Fazilka News: ਫਾਜ਼ਿਲਕਾ CIA ਸਟਾਫ਼ 'ਚ ਤਾਇਨਾਤ ਮੁਲਾਜ਼ਮ ਦੀ ਮੌਤ, ਆਪਣੀ ਸਰਵਿਸ ਰਿਵਾਲਵਰ ਨਾਲ ਲੱਗੀ ਗੋਲੀ
Published : Jun 4, 2025, 9:39 am IST
Updated : Jun 4, 2025, 9:39 am IST
SHARE ARTICLE
 Fazilka CIA Staff employee death news
Fazilka CIA Staff employee death news

Fazilka News: ਪੁਲਿਸ ਵੱਲੋਂ ਮਾਮਲੇ ਦੀ ਕੀਤੀ ਜਾ ਰਹੀ ਜਾਂਚ

 Fazilka CIA Staff employee death news: ਫਾਜ਼ਿਲਕਾ ਦੇ ਸੀਆਈਏ ਸਟਾਫ਼ ਵਿੱਚ ਤੈਨਾਤ ਇੱਕ ਮੁਲਾਜ਼ਮ ਦੀ ਗੋਲੀ ਲੱਗਣ ਨਾਲ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਮੁਲਾਜ਼ਮ ਸਰਪ੍ਰੀਤ ਸਿੰਘ ਨੂੰ ਉਸ ਦੀ ਆਪਣੀ ਸਰਵਿਸ ਰਿਵਾਲਵਰ ਨਾਲ ਗੋਲੀ ਲੱਗੀ, ਹਾਲਾਂਕਿ ਗੋਲੀ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ। ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਪ੍ਰਾਪਤ ਜਾਣਕਾਰੀ ਅਨੁਸਾਰ ਸੀਆਈਏ ਸਟਾਫ਼ ਵਿੱਚ ਤਾਇਨਾਤ ਸਰਪ੍ਰੀਤ ਸਿੰਘ ਨੂੰ ਮੰਗਲਵਾਰ ਦੇਰ ਰਾਤ ਗੰਭੀਰ ਹਾਲਤ ਵਿੱਚ ਫਾਜ਼ਿਲਕਾ ਸਿਵਲ ਹਸਪਤਾਲ ਲਿਆਂਦਾ ਗਿਆ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

ਸੂਚਨਾ ਮਿਲਣ 'ਤੇ ਸਿਟੀ ਥਾਣਾ ਲੇਖਰਾਜ ਦੇ ਇੰਚਾਰਜ ਪੁਲਿਸ ਟੀਮ ਨਾਲ ਹਸਪਤਾਲ ਪਹੁੰਚੇ। ਉਨ੍ਹਾਂ ਦੱਸਿਆ ਕਿ ਸਰਪ੍ਰੀਤ ਸਿੰਘ ਨੂੰ ਉਸ ਦੀ ਆਪਣੀ ਸਰਵਿਸ ਰਿਵਾਲਵਰ ਨਾਲ ਗੋਲੀ ਲੱਗੀ। ਫ਼ਿਲਹਾਲ ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਗੋਲੀ ਕਿਵੇਂ ਚਲੀ। ਪੁਲਿਸ ਪੂਰੇ ਮਾਮਲੇ ਦੀ ਜਾਂਚ ਕਰ ਰਹੀ ਹੈ। ਲਾਸ਼ ਨੂੰ ਸਿਵਲ ਹਸਪਤਾਲ ਦੇ ਮੁਰਦਾਘਰ ਵਿੱਚ ਰੱਖਿਆ ਗਿਆ ਹੈ, ਜਿੱਥੇ ਪੋਸਟਮਾਰਟਮ ਤੋਂ ਬਾਅਦ ਪਰਿਵਾਰ ਨੂੰ ਸੌਂਪ ਦਿੱਤਾ ਜਾਵੇਗਾ।

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement