ਰਾਜਜੀਤ ਸਿੰਘ ਨੇ ਵੀ ਕੀਤਾ ਅਦਾਲਤ ਦਾ ਰੁਖ਼
ਚੰਡੀਗੜ੍ਹ: ਕਰੋੜਾਂ ਰੁਪਏ ਦੀ ਨਸ਼ਾ ਤਸਕਰੀ, ਭ੍ਰਿਸ਼ਟਾਚਾਰ ਅਤੇ ਜਬਰੀ ਵਸੂਲੀ ਨਾਲ ਸਬੰਧਤ ਮਾਮਲਿਆਂ ਦਾ ਸਾਹਮਣਾ ਕਰ ਰਹੇ ਪੰਜਾਬ ਦੇ ਬਰਖ਼ਾਸਤ ਏ.ਆਈ.ਜੀ. ਰਾਜਜੀਤ ਸਿੰਘ ਦੀਆਂ ਮੁਸ਼ਕਲਾਂ ਵਧ ਗਈਆਂ ਹਨ। ਹੁਣ ਇਸ ਮਾਮਲੇ ਵਿਚ ਸਪੈਸ਼ਲ ਟਾਸਕ ਫੋਰਸ (ਐਸ.ਟੀ.ਐਫ.) ਨੇ ਮੁਹਾਲੀ ਅਦਾਲਤ ਵਿਚ ਪਟੀਸ਼ਨ ਦਾਇਰ ਕਰਕੇ ਮੁਲਜ਼ਮ ਨੂੰ ਭਗੌੜਾ ਕਰਾਰ ਦੇਣ ਦੀ ਮੰਗ ਕੀਤੀ ਹੈ।
ਇਹ ਵੀ ਪੜ੍ਹੋ: ਪ੍ਰੋ. ਦਵਿੰਦਰ ਪਾਲ ਸਿੰਘ ਭੁੱਲਰ ਦੀ ਜਲਦ ਰਿਹਾਈ ਬਾਰੇ ਚਰਚਾ ਕਰ ਸਕਦਾ ਹੈ ਸਜ਼ਾ ਸਮੀਖਿਆ ਬੋਰਡ
ਉਧਰ ਰਾਜਜੀਤ ਸਿੰਘ ਵੀ ਅਪਣੇ ਵਕੀਲ ਰਾਹੀਂ ਅਦਾਲਤ ਪਹੁੰਚਿਆ ਹੈ। ਉਸ ਨੇ ਅਪਣੇ ਵਿਰੁਧ ਜਾਰੀ ਗ੍ਰਿਫ਼ਤਾਰੀ ਵਾਰੰਟ ਵਾਪਸ ਲੈਣ ਦੀ ਮੰਗ ਕੀਤੀ ਹੈ। ਅਦਾਲਤ ਨੇ ਦੋਵਾਂ ਮਾਮਲਿਆਂ ਦੀ ਅਗਲੀ ਸੁਣਵਾਈ 5 ਜੂਨ ਨੂੰ ਤੈਅ ਕੀਤੀ ਹੈ। ਅਜਿਹੇ 'ਚ ਉਮੀਦ ਜਤਾਈ ਜਾ ਰਹੀ ਹੈ ਕਿ ਮੁਲਜ਼ਮ ਅਧਿਕਾਰੀ ਆਉਣ ਵਾਲੇ ਦਿਨਾਂ 'ਚ ਆਤਮ ਸਮਰਪਣ ਕਰ ਸਕਦਾ ਹੈ।
ਇਹ ਵੀ ਪੜ੍ਹੋ: ਹੁਣ ਲੋਕਾਂ ਦੇ ਮਨਾਂ ਵਿਚ ਘਰ ਨਹੀਂ ਬਣਾ ਪਾ ਰਹੇ ਨਵਜੋਤ ਸਿੱਧੂ: ਜਗਰੂਪ ਸਿੰਘ ਸੇਖੋਂ
ਪੰਜਾਬ-ਹਰਿਆਣਾ ਹਾਈ ਕੋਰਟ ਵਲੋਂ ਬਣਾਈ ਗਈ ਐਸ.ਆਈ.ਟੀ. ਦੀਆਂ ਤਿੰਨ ਜਾਂਚ ਰਿਪੋਰਟਾਂ ਦੇ ਆਧਾਰ ’ਤੇ ਐਸ.ਟੀ.ਐਫ. ਨੇ ਮਾਰਚ ਮਹੀਨੇ ਵਿਚ ਇੰਸਪੈਕਟਰ ਇੰਦਰਪ੍ਰੀਤ ਸਿੰਘ ਅਤੇ ਏ.ਆਈ.ਜੀ. ਰਾਜਜੀਤ ਸਿੰਘ ਵਿਰੁਧ ਕੇਸ ਦਰਜ ਕੀਤਾ ਸੀ। ਏਆਈਜੀ ਨੂੰ ਉਸੇ ਸਮੇਂ ਬਰਖ਼ਾਸਤ ਕਰ ਦਿਤਾ ਗਿਆ ਸੀ।
ਇਹ ਵੀ ਪੜ੍ਹੋ: ਡਿਊਟੀ ਤੋਂ ਵਾਪਸ ਪਰਤ ਰਹੀ ਮਹਿਲਾ ਪ੍ਰੋਫੈਸਰ ਨੂੰ ਟਰੈਕਟਰ-ਟਰਾਲੀ ਨੇ ਦਰੜਿਆ, ਮੌਤ
ਉਧਰ ਨਸ਼ਾ ਤਸਕਰੀ ਨਾਲ ਸਬੰਧਤ ਮਾਮਲੇ ਦੀ ਜਾਂਚ ਵਿਚ ਵਿਜੀਲੈਂਸ ਦੀ ਵੀ ਐਂਟਰੀ ਹੋ ਚੁਕੀ ਹੈ। ਈਡੀ ਵਲੋਂ ਕੁੱਝ ਦਿਨ ਪਹਿਲਾਂ ਵਿਜੀਲੈਂਸ ਨੂੰ ਇਕ ਪੱਤਰ ਲਿਖਿਆ ਗਿਆ ਸੀ। ਇਸ ਵਿਚ ਰਾਜਜੀਤ ਵਿਰੁਧ ਦਰਜ ਮਾਮਲੇ ਨਾਲ ਸਬੰਧਤ ਸਾਰਾ ਰਿਕਾਰਡ ਮੁਹਈਆ ਕਰਵਾਉਣ ਲਈ ਕਿਹਾ ਗਿਆ ਸੀ।