ਸੂਬੇ ਦੇ 10 ਜ਼ਿਲ੍ਹਿਆ ਵਿਚ ਸਰਵੇ ਕਰਨਗੀਆਂ ਸਿਹਤ ਵਿਭਾਗ ਦੀਆਂ ਟੀਮਾਂ
ਪਟਿਆਲਾ: ਸਿਹਤ ਵਿਭਾਗ ਨੇ ਡਿਸਟਿਲਰੀ ਅਤੇ ਬ੍ਰੇਵਰੀਜ ਕਾਰਨ ਬੱਚਿਆਂ ਦੀ ਸਿਹਤ 'ਤੇ ਪੈਣ ਵਾਲੇ ਪ੍ਰਭਾਵ ਜਾਣਨ ਲਈ ਸਰਵੇਖਣ ਕਰਨ ਦਾ ਫ਼ੈਸਲਾ ਕੀਤਾ ਹੈ। ਜ਼ਿਲ੍ਹਾ ਫਿਰੋਜ਼ਪੁਰ ਵਿਚ ਜ਼ੀਰਾ ਸ਼ਰਾਬ ਫੈਕਟਰੀ ਦੇ ਬਾਹਰ ਕਿਸਾਨਾਂ ਨੇ ਧਰਨਾ ਦਿੰਦਿਆਂ ਇਲਜ਼ਾਮ ਲਗਾਇਆ ਕਿ ਸ਼ਰਾਬ ਫੈਕਟਰੀ ਕਾਰਨ ਧਰਤੀ ਹੇਠਲਾ ਪਾਣੀ ਦੂਸ਼ਿਤ ਹੋ ਰਿਹਾ ਹੈ, ਜਿਸ ਕਾਰਨ ਇਲਾਕੇ ਦੇ ਬੱਚਿਆਂ ਦੀ ਸਿਹਤ ’ਤੇ ਮਾੜਾ ਅਸਰ ਪੈ ਰਿਹਾ ਹੈ।
ਇਹ ਵੀ ਪੜ੍ਹੋ: ਓਡੀਸ਼ਾ ਰੇਲ ਹਾਦਸਾ: ਮ੍ਰਿਤਕਾਂ ਦੀ ਗਿਣਤੀ 294 ਤਕ ਪਹੁੰਚੀ, ਦਿੱਲੀ ਤੋਂ ਮੈਡੀਕਲ ਟੀਮ ਭੁਵਨੇਸ਼ਵਰ ਰਵਾਨਾ
ਹੁਣ ਸਿਹਤ ਵਿਭਾਗ ਨੇ ਸੂਬੇ ਦੇ 10 ਜ਼ਿਲ੍ਹਿਆਂ ਅੰਮ੍ਰਿਤਸਰ, ਕਪੂਰਥਲਾ, ਪਟਿਆਲਾ, ਐਸ.ਏ.ਐਸ. ਨਗਰ, ਹੁਸ਼ਿਆਰਪੁਰ, ਗੁਰਦਾਸਪੁਰ, ਤਰਨਤਾਰਨ, ਫ਼ਿਰੋਜ਼ਪੁਰ, ਬਠਿੰਡਾ ਅਤੇ ਲੁਧਿਆਣਾ ਵਿਚ ਡਿਸਟਿਲਰੀਆਂ ਅਤੇ ਬ੍ਰੇਵਰੀਜ ਦੇ ਨੇੜੇ 5 ਕਿਲੋਮੀਟਰ ਦੇ ਖੇਤਰ ਵਿਚ ਸਰਵੇਖਣ ਕਰਨ ਦਾ ਫ਼ੈਸਲਾ ਕੀਤਾ ਹੈ। ਸਿਹਤ ਵਿਭਾਗ ਦੀ ਟੀਮ ਇਲਾਕੇ ਵਿਚ ਜਾ ਕੇ ਜਾਂਚ ਕਰੇਗੀ ਕਿ ਬੱਚੇ ਕਿਸੇ ਜਮਾਂਦਰੂ ਬੀਮਾਰੀ, ਜੈਨੇਟਿਕ ਦਿਲ ਦੀ ਬੀਮਾਰੀ ਅਤੇ ਹੋਰ ਬੀਮਾਰੀਆਂ ਤੋਂ ਪੀੜਤ ਤਾਂ ਨਹੀਂ ਹਨ। ਇਸ ਵਿਚ 0 ਤੋਂ 5 ਸਾਲ ਦੇ ਬੱਚਿਆਂ ਦਾ ਸਰਵੇ ਕੀਤਾ ਜਾਵੇਗਾ। ਸਿਹਤ ਵਿਭਾਗ ਦੀਆਂ ਟੀਮਾਂ ਘਰ-ਘਰ ਜਾ ਕੇ ਸਰਵੇ ਕਰਨਗੀਆਂ।
ਇਹ ਵੀ ਪੜ੍ਹੋ: ਸਿੱਧੂ-ਮਜੀਠੀਆ ਨੇ ਜੱਫੀ ਤਾਂ ਇਉਂ ਪਾਈ ਜਿਵੇਂ 1947 ਦੇ ਵਿਛੜੇ ਦੋ ਭਰਾ ਮਿਲੇ ਹੋਣ : ਰਵਨੀਤ ਸਿੰਘ ਬਿੱਟੂ
ਇਨ੍ਹਾਂ 10 ਜ਼ਿਲ੍ਹਿਆਂ ਵਿਚ 16 ਡਿਸਟਿਲਰੀਆਂ ਅਤੇ 3 ਬ੍ਰੇਵਰੀਜ ਹਨ। ਦੱਸ ਦੇਈਏ ਕਿ ਸਿਹਤ ਵਿਭਾਗ ਨੇ ਇਸ ਸਬੰਧੀ ਸਾਰੇ ਸਿਵਲ ਸਰਜਨਾਂ ਨਾਲ ਮੀਟਿੰਗ ਵੀ ਕੀਤੀ ਹੈ। ਸਿਹਤ ਵਿਭਾਗ ਨੇ ਸਾਰੇ ਜ਼ਿਲ੍ਹਿਆਂ ਤੋਂ ਅੰਕੜੇ ਮੰਗੇ ਹਨ। ਜੁਲਾਈ ਦੇ ਪਹਿਲੇ ਹਫ਼ਤੇ ਤਕ ਸਰਵੇਖਣ ਮੁਕੰਮਲ ਕਰਨ ਲਈ ਕਿਹਾ ਗਿਆ ਹੈ। ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਡਾ. ਆਦਰਸ਼ਪਾਲ ਕੌਰ ਨੇ ਇਸ ਦੀ ਪੁਸ਼ਟੀ ਕੀਤੀ ਹੈ। ਡਾਇਰੈਕਟਰ ਸਿਹਤ ਤੇ ਪਰਿਵਾਰ ਭਲਾਈ ਡਾ. ਆਦਰਸ਼ਪਾਲ ਕੌਰ ਨੇ ਦੱਸਿਆ ਕਿ ਸਾਡੀਆਂ ਟੀਮਾਂ ਘਰ-ਘਰ ਜਾ ਕੇ ਪਤਾ ਲਗਾਉਣਗੀਆਂ ਕਿ ਕੀ ਡਿਸਟਿਲਰੀਆਂ ਕਾਰਨ ਲੋਕਾਂ ਦੀ ਸਿਹਤ ਨੂੰ ਨੁਕਸਾਨ ਹੋ ਰਿਹਾ ਹੈ। ਵਿਭਾਗ ਬਲਾਕ ਦੇ ਹਿਸਾਬ ਨਾਲ ਟੀਮਾਂ ਬਣਾਏਗਾ।