ ਦੇ ਲਾਲਚ 'ਚ ਬੇਔਲਾਦ ਮਾਸੀ ਤੇ ਮਾਸੜ ਦਾ ਕਤਲ ਕਰਨ ਵਾਲੇ ਦੋਸ਼ੀ ਭਾਣਜੇ ਨੂੰ ਉਮਰਕੈਦ

By : GAGANDEEP

Published : Jun 4, 2023, 12:03 pm IST
Updated : Jun 4, 2023, 12:30 pm IST
SHARE ARTICLE
photo
photo

ਦੋਸ਼ੀ ਦੇ ਦੋਸਤ ਨੂੰ ਵੀ ਅਦਾਲਤ ਨੇ ਸੁਣਾਈ ਉਮਰਕੈਦ ਦੀ ਸਜ਼ਾ

 

ਬਠਿੰਡਾ: ਬਠਿੰਡਾ ਵਿਸ਼ੇਸ਼ ਅਦਾਲਤ ਦੇ ਵਧੀਕ ਸੈਸ਼ਨ ਜੱਜ ਡਾ. ਰਾਮ ਕੁਮਾਰ ਸਿੰਗਲਾ ਦੀ ਅਦਾਲਤ ਨੇ ਸ਼ੁੱਕਰਵਾਰ ਨੂੰ ਜ਼ਮੀਨ ਅਤੇ ਜਾਇਦਾਦ ਦੇ ਲਾਲਚ ਵਿਚ ਬੇਔਲਾਦ ਮਾਸੀ ਤੇ ਮਾਸੜ ਦੇ ਕਤਲ ਕਰਨ ਦੇ ਦੋਸ਼ 'ਚ ਭਾਣਜੇ ਅਤੇ ਉਸ ਦੇ ਦੋਸਤ ਨੂੰ ਦੋਹਰੀ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਦੋਵਾਂ ਦੋਸ਼ੀਆਂ ਨੂੰ ਵੱਖ-ਵੱਖ ਧਾਰਾਵਾਂ ਵਿਚ ਭਾਰੀ ਜੁਰਮਾਨਾ ਵੀ ਲਗਾਇਆ ਗਿਆ ਹੈ।

ਇਹ ਵੀ ਪੜ੍ਹੋ: Odisha Train Accident: NDRF ਦੇ ਇਸ ਜਵਾਨ ਨੇ ਸਭ ਤੋਂ ਪਹਿਲਾਂ ਹਾਦਸੇ ਬਾਰੇ ਦਿਤੀ ਸੀ ਜਾਣਕਾਰੀ?

ਮਾਮਲੇ ਅਨੁਸਾਰ ਸਾਲ 2017 ਵਿਚ ਰਾਮਪੁਰਾ ਹਲਕੇ ਅਧੀਨ ਪੈਂਦੇ ਪਿੰਡ ਮਹਿਰਾਜ ਦੇ ਕੋਠੇ ਮੱਲੂਆਣਾ ਵਿਚ ਰਹਿਣ ਵਾਲੇ ਇਕ ਬਜ਼ੁਰਗ ਬੇਔਲਾਦ ਜੋੜੇ ਹਰਪਾਲ ਸਿੰਘ ਅਤੇ ਉਸਦੀ ਪਤਨੀ ਗੁਰਮੇਲ ਕੌਰ ਦਾ ਕਿਸੇ ਵਲੋਂ ਸ਼ੱਕੀ ਹਾਲਤ ਵਿਚ ਕਤਲ ਕਰ ਦਿਤਾ ਗਿਆ ਸੀ। ਪੁਲਿਸ ਨੇ 18 ਮਾਰਚ 2017 ਨੂੰ ਮ੍ਰਿਤਕ ਦੇ ਭਰਾ ਨਿਰਭੈ ਸਿੰਘ ਵਾਸੀ ਠੀਕਰੀਵਾਲਾ ਜ਼ਿਲ੍ਹਾ ਬਰਨਾਲਾ ਦੇ ਬਿਆਨਾਂ ’ਤੇ ਥਾਣਾ ਰਾਮਪੁਰਾ ਵਿਚ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਕਤਲ ਦਾ ਕੇਸ ਦਰਜ ਕੀਤਾ ਸੀ।

