ਜ਼ਮੀਨੀ ਪੱਧਰ 'ਤੇ ਕੰਮ 'ਚ ਤੇਜ਼ੀ ਲਿਆਉਣ ਲਈ ਪੇਂਡੂ ਵਿਕਾਸ ਤੇ ਪੰਚਾਇਤ ਵਿਭਾਗ ਦੇ ਸਟਾਫ਼ ਨੂੰ ਛੇਤੀ ਕਰਾਂਗੇ ਤਰਕਸੰਗਤ : ਲਾਲਜੀਤ ਸਿੰਘ ਭੁੱਲਰ

By : KOMALJEET

Published : Jun 4, 2023, 7:35 pm IST
Updated : Jun 4, 2023, 7:35 pm IST
SHARE ARTICLE
Punjab Rural Development and Panchayats Minister Laljit Singh Bhullar
Punjab Rural Development and Panchayats Minister Laljit Singh Bhullar

ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਵਲੋਂ ਵਿੱਤ ਕਮਿਸ਼ਨਰ ਅਤੇ ਡਾਇਰੈਕਟਰ ਨੂੰ ਦੋ ਦਿਨਾਂ ਦੇ ਅੰਦਰ-ਅੰਦਰ ਸਮੂਹ ਅਮਲੇ ਦੀਆਂ ਸੂਚੀਆਂ ਮੁਹੱਈਆ ਕਰਾਉਣ ਦੇ ਨਿਰਦੇਸ਼

ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਵਲੋਂ ਵਿੱਤ ਕਮਿਸ਼ਨਰ ਅਤੇ ਡਾਇਰੈਕਟਰ ਨੂੰ ਦੋ ਦਿਨਾਂ ਦੇ ਅੰਦਰ-ਅੰਦਰ ਸਮੂਹ ਅਮਲੇ ਦੀਆਂ ਸੂਚੀਆਂ ਮੁਹੱਈਆ ਕਰਾਉਣ ਦੇ ਨਿਰਦੇਸ਼

ਚੰਡੀਗੜ੍ਹ : ਪੰਜਾਬ ਦੇ ਪੇਂਡੂ ਵਿਕਾਸ ਅਤੇ ਪੰਚਾਇਤ ਮੰਤਰੀ ਸ. ਲਾਲਜੀਤ ਸਿੰਘ ਭੁੱਲਰ ਨੇ ਕਿਹਾ ਹੈ ਕਿ ਵਿਭਾਗ ਵਿਚ ਹੇਠਲੇ ਪੱਧਰ ਤਕ ਦੇ ਕੰਮਕਾਜ ਵਿਚ ਹੋਰ ਤੇਜ਼ੀ ਲਿਆਉਣ ਲਈ ਛੇਤੀ ਹੀ ਸਟਾਫ਼ ਨੂੰ ਤਰਕਸੰਗਤ ਕੀਤਾ ਜਾਵੇਗਾ।

ਇਹ ਵੀ ਪੜ੍ਹੋ: ਵਿਆਹ ਦਾ ਝਾਂਸਾ ਦੇ ਕੇ ਨਾਬਾਲਗ ਨਾਲ ਕੀਤਾ ਬਲਾਤਕਾਰ

ਕੈਬਨਿਟ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੇ ਧਿਆਨ ਵਿਚ ਆਇਆ ਹੈ ਕਿ ਕਈ ਜ਼ਿਲ੍ਹਿਆਂ ਵਿਚ ਸਟਾਫ਼ ਵਾਧੂ ਗਿਣਤੀ ਵਿਚ ਤੈਨਾਤ ਹੈ ਅਤੇ ਕਈ ਜ਼ਿਲ੍ਹੇ ਸਟਾਫ਼ ਦੀ ਕਮੀ ਕਰ ਕੇ ਅਪਣਾ ਕੰਮ ਸਮਾਂਬੱਧ ਤਰੀਕੇ ਨਾਲ ਨਹੀਂ ਕਰ ਪਾ ਰਹੇ।

