Amritsar no war zone : ਕੇਂਦਰ ਸਰਕਾਰ ਅੰਮ੍ਰਿਤਸਰ ਨੂੰ 'ਨੋ ਵਾਰ ਜ਼ੋਨ' ਐਲਾਨੇ: MP ਸੁਖਜਿੰਦਰ ਸਿੰਘ ਰੰਧਾਵਾ
Published : Jun 4, 2025, 6:29 pm IST
Updated : Jun 4, 2025, 6:29 pm IST
SHARE ARTICLE
Central government should declare Amritsar a 'no war zone': MP Sukhjinder Singh Randhawa
Central government should declare Amritsar a 'no war zone': MP Sukhjinder Singh Randhawa

MP ਰੰਧਾਵਾ ਨੇ ਪੀਐਮ ਮੋਦੀ ਨੂੰ ਲਿਖਿਆ ਸੀ ਪੱਤਰ

Central government should declare Amritsar a 'no war zone: ਸਾਂਸਦ ਸੁਖਜਿੰਦਰ ਸਿੰਘ ਰੰਧਾਵਾ ਨੇ ਦੇਸ਼ ਦੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਚਿੱਠੀ ਲਿਖ ਕੇ ਮੰਗ ਕੀਤੀ ਹੈ ਕਿ ਅੰਮ੍ਰਿਤਸਰ ਨੂੰ ਨੋ ਵਾਰ ਜ਼ੋਨ ਐਲਾਨਿਆ ਜਾਵੇ। ਇਸ ਮੁੱਦੇ ਉੱਤੇ ਰੋਜ਼ਾਨਾ ਸਪੋਕਸਮੈਨ ਦੀ ਟੀਮ ਨੇ ਸਾਂਸਦ ਰੰਧਾਵਾ ਨਾਲ ਵਿਸ਼ੇਸ਼ ਗੱਲਬਾਤ ਕੀਤੀ ਗਈ। MP ਸੁਖਜਿੰਦਰ ਸਿੰਘ ਰੰਧਾਵਾ ਨੇ ਕਿਹਾ ਹੈ ਕਿ ਮੋਦੀ ਸਰਕਾਰ ਅੰਮ੍ਰਿਤਸਰ ਨੂੰ ਨੋ ਵਾਰ ਜ਼ੋਨ ਐਲਾਨ ਕਰ ਸਕਦੀ ਹੈ।

ਉਨ੍ਹਾਂ ਨੇ ਕਿਹਾ ਹੈ ਕਿ ਸ੍ਰੀ ਦਰਬਾਰ ਸਾਹਿਬ ਸਾਡੇ ਲਈ ਮੱਕੇ ਵਾਂਗ ਪਵਿੱਤਰ ਸਥਾਨ ਹੈ। ਜੋ ਵੀ ਗੁਰੂ ਨਾਨਕ ਸਾਹਿਬ ਨੂੰ ਮੰਨਦੇ ਹਨ ਉਹ ਸਾਰੇ ਹੀ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਣ ਲਈ ਆਉਂਦੇ ਹਨ। ਉਨ੍ਹਾਂ ਨੇ ਕਿਹਾ ਹੈ ਕਿ ਗੁਰਬਾਣੀ ਸਾਰਿਆਂ ਨੂੰ ਬਰਾਬਰ ਰੱਖਦੀ ਹੈ। ਉਨ੍ਹਾਂ ਨੇ ਕਿਹਾ ਹੈ ਕਿ ਗੁਰੂ ਸਾਹਿਬ ਦੇ ਸਾਇੰਸ ਤੋਂ ਪਹਿਲਾਂ ਹੀ ਸਾਰੀਆਂ ਖੋਜਾਂ ਬਾਰੇ ਵਿਸਥਾਰ ਨਾਲ ਲਿਖਿਆ ਹੈ।

ਰੰਧਾਵਾ ਨੇ ਕਿਹਾ ਹੈ ਕਿ ਫ਼ੌਜ ਨੇ ਵੀ ਕਿਹਾ ਸੀ ਕਿ ਪਾਕਿ ਨੇ ਸ਼੍ਰੀ ਦਰਬਾਰ ਸਾਹਿਬ ਉੱਤੇ ਹਮਲਾ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ। ਉਨ੍ਹਾਂ ਨੇ ਕਿਹਾ ਹੈ ਕਿ ਪ੍ਰਧਾਨ ਮੰਤਰੀ ਨੂੰ ਚਾਹੀਦਾ ਹੈ ਕਿ ਸ੍ਰੀ ਦਰਬਾਰ ਸਾਹਿਬ ਨੂੰ ਦੀ ਸੁਰੱਖਿਆ ਨੂੰ ਲੈ ਕੇ ਨੋ ਵਾਰ ਜ਼ੋਨ ਐਲਾਨਣ ਦੀ ਮੰਗ ਕੀਤੀ ਹੈ। ਗੁਰੂ ਸਾਹਿਬ ਦੇ ਚਾਰ ਧਰਮਾਂ ਦਾ ਸਾਂਝਾ ਸਥਾਨ ਕਿਹਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਦਰਬਾਰ ਸਾਹਿਬ ਦੀ ਨੀਂਹ ਪੱਥਰ ਸਾਂਈ ਮੀਆਂ ਮੀਰ ਨੇ ਰੱਖੀ ਸੀ।

ਰੰਧਾਵਾ ਨੇ ਕਿਹਾ ਹੈ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਤੇ ਹੈੱਡ ਗ੍ਰੰਥੀ ਨੂੰ ਚਾਹੀਦਾ ਸਾਰੀਆਂ ਪਾਰਟੀਆਂ ਨੂੰ ਇੱਕਠੀਆਂ ਕਰਕੇ ਪ੍ਰਧਾਨ ਮੰਤਰੀ ਨੂੰ ਮਿਲਣਾ ਚਾਹੀਦਾ ਹੈ ਤੇ ਨੋ ਵਾਰ ਜ਼ੋਨ ਐਲਾਨਣਾ ਚਾਹੀਦਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਜਿਵੇਂ ਲਾਂਘਾ ਖੁੱਲਿਆ ਸੀ ਇਸੇ ਤਰ੍ਹਾਂ ਸਰਕਾਰ ਨਾਲ ਗੱਲਬਾਤ ਕਰਕੇ ਇਹ ਵੀ ਹੋ ਸਕਦਾ ਹੈ। ਰੰਧਾਵਾ ਨੇ ਜੇਕਰ ਵਫ਼ਦ ਜਾ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਜਾ ਕੇ ਮਿਲਦੇ ਹਨ ਤਾਂ ਕੋਈ ਨਾ ਕੋਈ ਹੱਲ ਜ਼ਰੂਰ ਨਿਕਲੇਗਾ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਜਿਹੜੀਆਂ ਮੈਂ ਪਿੰਨੀਆਂ ਬਣਾ ਕੇ ਲੈ ਕੇ ਗਈ ਜਰਮਨ, ਜਿਸ ਜਿਸ ਨੇ ਖਾਧੀਆਂ ਲੜ ਰਿਹਾ ਜ਼ਿੰਦਗੀ ਅਤੇ ਮੌਤ ਦੀ ਲੜਾਈ !

06 Feb 2026 3:07 PM

'ਮੁੱਛਾਂ ਨੂੰ ਜਿੰਨੇ ਮਰੋੜੇ ਦੇਣੇ ਨੇ ਦੇ ਲਵੇ, ਮੈਂ ਕਿਹੜਾ ਚੂੜੀਆਂ ਪਾਈਆਂ' | Talbir Gill Interview On Majithia

05 Feb 2026 3:00 PM

ਇੱਕੋ ਪਿੰਡ ਦੇ ਮੁੰਡਾ ਕੁੜੀ ਨੇ ਆਪਸ 'ਚ ਕੀਤਾ ਵਿਆਹ, ਦੇਖੋ ਪੁਲਿਸ ਨੇ ਕੀ ਕਿਹਾ ?

05 Feb 2026 2:58 PM

ਸੰਸਦ ਬਾਹਰ ਰਵਨੀਤ ਬਿੱਟੂ ਤੇ ਰਾਹੁਲ ਗਾਂਧੀ ਦੀ ਬਹਿਸ ਨਾਲ਼ ਗਰਮਾਈ ਸਿਆਸਤ,

04 Feb 2026 3:11 PM

ਰਾਹੁਲ ਦੇ ਗੱਦਾਰ ਵਾਲੇ ਬਿਆਨ ਮਗਰੋਂ ਭੜਕੇ ਰਵਨੀਤ ਬਿੱਟੂ

04 Feb 2026 3:10 PM
Advertisement