Khadur Sahib Elections Result 2024 : ਖਡੂਰ ਸਾਹਿਬ ਤੋਂ 184894 ਵੋਟਾਂ ਦੇ ਫਰਕ ਨਾਲ ਜਿੱਤੇ ਅੰਮ੍ਰਿਤਪਾਲ ਸਿੰਘ
Published : Jun 4, 2024, 5:57 pm IST
Updated : Jun 4, 2024, 5:58 pm IST
SHARE ARTICLE
 Amritpal Singh
Amritpal Singh

ਅੰਮ੍ਰਿਤਪਾਲ ਸਿੰਘ ਨੂੰ 386337 ਅਤੇ ਕੁਲਬੀਰ ਜ਼ੀਰਾ ਨੂੰ 201443 ਵੋਟਾਂ ਮਿਲੀਆਂ

Khadur Sahib Elections Result 2024 : ਪੰਜਾਬ ਦੀ ਸਭ ਤੋਂ ਹੋਟ ਸੀਟ ਮੰਨੀ ਜਾਂਦੀ ਖਡੂਰ ਸਾਹਿਬ ਲੋਕ ਸਭਾ ਸੀਟ ਤੋਂ ਆਜ਼ਾਦ ਉਮੀਦਵਾਰ ਅੰਮ੍ਰਿਤਪਾਲ ਸਿੰਘ ਨੇ ਕਾਂਗਰਸ ਦੇ ਕੁਲਬੀਰ ਜ਼ੀਰਾ ਨੂੰ ਹਰਾ ਕੇ ਵੱਡੀ ਜਿੱਤ ਹਾਸਿਲ ਕੀਤੀ ਹੈ। ਅੰਮ੍ਰਿਤਪਾਲ ਸਿੰਘ ਨੇ  ਕਾਂਗਰਸ ਦੇ ਕੁਲਬੀਰ ਜ਼ੀਰਾ ਨੂੰ 184894 ਵੋਟਾਂ ਦੇ ਫਰਕ ਨਾਲ ਹਰਾਇਆ ਹੈ। 

ਚੋਣ ਕਮਿਸ਼ਨ ਦੇ ਅੰਕੜਿਆਂ ਅਨੁਸਾਰ ਅੰਮ੍ਰਿਤਪਾਲ ਸਿੰਘ ਨੂੰ 386337 ਵੋਟਾਂ ਮਿਲੀਆਂ ਹਨ। ਕਾਂਗਰਸ ਦੇ ਕੁਲਬੀਰ ਜ਼ੀਰਾ ਨੂੰ 201443 ਵੋਟਾਂ ਮਿਲੀਆਂ ਹਨ। ਤੀਜੇ ਸਥਾਨ 'ਤੇ ਆਮ ਆਦਮੀ ਪਾਰਟੀ ਦੇ ਮੰਤਰੀ ਲਾਲਜੀਤ ਸਿੰਘ ਭੁੱਲਰ ਰਹੇ, ਉਨ੍ਹਾਂ ਨੂੰ 189485 ਵੋਟਾਂ ਮਿਲੀਆਂ ਹਨ। ਅਕਾਲੀ ਦਲ ਦੇ ਵਿਰਸਾ ਸਿੰਘ ਵਲਟੋਹਾ ਨੂੰ 82988 ਨੂੰ ਵੋਟਾਂ ਮਿਲੀਆਂ ਹਨ।

2 ਜੂਨ ਨੂੰ ਇੱਥੇ 62.55% ਵੋਟਿੰਗ ਹੋਈ ਸੀ। ਖਡੂਰ ਸਾਹਿਬ ਸੀਟ 'ਤੇ ਕੁੱਲ ਵੋਟਰਾਂ ਦੀ ਗਿਣਤੀ 16,67,797 ਸੀ। ਸ਼ਨੀਵਾਰ ਨੂੰ 10,43,248 ਵੋਟਰਾਂ ਨੇ ਆਪਣੀ ਵੋਟ ਦਾ ਇਸਤੇਮਾਲ ਕੀਤਾ। ਇਨ੍ਹਾਂ ਵਿੱਚੋਂ 5,40,201 ਪੁਰਸ਼, 5,03,033 ਔਰਤਾਂ ਅਤੇ 14 ਟਰਾਂਸਜੈਂਡਰਾਂ ਨੇ ਵੀ ਵੋਟ ਪਾਈ ਸੀ।

ਜੇਲ 'ਚ ਬੰਦ ਹਨ ਅੰਮ੍ਰਿਤਪਾਲ ਸਿੰਘ

ਅੰਮ੍ਰਿਤਪਾਲ ਸਿੰਘ ਦੀ ਗੱਲ ਕਰੀਏ ਤਾਂ ਉਨ੍ਹਾਂ 'ਤੇ ਰਾਸ਼ਟਰੀ ਸੁਰੱਖਿਆ ਐਕਟ ਲਗਾਇਆ ਗਿਆ ਹੈ। ਇਸ ਤੋਂ ਇਲਾਵਾ ਉਸ ਵਿਰੁੱਧ 12 ਵੱਖ-ਵੱਖ ਕੇਸ ਦਰਜ ਹਨ। NSA ਕਾਰਨ ਉਹ ਆਸਾਮ ਦੀ ਡਿਬਰੂਗੜ੍ਹ ਜੇਲ੍ਹ ਵਿੱਚ ਇੱਕ ਸਾਲ ਤੋਂ ਵੱਧ ਸਮੇਂ ਤੋਂ ਬੰਦ ਹਨ। ਅਦਾਲਤ ਵਿੱਚ ਅਪੀਲ ਕਰਨ ਤੋਂ ਬਾਅਦ ਵੀ ਉਸ ਨੂੰ ਜ਼ਮਾਨਤ ਨਹੀਂ ਮਿਲੀ। ਜਿਸ ਕਾਰਨ ਉਨ੍ਹਾਂ ਨੇ ਜੇਲ੍ਹ ਤੋਂ ਹੀ ਪ੍ਰਚਾਰ ਕੀਤਾ ਅਤੇ ਮਾਤਾ-ਪਿਤਾ ਉਸ ਦੀ ਥਾਂ ਲੋਕਾਂ ਵਿਚ ਗਏ। ਅੰਮ੍ਰਿਤਪਾਲ ਸਿੰਘ ਨੇ ਇਹ ਚੋਣ ਆਸਾਮ ਦੀ ਜੇਲ੍ਹ ਵਿੱਚ ਬੰਦ ਰਹਿਣੇ ਹੋਏ ਜਿੱਤੀ ਹੈ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM
Advertisement