ਲਾਲਜੀਤ ਸਿੰਘ ਭੁੱਲਰ ਨੇ ਵਿਭਾਗ ਦੇ ਵਿੱਤ ਕਮਿਸ਼ਨਰ  ਕੇ. ਸਿਵਾ ਪ੍ਰਸਾਦ ਅਤੇ ਡਾਇਰੈਕਟਰ ਗੁਰਪ੍ਰੀਤ ਸਿੰਘ ਖਹਿਰਾ ਨੂੰ ਹਦਾਇਤ ਕੀਤੀ ਹੈ ਕਿ ਉਹ ਦੋ ਦਿਨਾਂ ਦੇ ਅੰਦਰ-ਅੰਦਰ ਤੁਰੰਤ ਸਮੂਹ ਵਿੰਗਾਂ ਦੇ ਅਮਲੇ ਦੀਆਂ ਸੂਚੀਆਂ ਮੁਹੱਈਆ ਕਰਾਉਣ ਤਾਂ ਜੋ ਸਾਰੇ ਜ਼ਿਲ੍ਹਿਆਂ ਵਿੱਚ ਸਟਾਫ਼ ਨੂੰ ਲੋੜੀਂਦੀ ਗਿਣਤੀ ਵਿਚ ਭੇਜਿਆ ਜਾ ਸਕੇ।

ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਨੇ ਕਿਹਾ ਕਿ ਸੂਬੇ ਦੇ ਕੁੱਲ 153 ਬਲਾਕਾਂ ਵਿਚ ਰੈਗੂਲਰ 73 ਬੀ.ਡੀ.ਪੀ.ਓਜ਼ ਕੰਮ ਕਰ ਰਹੇ ਹਨ ਜਦ ਕਿ ਬੀ.ਡੀ.ਪੀ.ਓ. ਦੀਆਂ 80 ਆਸਾਮੀਆਂ ਖ਼ਾਲੀ ਹਨ। ਇਸੇ ਤਰ੍ਹਾਂ 97 ਬਲਾਕਾਂ ਵਿਚ ਕੋਈ ਵੀ ਸੀਨੀਅਰ ਸਹਾਇਕ (ਲੇਖਾ) ਤੈਨਾਤ ਨਹੀਂ ਹੈ।

ਕੈਬਨਿਟ ਮੰਤਰੀ ਨੇ ਉੱਚ ਅਧਿਕਾਰੀਆਂ ਤੋਂ ਕਈ-ਕਈ ਵਰ੍ਹਿਆਂ ਤੋਂ ਇਕੋ ਜ਼ਿਲ੍ਹੇ ਵਿਚ ਬੈਠੇ ਡੀ.ਡੀ.ਪੀ.ਓਜ਼ ਅਤੇ ਬੀ.ਡੀ.ਪੀ.ਓਜ਼ ਦੀਆਂ ਸੂਚੀਆਂ ਵੀ ਮੰਗੀਆਂ ਹਨ। ਇਸ ਦੇ ਨਾਲ ਹੀ ਅਧਿਕਾਰੀਆਂ ਨੂੰ ਬੀ.ਡੀ.ਪੀ.ਓਜ਼ ਦੀਆਂ ਸਿੱਧੀਆਂ ਅਤੇ ਤਰੱਕੀ ਰਾਹੀਂ ਭਰੀਆਂ ਜਾਣ ਵਾਲੀਆਂ ਖ਼ਾਲੀ ਆਸਾਮੀਆਂ ਦੀ ਗਿਣਤੀ ਮੁਹੱਈਆ ਕਰਵਾਉਣ ਅਤੇ ਇਨ੍ਹਾਂ ਨੂੰ ਛੇਤੀ ਤੋਂ ਛੇਤੀ ਭਰਨ ਲਈ ਚਾਰਾਜੋਈ ਕਰਨ ਲਈ ਵੀ ਕਿਹਾ ਗਿਆ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮਾਸਟਰ ਸਲੀਮ ਦੇ ਪਿਤਾ ਪੂਰਨ ਸ਼ਾਹ ਕੋਟੀ ਦਾ ਹੋਇਆ ਦੇਹਾਂਤ

22 Dec 2025 3:16 PM

328 Missing Guru Granth Sahib Saroop : '328 ਸਰੂਪ ਅਤੇ ਗੁਰੂ ਗ੍ਰੰਥ ਸਾਹਿਬ ਕਦੇ ਚੋਰੀ ਨਹੀਂ ਹੋਏ'

21 Dec 2025 3:16 PM

faridkot Rupinder kaur Case : 'ਪਤੀ ਨੂੰ ਮਾਰਨ ਵਾਲੀ Rupinder kaur ਨੂੰ ਜੇਲ੍ਹ 'ਚ ਵੀ ਕੋਈ ਪਛਤਾਵਾ ਨਹੀਂ'

21 Dec 2025 3:16 PM

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM
Advertisement