ਇਹ ਵੀ ਪੜ੍ਹੋ: ਪ੍ਰਚਾਰ ਸਬੰਧੀ ਫ਼ੋਨ ਜਾਂ ਸੁਨੇਹੇ ਲਈ ਹੁਣ ਕੰਪਨੀਆਂ ਨੂੰ ਲੈਣੀ ਹੋਵੇਗੀ ਗਾਹਕਾਂ ਦੀ ਮਨਜ਼ੂਰੀ

ਮ੍ਰਿਤਕ ਦੇ ਭਰਾ ਨਿਰਭੈ ਸਿੰਘ ਨੇ ਦਸਿਆ ਕਿ ਨਰਿੰਦਰ ਕਿਸੇ ਵੀ ਹਾਲਤ ਵਿਚ ਮਾਸੀ ਤੇ ਮਾਸੜ ਦੀ ਜ਼ਮੀਨ ਅਪਣੇ ਨਾਂ ਕਰਵਾਉਣਾ ਚਾਹੁੰਦਾ ਸੀ ਪਰ ਅਜਿਹਾ ਨਾ ਹੋਣ ’ਤੇ ਉਹ ਗੁੱਸੇ ਵਿਚ ਆ ਕੇ ਘਰ ਛੱਡ ਕੇ ਚਲਾ ਗਿਆ। ਇਕ ਦਿਨ ਜਦੋਂ ਗੁਰਮੇਲ ਕੌਰ ਅਤੇ ਉਸ ਦਾ ਪਤੀ ਹਰਪਾਲ ਸਿੰਘ ਘਰ ਵਿਚ ਸੁੱਤੇ ਪਏ ਸਨ ਤਾਂ ਇਸ ਦੌਰਾਨ ਉਹਨਾਂ ਦਾ ਭਾਣਜਾ ਨਰਿੰਦਰ ਸਿੰਘ ਆਪਣੇ ਦੋਸਤ ਗੁਰਸੇਵਕ ਸਿੰਘ ਨਾਲ ਘਰ ਵਿਚ ਦਾਖਲ ਹੋ ਗਿਆ ਅਤੇ ਸੁੱਤੇ ਪਏ ਪਤੀ-ਪਤਨੀ ਦਾ ਸਿਰ ਵਿਚ ਰਾਡ ਨਾਲ ਵਾਰ ਕਰਕੇ ਕਤਲ ਕਰ ਦਿਤਾ ਅਤੇ ਉੱਥੋਂ ਫਰਾਰ ਹੋ ਗਏ।

ਬਾਅਦ ਵਿਚ ਪੁਲਿਸ ਨੇ ਦੋਵਾਂ ਮੁਲਜ਼ਮਾਂ ਗੁਰਸੇਵਕ ਸਿੰਘ ਅਤੇ ਨਰਿੰਦਰ ਸਿੰਘ ਖ਼ਿਲਾਫ਼ ਆਈਪੀਸੀ ਦੀ ਧਾਰਾ 302, 382,460,34 ਤਹਿਤ ਕੇਸ ਦਰਜ ਕਰਕੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ। ਅਦਾਲਤ ਵਿਚ ਦੋਹਰੇ ਕਤਲ ਕੇਸ ਦੀ ਸੁਣਵਾਈ ਚੱਲ ਰਹੀ ਸੀ, ਜਿਸ ਵਿੱਚ ਹੁਣ ਫੈਸਲਾ ਆਇਆ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM

Rana Balachauria Murder Case | Gangster Harpinder Singh Encounter :ਪੁਲਿਸ ਨੇ ਆਖਿਰ ਕਿਵੇਂ ਕੀਤਾ ਐਨਕਾਊਂਟਰ

18 Dec 2025 3:12 PM

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM
Advertisement