
ਬਰਾਮਦ ਹੈਰੋਇਨ ਦੀ ਕੀਮਤ ਕਰੀਬ 40 ਕਰੋੜ ਰੁਪਏ
ਫਾਜ਼ਿਲਕਾ: ਫਾਜ਼ਿਲਕਾ ਪੁਲਿਸ ਨੇ ਪੰਜਾਬ ਦੇ ਭਾਰਤ-ਪਾਕਿਸਤਾਨ ਸਰਹੱਦ ਤੋਂ 40 ਕਰੋੜ ਰੁਪਏ ਦੀ ਹੈਰੋਇਨ ਸਮੇਤ ਦੋ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਦੋਵਾਂ ਤਸਕਰਾਂ ਕੋਲੋਂ ਕਰੀਬ 9 ਕਿਲੋ 397 ਗ੍ਰਾਮ ਹੈਰੋਇਨ ਬਰਾਮਦ ਹੋਈ ਹੈ। ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਇਹ ਖੇਪ ਪਾਕਿਸਤਾਨ ਤੋਂ ਡਰੋਨ ਰਾਹੀਂ ਭਾਰਤ ਆਈ ਸੀ। ਇਹ ਖੇਪ ਜਲਾਲਾਬਾਦ ਅੰਤਰਰਾਸ਼ਟਰੀ ਸਰਹੱਦ ਰਾਹੀਂ ਪਹੁੰਚੀ। ਇਸ ਸਬੰਧੀ ਥਾਣਾ ਜਲਾਲਾਬਾਦ ਪੁਲਿਸ ਨੇ ਮਾਮਲਾ ਦਰਜ ਕਰ ਲਿਆ ਹੈ। ਫਾਜ਼ਿਲਕਾ ਦੀ ਐਸਐਸਪੀ ਅਵਨੀਤ ਕੌਰ ਨੇ ਦਸਿਆ ਕਿ ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।
ਇਹ ਵੀ ਪੜ੍ਹੋ: ਪਾਕਿਸਤਾਨ ਵਲੋਂ ਰਿਹਾਅ ਕੀਤੇ 201 ਭਾਰਤੀ ਮਛੇਰਿਆਂ ਦੀ ਹੋਈ ਵਤਨ ਵਾਪਸੀ, ਭਾਰਤ ਸਰਕਾਰ ਦਾ ਕੀਤਾ ਧੰਨਵਾਦ
ਐਸਐਸਪੀ ਨੇ ਦਸਿਆ ਕਿ ਥਾਣਾ ਇੰਚਾਰਜ ਸਦਰ ਅਪਣੀ ਟੀਮ ਨਾਲ ਗਸ਼ਤ ਕਰ ਰਹੇ ਸਨ। ਪਿੰਡ ਸੰਤੋਖ ਸਿੰਘ ਵਾਲਾ 'ਚ ਮੁਖਬਰ ਨੇ ਦਸਿਆ ਕਿ ਅਮਨਦੀਪ ਸਿੰਘ ਨਾਮਕ ਵਿਅਕਤੀ ਨੇ ਪਾਕਿਸਤਾਨ ਤੋਂ ਡਰੋਨ ਰਾਹੀਂ ਹੈਰੋਇਨ ਮੰਗਵਾਈ ਸੀ, ਜਿਸ ਨੂੰ ਉਹ ਦੋ ਬਾਈਕ 'ਤੇ ਲੈ ਕੇ ਜਾ ਰਹੇ ਹਨ। ਸਰਹੱਦੀ ਖੇਤਰ ਦੇ ਪਿੰਡ ਪ੍ਰਭਾਤ ਸਿੰਘ ਵਾਲਾ, ਸਬਜਾਕੇ ਢੰਡੀ ਕਦੀਮ ਵਿਚ ਜੇਕਰ ਗਸ਼ਤ ਅਤੇ ਨਾਕਾਬੰਦੀ ਕੀਤੀ ਜਾਵੇ ਤਾਂ ਇਨ੍ਹਾਂ ਨੂੰ ਕਾਬੂ ਕੀਤਾ ਜਾ ਸਕਦਾ ਹੈ। ਇਸ ਤੋਂ ਬਾਅਦ ਪੁਲਿਸ ਨੇ ਜਾਂਚ ਸ਼ੁਰੂ ਕਰ ਦਿਤੀ ਅਤੇ ਸ਼ਨੀਵਾਰ ਸਵੇਰੇ 11:50 ਵਜੇ ਪਿੰਡ ਢੰਡੀ ਕਦੀਮ ਵਿਖੇ ਨਾਕਾ ਲਗਾਇਆ।
ਇਹ ਵੀ ਪੜ੍ਹੋ: ਜ਼ਮੀਨ ਦੇ ਲਾਲਚ 'ਚ ਬੇਔਲਾਦ ਮਾਸੀ ਤੇ ਮਾਸੜ ਦਾ ਕਤਲ ਕਰਨ ਵਾਲੇ ਦੋਸ਼ੀ ਭਾਣਜੇ ਨੂੰ ਉਮਰਕੈਦ
ਐਸਐਸਪੀ ਅਨੁਸਾਰ ਪਿੰਡ ਵਿਚ ਗਸ਼ਤ ਅਤੇ ਚੈਕਿੰਗ ਦੌਰਾਨ ਪੁਲਿਸ ਨੇ ਦੋ ਸਮੱਗਲਰਾਂ ਗੁਰਪ੍ਰੀਤ ਸਿੰਘ ਅਤੇ ਹੁਸ਼ਿਆਰ ਸਿੰਘ ਨੂੰ ਕਾਬੂ ਕੀਤਾ। ਉਸ ਕੋਲੋਂ ਮੌਕੇ 'ਤੇ 9 ਕਿਲੋ 387 ਗ੍ਰਾਮ ਹੈਰੋਇਨ, ਇਕ ਪਲੈਟੀਨਾ ਮੋਟਰ ਸਾਈਕਲ ਨੰਬਰ ਪੀ.ਬੀ.37ਡੀ-3036, ਰੀਅਲ ਮੀ ਕੰਪਨੀ ਦੇ 2 ਮੋਬਾਈਲ, 3 ਬੈਗ, ਇਕ ਬਲਿੰਕਿੰਗ ਬਾਲ, 2 ਰਬੜ ਦੇ ਖਿਡੌਣੇ ਬਰਾਮਦ ਹੋਏ |
ਇਸ ਉਪਰੰਤ ਅਮਨਦੀਪ ਸਿੰਘ, ਬੱਗੂ ਸਿੰਘ, ਬਿੰਦਰ ਸਿੰਘ, ਗੁਰਪ੍ਰੀਤ ਸਿੰਘ ਉਰਫ਼ ਗੌਰੀ ਅਤੇ ਹੁਸ਼ਿਆਰ ਸਿੰਘ ਵਾਸੀ ਪ੍ਰਭਾਤ ਸਿੰਘ ਵਾਲਾ ਖ਼ਿਲਾਫ਼ ਐਨਡੀਪੀਐਸ ਐਕਟ ਦੀਆਂ ਧਾਰਾਵਾਂ 21, 23, 28, 29 ਤਹਿਤ ਕੇਸ ਦਰਜ ਕੀਤਾ ਗਿਆ। ਜਲਾਲਾਬਾਦ ਥਾਣਾ ਸਦਰ 'ਚ 30 ਤਹਿਤ ਮਾਮਲਾ ਦਰਜ ਕੀਤਾ ਗਿਆ ਹੈ।