Increase in overtime in Punjab: ਪੰਜਾਬ ਸਰਕਾਰ ਨੇ ਕਰਮਚਾਰੀਆਂ ਲਈ ਓਵਰਟਾਈਮ ਦੀ ਲਿਮਿਟ 'ਚ ਕੀਤੀ ਸੋਧ
Published : Jun 4, 2025, 3:17 pm IST
Updated : Jun 4, 2025, 3:20 pm IST
SHARE ARTICLE
Punjab News: Punjab government revises overtime limit for employees
Punjab News: Punjab government revises overtime limit for employees

ਜੇਕਰ ਦੁਕਾਨ ਵਿੱਚ 20 ਤੋਂ ਵੱਧ ਕਰਮਚਾਰੀ ਹਨ, ਤਾਂ ਉਹ ਹੁਣ 24 ਘੰਟਿਆਂ ਵਿੱਚ ਕੰਮ ਕਰਨ ਦੀ ਇਜਾਜ਼ਤ ਲੈ ਸਕਣਗੇ।

Punjab government revises overtime limit for employees : ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕੈਬਨਿਟ ਮੀਟਿੰਗ ਤੋਂ ਬਾਅਦ ਮੀਡੀਆ ਨੂੰ ਜਾਣੂ ਕਰਵਾਇਆ ਕਿ ਸ਼ਾਪਸ ਐਂਡ ਕਮਰਸ਼ੀਅਲ ਇਸਟੈਬਲਿਸ਼ਮੈਂਟਸ ਐਕਟ, 1958 ਵਿੱਚ ਬਹੁਤ ਜਰੂਰੀ ਸੋਧ ਕੀਤੀ ਗਈ ਹੈ, ਜਿਸ ਨਾਲ ਛੋਟੇ ਦੁਕਾਨਦਾਰਾਂ ਨੂੰ ਬਹੁਤ ਫਾਇਦਾ ਹੋਵੇਗਾ।

ਛੋਟੇ ਦੁਕਾਨਦਾਰਾਂ ਨੂੰ ਮਿਲੇਗਾ ਲਾਭ

ਮੁੱਖ ਮੰਤਰੀ ਨੇ ਕਿਹਾ ਕਿ ਹੁਣ ਦੁਕਾਨਾਂ ਵਿੱਚ 20 ਜਾਂ ਇਸ ਤੋਂ ਘੱਟ ਕਰਮਚਾਰੀ/ਹੈਲਪਰ ਹੋਣ ਦੀ ਸਥਿਤੀ ਵਿੱਚ ਇੰਸਪੈਕਟਰਾਂ ਵੱਲੋਂ ਕਿਸੇ ਤਰ੍ਹਾਂ ਦੀ ਪੜਤਾਲ ਜਾਂ ਹਿਸਾਬ-ਕਿਤਾਬ ਦੇਣ ਦੀ ਲੋੜ ਨਹੀਂ ਰਹੇਗੀ, ਜਿਸ ਨਾਲ ਦੁਕਾਨਦਾਰਾਂ ਨੂੰ ਬੇਵਾਜ਼ੀ ਤੰਗ ਕਰਨ ਤੋਂ ਰਾਹਤ ਮਿਲੇਗੀ। ਇਸ ਕਦਮ ਨਾਲ ਲਗਭਗ 95 ਪ੍ਰਤੀਸ਼ਤ ਦੁਕਾਨਦਾਰਾਂ ਨੂੰ ਸਹੂਲਤ ਮਿਲੇਗੀ।

50 ਘੰਟਿਆ ਵਧਾ ਕੇ ਕੀਤਾ 144 ਘੰਟੇ

ਭਗਵੰਤ ਮਾਨ ਨੇ ਇਹ ਵੀ ਦੱਸਿਆ ਕਿ ਕਰਮਚਾਰੀਆਂ ਲਈ ਓਵਰਟਾਈਮ ਦੀ ਮਿਆਦ 50 ਘੰਟਿਆਂ ਤੋਂ ਵਧਾ ਕੇ ਹੁਣ 144 ਘੰਟੇ ਕਰ ਦਿੱਤੀ ਗਈ ਹੈ, ਜਿਸ ਨਾਲ ਕਰਮਚਾਰੀਆਂ ਦੀ ਆਮਦਨ ਵਿੱਚ ਵਾਧਾ ਹੋਵੇਗਾ ਅਤੇ ਉਨ੍ਹਾਂ ਨੂੰ ਹੋਰ ਕੰਮ ਕਰਨ ਦੇ ਮੌਕੇ ਮਿਲਣਗੇ। ਕੰਮ ਦਾ ਕੁੱਲ ਸਮਾਂ ਹੁਣ 12 ਘੰਟੇ ਤੱਕ ਹੋ ਸਕੇਗਾ।

ਜੇਕਰ ਦੁਕਾਨ ਵਿੱਚ 20 ਤੋਂ ਵੱਧ ਕਰਮਚਾਰੀ ਹਨ, ਤਾਂ ਉਹ ਹੁਣ 24 ਘੰਟਿਆਂ ਵਿੱਚ ਕੰਮ ਕਰਨ ਦੀ ਲੈ ਸਕਣਗੇ ਇਜਾਜ਼ਤ

ਉਹਨਾਂ ਨੇ ਦੱਸਿਆ ਕਿ ਜੇਕਰ ਦੁਕਾਨ ਵਿੱਚ 20 ਤੋਂ ਵੱਧ ਕਰਮਚਾਰੀ ਹਨ, ਤਾਂ ਉਹ ਹੁਣ 24 ਘੰਟਿਆਂ ਵਿੱਚ ਕੰਮ ਕਰਨ ਦੀ ਇਜਾਜ਼ਤ ਲੈ ਸਕਣਗੇ। ਜੇ ਕਿਸੇ ਅਰਜ਼ੀ ਵਿੱਚ ਗਲਤੀ ਆਈ ਤਾਂ ਉਸ ਨੂੰ ਸੁਧਾਰਨ ਲਈ ਮੌਕਾ ਦਿੱਤਾ ਜਾਵੇਗਾ, ਜਿਸ ਨਾਲ ਕਾਨੂੰਨੀ ਕਾਰਵਾਈਆਂ ਘੱਟ ਹੋਣਗੀਆਂ। ਮੁੱਖ ਮੰਤਰੀ ਨੇ ਯਕੀਨ ਦਿਵਾਇਆ ਕਿ ਹੁਣ ਇੰਸਪੈਕਟਰ ਰਾਜ ਨਹੀਂ, ਸਿਰਫ਼ ਤਰੱਕੀ ਤੇ ਸਹੂਲਤਾਂ ਦੀ ਨੀਤੀ ਲਾਗੂ ਕੀਤੀ ਜਾਵੇਗੀ। ਸੋਧਾਂ ਨੂੰ ਵਿਧਾਨ ਸਭਾ ਵਿੱਚ ਪੇਸ਼ ਕਰਕੇ ਪਾਸ ਕਰਵਾਉਣ ਦੀ ਪ੍ਰਕਿਰਿਆ ਜਲਦੀ ਸ਼ੁਰੂ ਕੀਤੀ ਜਾਵੇਗੀ।

(For more news apart from Punjab government revises overtime limit for employees, stay tuned to Rozana Spokesman)

 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement