
ਚੰਡੀਗੜ੍ਹ ਤੋਂ ਕਾਂਗਰਸੀ ਉਮੀਦਵਾਰ ਮਨੀਸ਼ ਤਿਵਾੜੀ ਵੀ ਜਿੱਤ
Punjab Election Result 2024 : ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਦਾ ਨਤੀਜਾ ਲੱਗਭੱਗ ਸਪੱਸ਼ਟ ਹੋ ਗਿਆ ਹੈ। ਪੰਜਾਬ ਵਿੱਚ 7 ਕਾਂਗਰਸੀ ਉਮੀਦਵਾਰ, 3 ‘ਆਪ’ ਉਮੀਦਵਾਰ ਅਤੇ 1 ਸ਼੍ਰੋਮਣੀ ਅਕਾਲੀ ਦਲ ਅਤੇ 2 ਆਜ਼ਾਦ ਉਮੀਦਵਾਰ ਜੇਤੂ ਰਹੇ ਹਨ। ਇਸ ਤੋਂ ਇਲਾਵਾ ਚੰਡੀਗੜ੍ਹ ਤੋਂ ਕਾਂਗਰਸੀ ਉਮੀਦਵਾਰ ਮਨੀਸ਼ ਤਿਵਾੜੀ ਵੀ ਜਿੱਤ ਗਏ ਹਨ।
ਜਲੰਧਰ ਤੋਂ ਕਾਂਗਰਸੀ ਉਮੀਦਵਾਰ ਚਰਨਜੀਤ ਸਿੰਘ ਚੰਨੀ ਜੇਤੂ ਰਹੇ ਹਨ। ਉਨ੍ਹਾਂ ਨੇ ਭਾਜਪਾ ਦੇ ਸੁਸ਼ੀਲ ਕੁਮਾਰ ਨੂੰ 175993 ਵੋਟਾਂ ਨਾਲ ਹਰਾਇਆ ਹੈ। ਕਾਂਗਰਸ ਦੇ ਚਰਨਜੀਤ ਸਿੰਘ ਚੰਨੀ ਨੂੰ 390053 ਵੋਟਾਂ , ਭਾਜਪਾ ਦੇ ਸੁਸ਼ੀਲ ਕੁਮਾਰ ਨੂੰ 214060 , ਆਪ ਦੇ ਪਵਨ ਕੁਮਾਰ ਟੀਨੂੰ ਨੂੰ 208889 ਵੋਟਾਂ ਅਤੇ ਅਕਾਲੀ ਦਲ ਦੇ ਮਹਿੰਦਰ ਸਿੰਘ ਕੇਪੀ ਨੂੰ 67911 ਵੋਟਾਂ ਮਿਲੀਆਂ ਹਨ।
ਲੁਧਿਆਣਾ ਤੋਂ ਕਾਂਗਰਸੀ ਉਮੀਦਵਾਰ ਅਤੇ ਪੰਜਾਬ ਪਾਰਟੀ ਪ੍ਰਧਾਨ ਰਾਜਾ ਵੜਿੰਗ ਜੇਤੂ ਰਹੇ ਹਨ। ਉਨ੍ਹਾਂ ਨੇ ਭਾਜਪਾ ਉਮੀਦਵਾਰ ਰਵਨੀਤ ਬਿੱਟੂ ਨੂੰ 20942 ਵੋਟਾਂ ਨਾਲ ਹਰਾਇਆ ਹੈ। ਤੀਜੇ ਨੰਬਰ 'ਤੇ ਆਪ ਦੇ ਪੱਪੀ ਪਰਾਸ਼ਰ ਰਹੇ ਹਨ। ਰਾਜਾ ਵੜਿੰਗ ਨੂੰ 322224 ਵੋਟਾਂ , ਰਵਨੀਤ ਬਿੱਟੂ ਨੂੰ 301282 ਵੋਟਾਂ ,ਆਪ ਦੇ ਪੱਪੀ ਪਰਾਸ਼ਰ ਨੂੰ 237077 ਵੋਟਾਂ ਅਤੇ ਅਕਾਲੀ ਦਲ ਦੇ ਰਣਜੀਤ ਸਿੰਘ ਢਿੱਲੋਂ ਨੂੰ 90220 ਵੋਟਾਂ ਮਿਲੀਆਂ ਹਨ।
ਪਟਿਆਲਾ ਤੋਂ ਕਾਂਗਰਸ ਦੇ ਉਮੀਦਵਾਰ ਡਾ.ਧਰਮਵੀਰ ਗਾਂਧੀ ਜੇਤੂ ਰਹੇ ਹਨ। ਉਨ੍ਹਾਂ ‘ਆਪ’ ਮੰਤਰੀ ਡਾ: ਬਲਬੀਰ ਸਿੰਘ ਨੂੰ 14831 ਵੋਟਾਂ ਨਾਲ ਹਰਾਇਆ ਹੈ। ਕਾਂਗਰਸ ਦੇ ਡਾ. ਧਰਮਵੀਰ ਗਾਂਧੀ ਨੂੰ 305616 ਵੋਟਾਂ ,‘ਆਪ’ ਮੰਤਰੀ ਡਾ: ਬਲਬੀਰ ਸਿੰਘ ਨੂੰ 290785 ਵੋਟਾਂ ,ਭਾਜਪਾ ਦੀ ਪ੍ਰਨੀਤ ਕੌਰ ਨੂੰ 288998 ਵੋਟਾਂ ਅਤੇ ਅਕਾਲੀ ਦਲ ਦੇ ਐਨ ਕੇ ਸ਼ਰਮਾ ਨੂੰ 153978 ਵੋਟਾਂ ਮਿਲੀਆਂ ਹਨ।
ਅੰਮ੍ਰਿਤਸਰ ਲੋਕ ਸਭਾ ਸੀਟ ਤੋਂ ਕਾਂਗਰਸੀ ਉਮੀਦਵਾਰ ਗੁਰਜੀਤ ਸਿੰਘ ਔਜਲਾ ਜਿੱਤ ਗਏ ਹਨ। ਉਨ੍ਹਾਂ ਨੇ ‘ਆਪ’ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੂੰ 40301 ਵੋਟਾਂ ਨਾਲ ਹਰਾਇਆ ਹੈ। ਕਾਂਗਰਸੀ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੂੰ 255181 ਵੋਟਾਂ , ਆਪ’ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੂੰ 214880 ਵੋਟਾਂ , ਭਾਜਪਾ ਦੇ ਤਰਨਜੀਤ ਸਿੰਘ ਸੰਧੂ ਸਮੁੰਦਰੀ ਨੂੰ 207205 ਅਤੇ ਅਕਾਲੀ ਦਲ ਦੇ ਅਨਿਲ ਜੋਸ਼ੀ ਨੂੰ 162896 ਵੋਟਾਂ ਮਿਲੀਆਂ ਹਨ।
ਗੁਰਦਾਸਪੁਰ ਤੋਂ ਕਾਂਗਰਸ ਦੇ ਸੁਖਜਿੰਦਰ ਸਿੰਘ ਰੰਧਾਵਾ ਨੇ ਜਿੱਤ ਹਾਸਲ ਕੀਤੀ ਹੈ। ਉਨ੍ਹਾਂ ਨੇ ਭਾਜਪਾ ਉਮੀਦਵਾਰ ਦਿਨੇਸ਼ ਸਿੰਘ ਬੱਬੂ ਨੂੰ 83012 ਵੋਟਾਂ ਨਾਲ ਹਰਾਇਆ ਹੈ। ਸੁਖਜਿੰਦਰ ਸਿੰਘ ਰੰਧਾਵਾ ਨੂੰ 361713 ਵੋਟਾਂ ,ਭਾਜਪਾ ਉਮੀਦਵਾਰ ਦਿਨੇਸ਼ ਸਿੰਘ ਬੱਬੂ ਨੂੰ 278701 ਵੋਟਾਂ , ਆਪ ਦੇ ਸ਼ੈਰੀ ਕਲਸੀ ਨੂੰ 275416 ਵੋਟਾਂ ਅਤੇ ਅਕਾਲੀ ਦਲ ਦੇ ਦਲਜੀਤ ਸਿੰਘ ਚੀਮਾ ਨੂੰ 85194 ਵੋਟਾਂ ਮਿਲੀਆਂ ਹਨ।
ਫਤਹਿਗੜ੍ਹ ਸਾਹਿਬ ਤੋਂ ਕਾਂਗਰਸ ਦੇ ਡਾ: ਅਮਰ ਸਿੰਘ ਲਗਾਤਾਰ ਦੂਜੀ ਵਾਰ ਜਿੱਤੇ ਹਨ। ਉਨ੍ਹਾਂ ‘ਆਪ’ ਦੇ ਗੁਰਪ੍ਰੀਤ ਸਿੰਘ ਜੀਪੀ ਨੂੰ 34202 ਵੋਟਾਂ ਨਾਲ ਹਰਾਇਆ ਹੈ। ਕਾਂਗਰਸ ਦੇ ਡਾ: ਅਮਰ ਸਿੰਘ ਨੂੰ 332591 ਵੋਟਾਂ ,‘ਆਪ’ ਦੇ ਗੁਰਪ੍ਰੀਤ ਸਿੰਘ ਜੀਪੀ ਨੂੰ 298389 , ਭਾਜਪਾ ਦੇ ਗੇਜਾ ਰਾਮ ਨੂੰ 127521 ਅਤੇ ਅਕਾਲੀ ਦਲ ਦੇ ਬਿਕਰਮਜੀਤ ਸਿੰਘ ਖਾਲਸਾ ਨੂੰ 126730 ਵੋਟਾਂ ਮਿਲੀਆਂ ਹਨ।
ਫ਼ਿਰੋਜ਼ਪੁਰ ਤੋਂ ਕਾਂਗਰਸ ਦੇ ਸ਼ੇਰ ਸਿੰਘ ਘੁਬਾਇਆ ਜੇਤੂ ਰਹੇ ਹਨ। ਉਨ੍ਹਾਂ ‘ਆਪ’ ਦੇ ਜਗਦੀਪ ਸਿੰਘ ਕਾਕਾ ਬਰਾੜ ਨੂੰ 3242 ਵੋਟਾਂ ਨਾਲ ਹਰਾਇਆ ਹੈ। ਕਾਂਗਰਸ ਦੇ ਸ਼ੇਰ ਸਿੰਘ ਘੁਬਾਇਆ ਨੂੰ 266626 ਵੋਟਾਂ ,‘ਆਪ’ ਦੇ ਜਗਦੀਪ ਸਿੰਘ ਕਾਕਾ ਬਰਾੜ ਨੂੰ 263384 ,ਭਾਜਪਾ ਦੇ ਗੁਰਮੀਤ ਸਿੰਘ ਸੋਢੀ ਨੂੰ 255097 ਵੋਟਾਂ ਅਤੇ ਅਕਾਲੀ ਦਲ ਦੇ ਨਰਦੇਵ ਸਿੰਘ ਬੌਬੀ ਮਾਨ ਨੂੰ 253645 ਵੋਟਾਂ ਮਿਲੀਆਂ ਹਨ।
ਆਨੰਦਪੁਰ ਸਾਹਿਬ ਸੀਟ ਤੋਂ ‘ਆਪ’ ਦੇ ਮਾਲਵਿੰਦਰ ਸਿੰਘ ਕੰਗ ਨੇ ਜਿੱਤ ਦਰਜ ਕੀਤੀ ਹੈ। ਮਾਲਵਿੰਦਰ ਸਿੰਘ ਕੰਗ ਨੇ ਕਾਂਗਰਸੀ ਉਮੀਦਵਾਰ ਵਿਜੇ ਇੰਦਰ ਸਿੰਗਲਾ ਨੂੰ 10846 ਵੋਟਾਂ ਨਾਲ ਹਰਾਇਆ ਹੈ। ਮਾਲਵਿੰਦਰ ਸਿੰਘ ਕੰਗ ਨੂੰ 313217 ਵੋਟਾਂ , ਵਿਜੇ ਇੰਦਰ ਸਿੰਗਲਾ ਨੂੰ 302371 ,ਭਾਜਪਾ ਦੇ ਡਾਕਟਰ ਸੁਭਾਸ਼ ਸ਼ਰਮਾ ਨੂੰ 186578 ਅਤੇ ਅਕਾਲੀ ਦਲ ਦੇ ਪ੍ਰੇਮ ਸਿੰਘ ਚੰਦੂਮਾਜਰਾ ਨੂੰ 117936 ਵੋਟਾਂ ਮਿਲੀਆਂ ਹਨ।
ਹੁਸ਼ਿਆਰਪੁਰ 'ਚ 'ਆਪ' ਦੇ ਰਾਜਕੁਮਾਰ ਚੱਬੇਵਾਲ ਦੀ ਜਿੱਤ ਹੋਈ ਹੈ। ਉਨ੍ਹਾਂ ਕਾਂਗਰਸ ਦੀ ਯਾਮਿਨੀ ਗੋਮਰ ਨੂੰ 44111 ਵੋਟਾਂ ਨਾਲ ਹਰਾਇਆ ਹੈ। 'ਆਪ' ਦੇ ਰਾਜਕੁਮਾਰ ਚੱਬੇਵਾਲ ਨੂੰ 303859 ਵੋਟਾਂ , ਕਾਂਗਰਸ ਦੀ ਯਾਮਿਨੀ ਗੋਮਰ ਨੂੰ 259748 , ਭਾਜਪਾ ਦੀ ਅਨੀਤਾ ਸੋਮ ਪ੍ਰਕਾਸ਼ ਨੂੰ 199994 ਵੋਟਾਂ ਅਤੇ ਅਕਾਲੀ ਦਲ ਦੇ ਸੋਹਣ ਸਿੰਘ ਠੰਡਲ ਨੂੰ 91789 ਵੋਟਾਂ ਮਿਲੀਆਂ ਹਨ।
ਸੰਗਰੂਰ ਤੋਂ ‘ਆਪ’ ਉਮੀਦਵਾਰ ਗੁਰਮੀਤ ਸਿੰਘ ਮੀਤ ਹੇਅਰ ਜੇਤੂ ਰਹੇ ਹਨ। ਉਨ੍ਹਾਂ ਕਾਂਗਰਸ ਦੇ ਸੁਖਪਾਲ ਸਿੰਘ ਖਹਿਰਾ ਨੂੰ 172560 ਵੋਟਾਂ ਨਾਲ ਹਰਾਇਆ ਹੈ। 'ਆਪ' ਦੇ ਗੁਰਮੀਤ ਸਿੰਘ ਮੀਤ ਹੇਅਰ ਨੂੰ 360933 ਵੋਟਾਂ , ਕਾਂਗਰਸ ਦੇ ਸੁਖਪਾਲ ਸਿੰਘ ਖਹਿਰਾ ਨੂੰ 189384 ਵੋਟਾਂ , ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਸਿਮਰਨਜੀਤ ਸਿੰਘ ਮਾਨ ਨੂੰ 185960 ਵੋਟਾਂ ,ਭਾਜਪਾ ਦੇ ਅਰਵਿੰਦ ਖੰਨਾ ਨੂੰ 127659 ਵੋਟਾਂ ਅਤੇ ਅਕਾਲੀ ਦਲ ਬਾਦਲ ਦੇ ਇਕਬਾਲ ਸਿੰਘ ਝੂੰਦਾਂ ਨੂੰ 62019 ਵੋਟਾਂ ਮਿਲੀਆਂ ਹਨ।
ਬਠਿੰਡਾ ਤੋਂ ਅਕਾਲੀ ਦਲ ਦੀ ਉਮੀਦਵਾਰ ਹਰਸਿਮਰਤ ਕੌਰ ਬਾਦਲ ਨੇ ਲਗਾਤਾਰ ਚੌਥੀ ਵਾਰ ਜਿੱਤ ਹਾਸਲ ਕੀਤੀ ਹੈ। ਹਰਸਿਮਰਤ ਕੌਰ ਬਾਦਲ ਨੇ 'ਆਪ' ਦੇ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੂੰ 49656 ਵੋਟਾਂ ਨਾਲ ਹਰਾਇਆ ਹੈ। ਹਰਸਿਮਰਤ ਕੌਰ ਬਾਦਲ ਨੂੰ 376558 ਵੋਟਾਂ , ਗੁਰਮੀਤ ਸਿੰਘ ਖੁੱਡੀਆਂ ਨੂੰ 326902 ਵੋਟਾਂ , ਕਾਂਗਰਸ ਦੇ ਜੀਤਮਹਿੰਦਰ ਸਿੰਘ ਸਿੱਧੂ ਨੂੰ 202011 ਵੋਟਾਂ ਅਤੇ ਭਾਜਪਾ ਦੀ ਪਰਮਪਾਲ ਕੌਰ ਸਿੱਧੂ ਨੂੰ 110762 ਵੋਟਾਂ ਮਿਲੀਆਂ ਹਨ।
ਫਰੀਦਕੋਟ ਤੋਂ ਆਜ਼ਾਦ ਉਮੀਦਵਾਰ ਸਰਬਜੀਤ ਸਿੰਘ ਖਾਲਸਾ ਜੇਤੂ ਰਹੇ ਹਨ। ਉਨ੍ਹਾਂ ‘ਆਪ’ ਦੇ ਕਰਮਜੀਤ ਸਿੰਘ ਅਨਮੋਲ ਨੂੰ 70246 ਵੋਟਾਂ ਨਾਲ ਹਰਾਇਆ ਹੈ। ਸਰਬਜੀਤ ਸਿੰਘ ਖ਼ਾਲਸਾ ਨੂੰ 296922 ਵੋਟਾਂ , ‘ਆਪ’ ਉਮੀਦਵਾਰ ਕਰਮਜੀਤ ਅਨਮੋਲ ਨੂੰ 226676 ਵੋਟਾਂ , ਕਾਂਗਰਸ ਦੀ ਅਮਰਜੀਤ ਕੌਰ ਸਾਹੋਕੇ ਨੂੰ 159352 , ਅਕਾਲੀ ਦਲ ਦੇ ਰਾਜਵਿੰਦਰ ਸਿੰਘ ਧਰਮਕੋਟ ਨੂੰ 137776 ਅਤੇ ਭਾਜਪਾ ਉਮੀਦਵਾਰ ਹੰਸਰਾਜ ਹੰਸ ਨੂੰ 123007 ਵੋਟਾਂ ਪਈਆਂ ਹਨ।
ਖਡੂਰ ਸਾਹਿਬ ਤੋਂ ਆਜ਼ਾਦ ਉਮੀਦਵਾਰ ਅੰਮ੍ਰਿਤਪਾਲ ਸਿੰਘ ਜੇਤੂ ਰਹੇ ਹਨ। ਉਨ੍ਹਾਂ ਕਾਂਗਰਸ ਦੇ ਕੁਲਬੀਰ ਸਿੰਘ ਨੂੰ 184894 ਵੋਟਾਂ ਨਾਲ ਹਰਾਇਆ ਹੈ। ਅੰਮ੍ਰਿਤਪਾਲ ਸਿੰਘ ਨੂੰ 386337 ਵੋਟਾਂ ਮਿਲੀਆਂ ਹਨ। ਕਾਂਗਰਸ ਦੇ ਕੁਲਬੀਰ ਜ਼ੀਰਾ ਨੂੰ 201443 ਵੋਟਾਂ ਮਿਲੀਆਂ ਹਨ। ਤੀਜੇ ਸਥਾਨ 'ਤੇ ਆਮ ਆਦਮੀ ਪਾਰਟੀ ਦੇ ਮੰਤਰੀ ਲਾਲਜੀਤ ਸਿੰਘ ਭੁੱਲਰ ਰਹੇ, ਉਨ੍ਹਾਂ ਨੂੰ 189485 ਵੋਟਾਂ ਮਿਲੀਆਂ ਹਨ। ਅਕਾਲੀ ਦਲ ਦੇ ਵਿਰਸਾ ਸਿੰਘ ਵਲਟੋਹਾ ਨੂੰ 82988 ਨੂੰ ਵੋਟਾਂ ਮਿਲੀਆਂ ਹਨ।
ਚੰਡੀਗੜ੍ਹ ਤੋਂ ਕਾਂਗਰਸ ਦੇ ਉਮੀਦਵਾਰ ਮਨੀਸ਼ ਤਿਵਾੜੀ ਨੇ ਭਾਜਪਾ ਦੇ ਸੰਜੇ ਟੰਡਨ ਨੂੰ 2504 ਵੋਟਾਂ ਨਾਲ ਹਰਾਇਆ ਹੈ। ਕਾਂਗਰਸ ਦੇ ਉਮੀਦਵਾਰ ਮਨੀਸ਼ ਤਿਵਾੜੀ ਨੂੰ 216657 ਵੋਟਾਂ , ਭਾਜਪਾ ਦੇ ਸੰਜੇ ਟੰਡਨ ਨੂੰ 214153 ਵੋਟਾਂ ਅਤੇ ਬਸਪਾ ਦੀ ਰਿਤੂ ਸਿੰਘ ਨੂੰ 6708 ਵੋਟਾਂ ਮਿਲੀਆਂ ਹਨ।